ਅਲਗੋਂ ਕੋਠੀ, 28 ਅਕਤੂਬਰ (ਹਰਦਿਆਲ ਸਿੰਘ ਭੈਣੀ, ਦਲਜਿੰਦਰ ਰਾਜਪੂਤ) – ਵਿਧਾਨ ਸਭਾ ਹਲਕਾ ਖੇਮਕਰਨ ਯੂਥ ਅਕਾਲੀ ਦਲ ਦੀਆਂ ਨਿਯੁੱਕਤੀਆਂ ‘ਚ ਮਾਰਕੀਟ ਕਮੇਟੀ ਮੈਂਬਰ ਪਰਗਟ ਸਿੰਘ ਕਲੰਜਰ ਨੂੰ ਮਾਝਾ ਜੋਨ ਤੋਂ ਸਕੱਤਰ ਨਿਯੁੱਕਤ ਕੀਤਾ ਗਿਆ ਹੈ।ਆਪਣੀ ਇਸ ਨਿਯੁਕੱਤੀ ‘ਤੇ ਪਰਗਟ ਸਿੰਘ ਕਲੰਜਰ ਨੇ ਹਲਕਾ ਵਿਧਾਇਕ ਪੋ੍ਰ: ਵਿਰਸਾ ਸਿੰਘ ਵਲਟੋਹਾ ਅਤੇ ਯੂਥ ਆਗੂ ਗੋਰਵਦੀਪ ਸਿੰਘ ਵਲਟੋਹਾ ਦਾ ਤਹਿ ਦਿਲੋਂ ਧੰਨਵਾਦ ਕਰਦੇ ਕਿਹਾ ਕਿ ਅਕਾਲੀ ਦਲ ਵਲੋਂ ਸੋਪੀ ਗਈ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਚੜਦੀਕਲਾ ਲਈ ਦਿਨ ਰਾਤ ਇਕ ਕਰ ਦੇਣਗੇ । ਉਨਾਂ ਕਿਹਾ ਕਿ ਪਾਰਟੀ ਵਿਚ ਕੰਮ ਕਰਨ ਵਲੇ ਮਿਹਨਤੀ ਵਰਕਰਾਂ ਦਾ ਅਕਾਲੀ ਦਲ ਵਲੋਂ ਸਮੇਂ ਸਮੇਂ ‘ਤੇ ਬਣਦਾ ਮਾਣ ਸਤਿਕਾਰ ਕੀਤਾ ਜਾਂਦਾ ਹੈ, ਜਿਸ ਕਾਰਨ ਸ਼ੋ੍ਰਮਣੀ ਅਕਾਲੀ ਦਲ ਪ੍ਰਤੀ ਲੋਕਾਂ ਦਾ ਵਿਸ਼ਵਾਸ਼ ਵਧ ਰਿਹਾ ਹੈ ਅਤੇ ਆਉਣ ਵਾਲੀਆਂ 2017 ਦੀਆਂ ਚੋਣਾਂ ਚ ਅਕਾਲੀ ਦਲ ਸ਼ਾਨ ਨਾਲ ਜਿੱਤ ਪ੍ਰਾਪਤ ਕਰ ਕੇ ਤੀਸਰੀ ਵਾਰ ਸਰਕਾਰ ਬਣਾਏਗਾ ।
Check Also
ਸਾਹਿਤਕਾਰ ਡਾ. ਗੁਰਵਿੰਦਰ ਅਮਨ ‘ਸੁਰਜੀਤ ਸਿੰਘ ਜੋਬਨ ਸਿਮ੍ਰਿਤੀ ਰਾਸ਼ਟਰੀ ਸਾਹਿਤ ਗੌਰਵ ਸਨਮਾਨ’ ਨਾਲ ਸਨਮਾਨਿਤ
ਰਾਜਪੁਰਾ/ ਦਿੱਲੀ, 3 ਨਵੰਬਰ (ਪੰਜਾਬ ਪੋਸਟ ਬਿਊਰੋ) – ਅਹਿੰਦੀ ਭਾਸ਼ੀ ਹਿੰਦੀ ਲੇਖਕ ਸੰਘ ਦਿੱਲੀ, ਸਾਹਿਤ …
Punjab Post Daily Online Newspaper & Print Media