ਬਠਿੰਡਾ,30 ਮਈ (ਜਸਵਿੰਦਰ ਸਿੰਘ ਜੱਸੀ) – ਨੈਸ਼ਨਲ ਪਲਾਨ ਐਕਸ਼ਨ 2014-15 ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ ਦੇ ਮਿਲੇ ਦਿਸ਼ਾ ਨਿਰਦੇਸ਼ ਅਨੁਸਾਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਵੱਲੋ ਬਾਬਾ ਫਰੀਦ ਗੁਰੱਪ ਆਫ ਇੰਸੀਚਿਉਟ ਬਠਿੰਡਾ ਵਿਖੇ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਪ੍ਰੋਗਰਾਮ ਦਾ ਆਯੌਜਨ ਕੀਤਾ ਗਿਆ। ਇਹ ਪ੍ਰੋਗਰਾਮ ਸਿਵਲ ਸਰਜਨ ਅਤੇ ਬਾਬਾ ਫਰੀਦ ਗੁਰੱਪ ਆਫ ਇੰਸੀਚਿਉਟ ਬਠਿੰਡਾ ਦੇ ਸਹਿਯੋਗ ਨਾਲ ਮਨਾਇਆ ਗਿਆ। ਜਿਸਦੀ ਪ੍ਰ੍ਰਧਾਨਗੀ ਮਾਨਯੋਗ ਸ੍ਰ. ਤੇਜਵਿੰਦਰ ਸਿੰਘ ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ਼ਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਨੇ ਕੀਤੀ। ਉਹਨਾਂ ਦੇ ਨਾਲ ਸ੍ਰੀਮਤੀ ਜਸਬੀਰ ਕੌਰ, ਸੀ.ਜੇ.ਐਮ./ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਵੀ ਨਾਲ ਸਨ। ਇਸ ਤੋ ਇਲਾਵਾ ਐਨ.ਜੀ.ਓ. ਦੇ ਪ੍ਰਧਾਨ ਰਮਨੀਕ ਵਾਲੀਆ, ਕੰਵਲਜੀਤ ਸਿੰਘ ਕੁੱਟੀ ਸਕੱਤਰ, ਜ਼ਿਲਾ ਬਾਰ ਐਸੋਸੀਏਸ਼ਨ ਬਠਿੰਡਾ, ਡੀ.ਕੇ. ਗਰਗ, ਪੀ.ਐਲ.ਵੀ. ਅਤੇ ਡਾ. ਰੰਧਾਵਾ, ਡਾ. ਇੰਦਰਬੀਰ ਕਾਲੜਾ, ਵੀ ਹਾਜ਼ਰ ਸਨ। ਇਸ ਤੋ ਇਲਾਵਾ ਬਾਬਾ ਫਰੀਦ ਸੀਨੀਅਰ ਸੰਕੈਡਰੀ ਸਕੂਲ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ। ਸੈਮੀਨਾਰ ਦੀ ਸੁਰੂਆਤ ਕਰਦਿਆਂ ਗੁਰਮੀਤ ਸਿੰਘ ਧਾਲੀਵਾਲ ਨੇ ਮੁੱਖ ਮਹਿਮਾਨ ਜੀ ਨੂੰ ਜੀ ਆਇਆ ਕਿਹਾ ਅਤੇ ਬੱਚਿਆ ਨੂੰ ਤੰਬਾਕੂ ਤੋਂ ਹੋਣ ਵਾਲੇ ਨੁਕਸਾਨ ਬਾਰੇ ਜਾਣੂ ਕਰਵਾਇਆ ਗਿਆ। ਉਸ ਦੌਰਾਨ ਡਾ. ਰੰਧਾਵਾ, ਡਾ. ਇੰਦਰਬੀਰ ਕਾਲੜਾ, ਕੰਵਲਜੀਤ ਸਿੰਘ ਕੁੱਟੀ ਨੇ ਹਾਜ਼ਰ ਬੱਚਿਆ ਨੂੰ ਤੰਬਾਕੂ ਦਿਵਸ ਦੇ ਕਾਨੂੰਨ ਬਾਰੇ ਅਤੇ ਉਸਦੇ ਬੁਰੇ ਪ੍ਰਭਾਵਾਂ ਬਾਰੇ ਵਿਸਥਾਰ ਪੂਰਵਕ ਦੱਸਿਆ।
ਸ੍ਰੀਮਤੀ ਜਸਬੀਰ ਕੌਰ, ਸੀ.ਜੇ.ਐਮ./ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਨੇ ਵਿਸ਼ਵ ਵਿਰੋਧੀ ਤੰਬਾਕੂ ਦਿਵਸ ਦੇ ਦਿਨ ਦੇ ਮਹੱਤਵ, ਇਤਿਹਾਸ ਅਤੇ ਇਸ ਉਪਰ ਬਣੇ ਕਾਨੂੰਨ ਦੇ ਬਾਰੇ ਜਾਣਕਾਰੀ ਦਿੱਤੀ। ਉਹਨਾ ਨੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਜਿਲਾਂ ਕਾਨੂੰਨੀ ਅਥਾਰਟੀ ਵੱਲੋਂ ਚਲਾਈਆਂ ਜਾਂ ਰਹੀਆਂ ਸਕੀਮਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਅੰਤ ਵਿਚ ਮਾਨਯੋਗ ਸ੍ਰ. ਤੇਜਵਿੰਦਰ ਸਿੰਘ ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ਼ਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਜੀਆਂ ਨੇ ਹਾਜਰ ਬੱਚਿਆਂ ਨੂੰ ਤੰਬਾਕੂ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਦੇ ਸੇਵਨ ਕਰਨ ਨਾਲ ਜਿੰਦਗੀ ਤਬਾਹ ਹੋ ਜਾਵੇਗੀ ਅਤੇ ਕਈ ਬਿਮਾਰੀਆਂ ਨਾਲ ਪੀੜਤ ਹੋ ਜਾਉਗੇ ਅਤੇ ਸਮਾਜ ਉਪਰ ਇਸ ਦਾ ਬੜਾ ਬੂਰਾ ਅਸਰ ਪੈਦਾ ਹੈ ਉਹਨਾਂ ਨੇ ਸਭ ਨੂੰ ਅਪੀਲ ਕੀਤੀ ਕਿ ਇਸ ਨਸੇ ਤੋਂ ਬੱਚਣਾ ਚਾਹੀਦਾ ਹੈ ਅਤੇ ਇਸ ਸਬੰਧੀ ਹੋਰਾਂ ਲੋਕਾਂ ਨੂੰ ਵੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਇਸ ਮੌਕੇ ਬੱਚਿਆਂ ਵੱਲੋ ਨਸ਼ਾ ਵਿਰੋਧੀ ਸਕਿਟ ਵੀ ਪੇਸ਼ ਕੀਤੀ ਗਈ ਅਤੇ ਬੱਚਿਆਂ ਵੱਲੋ ਸਲੋਗਨ ਅਤੇ ਪੈਟਿੰਗ ਮੁਕਾਬਲੇ ਕਰਵਾਏ ਗਏ। ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਆਉਣ ਵਾਲੇ ਬੱਚਿਆ ਨੂੰ ਸਨਮਾਨਿਤ ਕੀਤਾ ਗਿਆ।ਇਸ ਮੋਕੇ ਤੇ ਪ੍ਰਚਾਰ ਸਮੱਗਰੀ ਵੰਡੀ ਗਈ।
Check Also
ਗਰੁੱਪ ਕਮਾਂਡਰ ਬ੍ਰਗੇਡੀਅਰ ਕੇ.ਐਸ ਬਾਵਾ ਵਲੋਂ ਕੈਂਪ ਦਾ ਦੌਰਾ
ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ ਬਿਊਰੋ) – ਬਾਬਾ ਕੁੰਮਾ ਸਿੰਘ ਇੰਜੀਨੀਅਰਿੰਗ ਕਾਲਜ ਸਤਲਾਣੀ ਸਾਹਿਬ ਵਿਖੇ …