ਬਠਿੰਡਾ, 29 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਿਹਤ ਵਿਭਾਗ ਬਠਿੰਡਾ ਵੱਲੋਂ 1 ਤੋਂ 15 ਨਵੰਬਰ ਤੱਕ ਦੰਦਾਂ ਦੀ ਸਿਹਤ ਸੰਭਾਲ ਲਈ ਡੈਂਟਲ ਸਿਹਤ ਪੰਦਰਵਾੜਾ ਮਨਾਉਣ ਸੰੰਬੰਧੀ ਜਾਣਕਾਰੀ ਦਿੰਦਿਆਂ ਡਾ. ਰੁਘਬੀਰ ਸਿੰਘ ਰੰਧਾਵਾ ਸਿਵਲ ਸਰਜਨ ਬਠਿੰਡਾ ਨੇ ਦੱਸਿਆ ਕਿ ਇਸ ਪੰਦਰਵਾੜੇ ਦੌਰਾਨ ਜ਼ਿਲ੍ਹਾ ਬਠਿੰਡਾ ਵਿੱਚ ਰਾਮਪੁਰਾ, ਬਠਿੰਡਾ, ਤਲਵੰਡੀ, ਘੁਦਾ, ਗੋਨਿਆਣਾ, ਨਥਾਣਾ, ਭਗਤਾ, ਭੁਚੋ ਅਤੇ ਅਰਬਨ ਹੈਲਥ ਸੈਂਟਰ ਬਸਤੀ ਲਾਲ ਸਿੰਘ ਵਿਖੇ ਦੰਦਾਂ ਦੀ ਜਾਂਚ ਲਈ ਮੁਫਤ ਡੈਂਟਲ ਚੈੱਕ ਅੱਪ ਕੈਂਪ ਲਗਾਏ ਜਾ ਰਹੇ ਹਨ।ਉਨ੍ਹਾਂ ਦੱਸਿਆ ਕਿ ਇਸ ਪੰਦਰਵਾੜੇ ਦੌਰਾਨ ਜ਼ਿਲ੍ਹਾ ਬਠਿੰਡਾ ਵਿੱਚ 150 ਗਰੀਬ ਅਤੇ ਲੋੜਵੰਦ ਮਰੀਜ਼ਾਂ ਨੂੰ ਦੰਦਾਂ ਦੇ ਸੈੱਟ ਵੀ ਫ੍ਰੀ ਲਗਾਏ ਜਾਣਗੇ ਅਤੇ ਮਰੀਜ਼ਾਂ ਦਾ ਹਰ ਤਰਾਂ ਦਾ ਦੰਦਾਂ ਦਾ ਇਲਾਜ ਵੀ ਮੁਫਤ ਕੀਤਾ ਜਾਵੇਗਾ।ਸਕੂਲੀ ਬੱਚਿਆਂ ਦਾ ਇਲਾਜ ਵੀ ਇਨ੍ਹਾਂ ਕੈਂਪਾਂ ਵਿੱਚ ਮੁਫਤ ਕੀਤਾ ਜਾਵੇਗਾ।ਲੋਕਾਂ ਨੂੰ ਦੰਦਾਂ ਦੀਆਂ ਬਿਮਾਰੀਆਂ ਤੋਂ ਜਾਗਰੂਕ ਕਰਨ ਲਈ ਅਤੇ ਬਿਮਾਰੀਆਂ ਬਾਰੇ ਵਿਸ਼ੇਸ਼ ਜਾਣਕਾਰੀ ਦਿੰਤੀ ਜਾਵੇਗੀ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media