ਫਾਜ਼ਿਲਕਾ, 26 ਅਕਤੂਬਰ (ਵਿਨੀਤ ਅਰੋੜਾ)- ਪੰਜਾਬ ਸਟੂਡੈਟਸ ਯੂਨਿਅਨ ਵੱਲੋਂ ਅੱਜ ਪੰਜਾਬ ਰੋਡਵੇਜ ਵੱਲੋਂ ਪਿੰਡਾਂ ਦੇ ਬੱਸ ਅੱਡਿਆਂ ਤੇ ਬੱਸਾਂ ਨਾ ਰੋਕਣ ਦੇ ਵਿਰੋਧ ਵਿਚ ਫਾਜਿਲਕਾ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੋਂਪਿਆ ਗਿਆ। ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਆਗੂ ਸਤਨਾਮ ਸਿੰਘ ਘੱਲੂ ਨੇ ਕਿਹਾ ਕਿ ਰੋਡਵੇਜ ਬੱਸਾਂ ਦੇ ਕਰਮਚਾਰੀ ਪ੍ਰਾਇਵੇਟ ਬੱਸਾਂ ਵਾਲਿਆ ਨਾਲ ਮਿਲ ਕੇ ਵਿਦਿਆਰਥੀਆਂ ਨੂੰ ਪ੍ਰੇਸ਼ਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਬੱਸਾਂ ਵਾਲਿਆਂ ਵੱਲੋਂ ਸਵੇਰ ਦੇ ਸਮੇਂ ਜਦੋਂ ਵਿਦਿਆਰਥੀਆਂ ਨੇ ਪੜ੍ਹਨ ਲਈ ਆਉਂਣਾ ਹੁੰਦਾ ਹੈ ਪਿੰਡਾਂ ਦੇ ਬੱਸ ਅੱਡਿਆਂ ਤੇ ਬੱਸਾਂ ਨਹੀਂ ਰੋਕੀਆਂ ਜਾਂਦੀਆਂ।ਜਿਸ ਕਾਰਨ ਪਾਸ ਹੋਣ ਦੇ ਬਾਵਜੂਦ ਵਿਦਿਆਰਥੀਆਂ ਨੂੰ ਪ੍ਰਾਈਵੇਟ ਬੱਸਾਂ ਵਿਚ ਸਫ਼ਰ ਕਰਨ ਲਈ ਮਜ਼ਬੂਰ ਹੋਣਾ ਪੈਂਦਾ ਹੈ।ਜਿਸ ਕਾਰਨ ਵਿਦਿਆਰਥੀਆਂ ਨੂੰ ਵੱਖ ਵੱਖ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਯੂਨੀਅਨ ਵੱਲੋਂ ਵਿਦਿਆਰਥੀਆਂ ਦੀਆਂ ਪ੍ਰੇਸ਼ਾਨੀਆਂ ਨੂੰ ਵੇਖਦਿਆਂ ਹੋਇਆ ਪਿੰਡਾਂ ਦੇ ਬੱਸ ਅੱਡਿਆਂ ਤੇ ਬੱਸਾਂ ਨੂੰ ਰੋਕਣ ਦੀ ਮੰਗ ਸਬੰਧੀ ਬੱਸ ਸਟੈਂਡ ਸੁਪਰਵਾਇਜਰ ਨੂੰ ਮੰਗ ਪੱਤਰ ਦਿੱਤਾ ਜਾ ਚੁੱਕਿਆ ਹੈ।ਉਨ੍ਹਾਂ ਕਿਹਾ ਕਿ ਜੇਕਰ ਵਿਦਿਆਰਥੀਆਂ ਦੀ ਉਕਤ ਪ੍ਰੇਸ਼ਾਨੀ ਦਾ ਜਲਦੀ ਹੱਲ ਨਾ ਕੀਤਾ ਗਿਆ ਤਾਂ ਯੂਨੀਅਨ ਵੱਲੋਂ ਸਘਰਸ਼ ਨੂੰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਮੁਕੇਸ਼ ਕੁਮਾਰ, ਪ੍ਰਵੀਨ ਕੁਮਾਰ, ਗੁਰਪੀ੍ਰਤ ਸਿੰਘ, ਰਾਜ ਕੁਮਾਰ, ਅਮਨ ਚੋਧਰੀ, ਰਾਹੁਲ ਕੁਮਾਰ, ਮਨੀਸ਼ ਕੁਮਾਰ ਅਤੇ ਯੂਨੀਅਨ ਦੇ ਹੋਰ ਮੈਂਬਰ ਹਾਜ਼ਰ ਸਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media