ਫਾਜ਼ਿਲਕਾ, 26 ਅਕਤੂਬਰ (ਵਿਨੀਤ ਅਰੋੜਾ)- ਪੰਜਾਬ ਕਾਨੂੰਨੀ ਸੇਵਾਵਾਂ ਅਥਾਰਿਟੀ ਚੰਡੀਗੜ ਦੇ ਨਿਰਦੇਸ਼ਾਂ ਮੁਤਾਬਕ ਏਡੀਆਰ ਸੈਂਟਰ ਵਿਚ ਕੇਕੇ ਬਾਂਸਲ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਨੇ ਡੋਰ ਟੂ ਡੋਰ ਕੰਪੈਨ ਸਬੰਧੀ ਪੈਨਲ ਵਕੀਲਾਂ ਨਾਲ ਮੀਟਿੰਗ ਕਰਕੇ ਜਾਣਕਾਰੀ ਦਿੱਤੀ।
ਮੀਟਿੰਗ ਵਿਚ ਕੇਕੇ ਬਾਂਸਲ ਨੇ ਪੈਨਲ ਵਕੀਲਾਂ ਨੂੰ ਲੋਕਹਿੱਤਾਂ ਦੀਆਂ ਸਕੀਮਾਂ ਜਿਵੇਂ ਲਾਭਪਾਤਰੀ ਕਾਰਡ, ਵਿਕਟਿਮ ਮੁਆਵਜ਼ਾ ਸਕੀਮ, ਮੁਫ਼ਤ ਕਾਨੂੰਨੀ ਸੇਵਾਵਾਂ ਅਤੇ ਪਾਣੀ ਬਚਾਉ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ।ਮੀਟਿੰਗ ਵਿਚ ਸ਼੍ਰੀ ਬਾਂਸਲ ਨੇ ਦੱਸਿਆ ਕਿ ਕਿਸ ਤਰ੍ਹਾਂ ਆਪਣੇ ਦਫ਼ਤਰ ਦੀਆਂ ਸਕੀਮਾਂ ਸਬੰਧੀ ਘਰਘਰ ਜਾ ਕੇ ਲੋਕਾਂ ਨੂੰ ਜਾਗਰੂਕ ਕਰਨਾ ਹੈ ਅਤੇ ਇਹ ਕੰਪੈਨ 2 ਅਤੇ 3 ਨਵੰਬਰ ਨੂੰ ਮਨਾਇਆ ਜਾ ਰਿਹਾ ਹੈ। ਇਸ ਮੁਹਿੰਮ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਦਫ਼ਤਰ ਦੇ ਪੈਰਾ ਲੀਗਲ ਵਲੰਟੀਅਰ ਅਤੇ ਹੋਰ ਕਈ ਗੈਰ ਸਰਕਾਰੀ ਸੰਸਥਾਵਾਂ ਵੀ ਕੰਮ ਕਰਨਗੀਆਂ।ਜਿਸ ਨਾਲ ਨਿਆਂ ਦੀ ਆਵਾਜ਼ ਘਰਘਰ ਪਹੁੰਚੇਗੀ। ਉਨ੍ਹਾਂ ਲੋਕਾਂ ਨੂੰ ਇਸ ਮੁਹਿੰਮ ਵਿਚ ਹਿਸਾ ਲੈਣ ਲਈ ਕਿਹਾ ਅਤੇ ਲੋਕਾਂ ਤੱਕ ਨਿਆਂ ਪਹੁੰਚਾਉਣ ਦੀ ਅਪੀਲ ਵੀ ਕੀਤੀ, ਤਾਂ ਜੋ ਕੋਈ ਵੀ ਨਾਗਰਿਕ ਕਾਨੂੰਨੀ ਸੇਵਾਵਾਂ ਤੋਂ ਵਾਂਝਾ ਨਾ ਰਹੇ ਸਕੇ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media