
ਅੰਮ੍ਰਿਤਸਰ, 28 ਅਕਤੂਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਡਰ 19 ਹਾਕੀ ਟੀਮ ਨੇ ਮੋਹਾਲੀ ਵਿਖੇ ਹੋਏ ਰਾਜ ਪੱਧਰੀ ਹਾਕੀ ਮੁਕਾਬਲਿਆਂ ਵਿੱਚ ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਤਿਆਰ ਹਾਕੀ ਟੀਮ ਨੂੰ ਫਾਈਨਲ ਮੁਕਾਬਲੇ ਵਿੱਚ ਇਕ ਗੋਲ ਦੇ ਮੁਕਾਬਲੇ 3 ਗੋਲਾਂ ਨਾਲ ਹਰਾ ਕੇ ਰੁਮਾਂਚਿਕ ਜਿੱਤ ਦਰਜ ਕਰਕੇ ਟਰਾਫੀ ‘ਤੇ ਕਬਜ਼ਾ ਕਰ ਲਿਆ ਹੈ।ਮੈਚ ਜਿੱਤਣ ‘ਤੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਤੇ ਉੱਚ ਅਧਿਕਾਰੀਆਂ ਨੇ ਜੇਤੂ ਟੀਮ ਅਤੇ ਕੋਚ ਪ੍ਰੇਮ ਸਿੰਘ ਨੂੰ ਵਧਾਈ ਦਿੱਤੀ ਹੈ।ਜੇਤੂ ਟੀਮ ਨੂੰ ਸ. ਸਤਿੰਦਰਬੀਰ ਸਿੰਘ ਡੀ.ਓ ਤੇ ਕੁਲਜਿੰਦਰ ਸਿੰਘ ਏ ਈ ਓ ਅੰਮ੍ਰਿਤਸਰ ਨੇ ਟਰਾਫੀ ਦਿੱਤੀ।
ਜ਼ਿਕਰਯੋਗ ਹੈ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਸਿੱਖੀ ਨੂੰ ਪ੍ਰਫੁੱਲਤ ਕਰਨ ਤੇ ਨੌਜਵਾਨੀ ਨੂੰ ਰਿਸ਼ਟ-ਪੁਸ਼ਟ ਰੱਖਣ ਦਾ ਉਪਰਾਲਾ ਕਰਦਿਆਂ ਦੇਸ਼ ਦੀ ਰਾਸ਼ਟਰੀ ਖੇਡ ਦੇ ਡਿੱਗ ਰਹੇ ਮਿਆਰ ਨੂੰ ਉੱਚਾ ਚੁੱਕਣ ਦੀ ਮਨਸ਼ਾ ਤਹਿਤ ਸਾਲ 2013 ਵਿੱਚ ਫਰੀਦਕੋਟ, ਸ੍ਰੀ ਫਤਹਿਗੜ੍ਹ ਸਾਹਿਬ ਤੇ ਸ੍ਰੀ ਅੰਮ੍ਰਿਤਸਰ ਵਿੱਚ 3 ਹਾਕੀ ਅਕੈਡਮੀਆਂ ਸਥਾਪਤ ਕੀਤੀਆਂ ਹਨ ਜਿਸ ਵਿੱਚ ਪੰਜਾਬ ਭਰ ਤੋਂ ਹਾਕੀ ਖੇਡਣ ਵਾਲੇ ਸਾਬਤ ਸੂਰਤ ਤਕਰੀਬਨ 100 ਖਿਡਾਰੀ ਹਾਕੀ ਦੀ ਕੋਚਿੰਗ ਲੈ ਰਹੇ ਹਨ।ਕੇਵਲ ਸਿੰਘ ਵਧੀਕ ਸਕੱਤਰ ਸਪੋਰਟਸ ਨੇ ਦੱਸਿਆ ਕਿ ਇਨ੍ਹਾਂ ਅਕੈਡਮੀਆਂ ਵਿੱਚ ਕੋਚਿੰਗ ਲੈ ਰਹੇ ਖਿਡਾਰੀਆਂ ਨੂੰ ਸ਼ੋ੍ਰਮਣੀ ਕਮੇਟੀ ਵੱਲੋਂ ਮੁਫਤ ਵਿਦਿਆ, ਖਾਣਾ ਤੇ ਰਿਹਾਇਸ਼ ਪ੍ਰਦਾਨ ਕੀਤੀ ਜਾ ਰਹੀ ਹੈ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media