Tuesday, August 11, 2026

ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਪਰਿਵਾਰ ਨੂੰ ਸਦਮਾਂ

ਛੋਟੇ ਬੇਟੇ ਚਰਨਜੀਤ ਸਿੰਘ ਦਾ ਅਚਾਨਕ ਦਿਹਾਂਤ

ਬਠਿੰਡਾ, 26 ਅਕਤੂਬਰ (ਅਵਤਾਰ ਸਿੰਘ ਕੈਂਥ)- ਕੈਬਨਿਟ ਮੰਤਰੀ ਪੰਜਾਬ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਜਿਲਾ ਬਠਿੰਡਾ ਸ: ਸਿਕੰਦਰ ਸਿੰਘ ਮਲੂਕਾ ਨੂੰ ਉਸ ਸਮੇ ਭਾਰੀ ਸਦਮਾਂ ਲੱਗਾ ਜਦੋ ਉਨ੍ਹਾਂ ਦੇ ਛੋਟੇ ਸਪੁੱਤਰ ਚਰਨਜੀਤ ਸਿੰਘ ਸਿੰਘ (ਕੈਨੇਡਾ) ਦੀ ਕੈਨੇਡਾ ਵਿਖੇ ਬੀਮਾਰੀ ਨਾਲ ਭਰ ਜਵਾਨੀ ਵਿਚ ਮੌਤ ਹੋ ਗਈ । ਸ਼ਹਿਰ ਦੀਆਂ ਧਾਰਮਿਕ ਸਭਾ ਸੁਸਾਇਟੀਆਂ ਦੇ ਆਗੂਆਂ ਅਤੇ ਸ਼੍ਰੋਮਣੀ ਅਕਾਲੀ ਦਲ ਜ਼ਿਲਾ ਬਠਿੰਡਾ ਦੇ ਸਮੂਹ ਅਕਾਲੀ ਆਗੂਆਂ ਅਤੇ ਵਰਕਰਾਂ ਵੱਲੋਂ ਸz: ਸਿਕੰਦਰ ਸਿੰਘ ਮਲੂਕਾ, ਸ: ਗੁਰਪ੍ਰੀਤ ਸਿੰਘ ਮਲੂਕਾ ਚੇਅਰਮੈਨ ਜਿਲਾ ਪ੍ਰੀਸ਼ਦ ਬਠਿੰਡਾ ਅਤੇ ਉਨ੍ਹਾਂ ਦੀ ਨੂੰਹ ਪਰਮਪਾਲ ਕੌਰ ਸਿੱਧੂ ਆਈ ਪੀ ਐਸ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ ।
ਸ: ਸਿਕੰਦਰ ਸਿੰਘ ਸੇਖੋ ਕੈਬਨਿਟ ਮੰਤਰੀ ਪੰਜਾਬ, ਸਰੂਪ ਚੰਦ ਸਿੰਗਲਾ ਵਿਧਾਇਕ ਬਠਿੰਡਾ ਸ਼ਹਿਰੀ, ਸ: ਜੀਤਮਹਿੰਦਰ ਸਿੰਘ ਸਿੱਧੂ ਵਿਧਾਇਕ ਹਲਕਾ ਤਲਵੰਡੀ ਸਾਬੋ, ਸਾਂ ਸਿਕੰਦਰ ਸਿੰਘ ਸਿੱਧੂ ਚੇਅਰਮੈਨ ਮਿਲਕ ਫੈਡ ਪੰਜਾਬ, ਦਰਸ਼ਨ ਸਿੰਘ ਕੋਟਫੱਤਾ ਵਿਧਾਇਕ, ਨਕੱਈ ਸਾਬਕਾ ਵਿਧਾਇਕ, ਬੀਬੀ ਪਰਮਜੀਤ ਕੌਰ ਗੁਲਸ਼ਨ ਸਾਬਕਾ ਮੈਬਰ ਪਾਰਲੀਮੈਟ, ਬਲਵੰਤ ਰਾਏ ਨਾਥ ਮੇਅਰ ਨਗਰ ਨਿਗਮ ਬਠਿੰਡਾ, ਸ: ਗੁਰਜੰਟ ਸਿੰਘ ਕੁੱਤੀਵਾਲ ਸਾਬਕਾ ਵਿਧਾਇਕ, ਸ: ਬਲਜੀਤ ਸਿੰਘ ਬੀੜ ਬਹਿਮਣ ਸਾਬਕਾ ਮੇਅਰ, ਮੋਹਨ ਸਿੰਘ ਬੰਗੀ,ਸz ਸਿੰਘ ਬਾਹੀਆ, ਸ: ਅਮਰੀਕ ਸਿੰਘ ਕੋਟਸ਼ਮੀਰ ਆਦਿ ਤੋਂ ਇਲਾਵਾ ਮੁੱਖ ਸੇਵਾਦਾਰ ਅਵਤਾਰ ਸਿੰਘ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਅਤੇ ਨਸ਼ਾ ਮੁਕਤੀ ਗੁਰਮਤਿ ਪ੍ਰਚੰਡ ਲਹਿਰ ਦੇ ਪ੍ਰਮੁੱਖ ਸੇਵਾਦਾਰ ਜਸਕਰਨ ਸਿੰਘ ਸਿਵੀਆਂ ਸਮੇਤ ਸਮੂਹ ਮੈਂਬਰਾਂ ਨੇ ਦੁੱਖ ਪ੍ਰਗਟ ਕੀਤਾ।

Check Also

ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …

Leave a Reply