
ਚੌਂਕ ਮਹਿਤਾ, 29 ਅਕਤੂਬਰ (ਜੋਗਿੰਦਰ ਸਿੰਘ ਮਾਣਾ) – ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਅਤੇ ਡਾਇਰੈਕਟਰ ਭਾਈ ਸਾਹਿਬ ਭਾਈ ਜੀਵਾ ਸਿੰਘ ਦੀ ਦੇਖ ਰੇਖ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਖਾਲਸਾ ਅਕੈਡਮੀ ਮਹਿਤਾ ਚੌਂਕ ਵਿਖੇ ਬੰਦੀ ਛੋੜ ਦਿਵਸ ਮਨਾਇਆ ਗਿਆ।ਇਸ ਮੌਕੇ ਬੱਚਿਆਂ ਅਤੇ ਅਧਿਆਪਕਾਂ ਦੇ ਸਹਿਯੋਗ ਸਦਕਾ ਧਾਰਮਿਕ ਸਮਾਗਮ ਕੀਤਾ ਗਿਆ, ਜਿਸ ਦੌਰਾਨ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ, ਭਾਸ਼ਣ ਅਤੇ ਕਵੀਸ਼ਰੀ ਪੇਸ਼ ਕੀਤੀ ਗਈ।ਡਾਇਰੈਕਟਰ ਭਾਈ ਜੀਵਾ ਸਿੰਘ, ਸਕੂਲ ਪ੍ਰਿੰ: ਮੈਡਮ ਹਰਜਿੰਦਰ ਕੌਰ ਬੱਲ, ਸਕੂਲ ਵਾਈਸ ਪ੍ਰਿੰ: ਹਰਜੋਤ ਸਿੰਘ, ਕਾਲਜ ਪ੍ਰਿੰ: ਦਿਲਬਾਗ ਸਿੰਘ, ਸਕੂਲ ਸੁਪਰਡੈਂਟ ਬਾਜ ਸਿੰਘ, ਕਾਲਜ ਸੁਪਰਡੈਂਟ ਮੈ: ਕੁਲਦੀਪ ਕੌਰ, ਗੁਰਦੀਪ ਸਿੰਘ (ਡੀ.ਪੀ), ਸਮੂਹ ਸਟਾਫ ਅਤੇ ਵਿਦਿਆਰਥੀ ਸ਼ਾਮਿਲ ਸਨ।ਇਸ ਮੌਕੇ ਸਕੂਲ ਪ੍ਰਿੰ: ਮੈਡਮ ਹਰਜਿੰਦਰ ਕੌਰ ਬੱਲ ਅਤੇ ਵਾਈਸ ਪ੍ਰਿੰ: ਹਰਜੋਤ ਸਿੰਘ ਨੇ ਸਮੂਹ ਸਟਾਫ ਅਤੇ ਬੱਚਿਆਂ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ।
Check Also
ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ
ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …
Punjab Post Daily Online Newspaper & Print Media