ਫਾਜ਼ਿਲਕਾ, 26 ਅਕਤੂਬਰ (ਵਿਨੀਤ ਅਰੋੜਾ)- ਭਾਰਤ ਪਾਕਿਸਤਾਨ ਸਰਹੱਦ ਦੇ ਨਾਲ ਲਗਦੇ ਪਿੰਡ ਪੱਕਾ ਚਿਸ਼ਤੀ ਦੇ ਨੌਜਵਾਨ ਜਸਵੰਤ ਸਿੰਘ ਜੋ ਦੋ ਮਹੀਨੇ ਪਹਿਲਾਂ ਮੋਟਰ ਸਾਇਕਲ ਹਾਦਸੇ ਵਿਚ ਜ਼ਖਮੀ ਹੋ ਗਿਆ ਸੀ ਅਤੇ ਜਿਸ ਨੂੰ ਗੰਭੀਰ ਹਾਲਤ ਵਿਚ ਗੁਆਂਢੀ ਸੂਬੇ ਰਾਜਸਥਾਨ ਦੇ ਸ਼੍ਰੀਗੰਗਾਨਗਰ ਦੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ ਦੀ ਆਰਥਿਕ ਸਥਿਤੀ ਨੂੰ ਵੇਖਦੇ ਹੌਏ ਸਰਬਤ ਦਾ ਭਲਾ ਸੰਸਥਾ ਦੀ ਟੀਮ ਨੇ ਉਸਦਾ ਹਾਲ ਜਾਣਿਆ।
ਜਾਣਕਾਰੀ ਦਿੰਦੇ ਹੋਏ ਸ਼ਹੀਦ ਭਗਤ ਸਿੰਘ ਯੂਥ ਕਲੱਬ ਪਿੰਡ ਪੱਕਾ ਚਿਸ਼ਤੀ ਦੇ ਜਨਰਲ ਸਕੱਤਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਜਸਵੰਤ ਸਿੰਘ ਦੇ ਇਲਾਜ ਤੇ ਲਗਭਗ 6 ਲੱਖ ਰੁਪੲ ਖਰਚ ਹੋ ਚੁੱਕੇ ਹਨ ਜਿਸਦੇ ਲਈ ਪਿੰਡ ਪੱਕਾ ਚਿਸ਼ਤੀ ਅਤੇ ਨੇੜਲੇ ਹੋਰ ਪਿੰਡਾਂ ਦੇ ਲੋਕਾਂ ਨੇ ਉਸਦੀ ਆਰਥਿਕ ਸਹਾਇਤਾ ਕਰਕੇ ਉਸਦਾ ਇਲਾਜ ਕਰਵਾਇਆ ਪਰ ਜਸਵੰਤ ਸਿੰਘ ਹਾਲੇ ਵੀ ਕੋਮਾ ਵਿਚ ਹੈ। ਉਨ੍ਹਾਂ ਦੱਸਿਆ ਕਿ ਜਸਵੰਤ ਸਿੰਘ ਦੇ ਪਰਿਵਾਰ ਵਿਚ ਵਿਧਵਾ ਮਾਂ, ਧਰਮਪਤਨੀ ਅਤੇ ਇੱਕ ਲਗਭਞ 8 ਵਰ੍ਹਿਆਂ ਦਾ ਬੇਟਾ ਹੈ ਅਤੇ ਆਰਥਿਕ ਸਥਿਤੀ ਕਮਜ਼ੋਰ ਹੋਣ ਕਾਰਨ ਉਨ੍ਹਾਂ ਦੇ ਘਰ ਦਾ ਗੁਜ਼ਾਰਾ ਮੁਸ਼ਕਲ ਨਾਲ ਚੱਲ ਰਿਹਾ ਹੈ। ਇਸ ਲਈ ਉਨ੍ਹਾਂ ਨੇ ਹੋਰਨਾਂ ਸਮਾਜਿਕ ਸੰਸਥਾਵਾਂ ਜਿਸ ਵਿਚ ਰਾਸ਼ਟਰੀ ਪੱਧਰ ਦੀ ਸਮਾਜਿਕ ਸੰਸਥਾ ਸਰਬਤ ਦਾ ਭਲਾ ਤੋਂ ਸਹਿਯੋਗ ਮੰਗਿਆ ਗਿਆ ਜਿਸਤੇ ਉਕਤ ਸੰਸਥਾ ਦੀ ਟੀਮ ਦੇ ਅਹੁੱਦੇਦਾਰ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਾਰਸਵਾ ਅਤੇ ਮੈਂਬਰਾਂ ਨੇ ਜ਼ਖ਼ਮੀ ਜਸਵੰਤ ਸਿੰਘ ਦਾ ਹਾਲ ਜਾਣਿਆ ਅਤੇ ਆਰਥਿਕ ਸਹਾਇਤਾ ਦਾ ਭਰੋਸਾ ਦਿੱਤਾ। ਪਿੰਡ ਦੀ ਪੰਚਾਇਤ ਨੇ ਸਰਬਤ ਦਾ ਭਲਾ ਟੀਮ ਦਾ ਧੰਨਵਾਦ ਕੀਤਾ। ਜਿਨ੍ਹਾਂ ਨੇ ਜ਼ਖ਼ਮੀ ਦੇ ਇਲਾਜ ਲਈ ਆਰਥਿਕ ਸਹਿਯੋਗ ਦਾ ਭਰੋਸਾ ਦਿੱਤਾ।
Check Also
ਨਗਰ ਨਿਗਮ ਵੱਲੋਂ ਵਿਸ਼ਾਲ ਐਂਟੀ-ਇਨਕਰੋਚਮੈਂਟ ਵਿਸ਼ੇਸ਼ ਮੁਹਿੰਮ ਚਲਾਈ ਗਈ
ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਗੋਲ ਬਾਗ (ਰੇਲਵੇ ਸਟੇਸ਼ਨ ਦੇ …
Punjab Post Daily Online Newspaper & Print Media