ਬਠਿੰਡਾ, 30 ਮਈ (ਜਸਵਿੰਦਰ ਸਿੰਘ ਜੱਸੀ) – ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਵਿਖੇ ਤੰਬਾਕੂ ਵਿਰੋਧ ਦਿਵਸ ਮਨਾਇਆ ਗਿਆ। ਵਿਦਿਆਰਥੀਆਂ ਵੱਲੋਂ ਤੰਬਾਕੂ ਦੇ ਬੁਰੇ ਅਸਰ ਬਾਰੇ ਪੋਸਟਰ ਲਿਖਣ ,ਪੋਸਟਰ ਮੇਕਿੰਗ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ। ਪ੍ਰੋਗਰਾਮ ਅਫ਼ਸਰ ਕੁਲਦੀਪ ਸਿੰਘ ਸਿੱਧੂ ਨੇ ਤੰਬਾਕੂ ਦੇ ਸਿਹਤ/ਸਮਾਜ ਤੇ ਪੈਂਦੇ ਬੁਰੇ ਅਸਰਾਂ ਬਾਰੇ ਦੱਸਿਆ । ਮਾਸਟਰ ਮਾਨ ਸਿੰਘ ਨੇ ਤੰਬਾਕੂ ਨਾਲ ਹੋਣ ਵਾਲੀਆਂ ਬਿਮਾਰੀਆਂ ਅਤੇ ਮੌਤਾਂ ਬਾਰੇ ਅੰਕੜਿਆਂ ਰਾਹੀਂ ਦੱਸਿਆ। ਪੋਸਟਰ ਮੇਕਿੰਗ ਮੁਕਾਬਲੇ ਵਿੱਚ ਵਿਸ਼ਾਲ ਬਹਾਦਰ, ਫ਼ਰਜ਼ਾਨਾ ਖਾਨ, ਅਨਮੋਲ ਸਿੰਘ ਅਤੇ ਭਾਸ਼ਣ ਮੁਕਾਬਲੇ ਵਿੱਚ ਨਵਜੋਤ ਸਿੰਘ, ਅਕਾਸ਼ਦੀਪ ਸਿੰਘ ਅਤੇ ਪੁਸ਼ਪਿੰਦਰ ਕੌਰ, ਪੋਸਟਰ ਲਿਖਣ ਮੁਕਾਬਲੇ ਵਿੱਚ ਰਣਜੀਤ ਸਿੰਘ, ਗੁਰਦੀਪ ਸਿੰਘ,ਅਤੇ ਰਮਨ ਕੌਰ ਨੇ ਪੁਜ਼ੀਸ਼ਨ ਪ੍ਰਾਪਤ ਕੀਤੀਆਂ। ਪ੍ਰਧਾਨ ਰਜਿੰਦਰ ਸਿੰਘ ਸਿੱਧੂ, ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਗੀਤਾ, ਪ੍ਰਿੰਸੀਪਲ ਨਾਜਰ ਸਿੰਘ ਢਿੱਲੋਂ, ਦਿਲਬਾਗ ਸਿੰਘ ਤਲਵਾੜ ਅਕੈਡਮਿਕ ਡਾਇਰੈਕਟਰ, ਜਗਤਾਰ ਸਿੰਘ ਕੰਟ੍ਰੋਲਰ ਖਾਲਸਾ ਸਕੂਲ ਇਮਤਿਹਾਨ ਅਤੇ ਸਮੂਹ ਸਟਾਫ਼ ਵੱਲੋਂ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਕਿਹਾ ਕਿ ਦੇਸ਼ ਦਾ ਵਿਕਾਸ ਨੌਜਵਾਨਾਂ ਤੇ ਹੀ ਨਿਰਭਰ ਕਰਦਾ ਹੈ । ਨੌਜਵਾਨਾਂ ਨੂੰ ਨਸ਼ਾ ਮੁਕਤ ਸਮਾਜ ਵਿੱਚ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ ।
Check Also
ਐਡਵੋਕੇਟ ਧਾਮੀ ਨੇ ਪਹਿਲਗਾਮ ’ਚ ਹੋਏ ਹਮਲੇ ਦੇ ਪੀੜ੍ਹਤਾਂ ਨਾਲ ਸੰਵੇਦਨਾ ਪ੍ਰਗਟਾਈ
ਅੰਮ੍ਰਿਤਸਰ, 26 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …