Monday, February 23, 2026

ਪੀ.ਐਨ.ਡੀ.ਟੀ ਐਕਟ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਕੇ ਜਿਲ੍ਹੇ ਵਿੱਚ ਘੱਟ ਰਹੀ ਸੈਕਸ ਰੇਸ਼ੋ ਨੂੰ ਵਧਾਉਣ ਲਈ ਯੋਜਨਾ ਤਿਆਰ

ppn2910201612ਪਠਾਨਕੋਟ, 28 ਅਕਤੂਬਰ (ਪੰਜਾਬ ਪੋਸਟ ਬਿਊਰੋ)- ਪੀ.ਐਨ.ਡੀ.ਟੀ ਐਕਟ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਕੇ ਜਿਲ੍ਹੇ ਅੰਦਰ ਘੱਟ ਰਹੀ ਸੈਕਸ ਰੇਸ਼ੋ ਨੂੰ ਵਧਾਉਣ ਲਈ ਇੱਕ ਯੋਜਨਾ ਤਿਆਰ ਕੀਤੀ ਜਾਵੇਗੀ।ਇਹ ਪ੍ਰਗਟਾਵਾ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਨੇ ਅੱਜ ਇੱਥੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜਾ ਲੈਣ ਲਈ ਆਯੋਜਿਤ ਜਿਲ੍ਹਾ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਨ੍ਹਾਂ ਨੇ ਜਿਲ੍ਹਾ ਪ੍ਰੋਗਰਾਮ ਅਫਸਰ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਜਿਲ੍ਹੇ ਅੰਦਰ ਸੈਕਸ ਰੇਸ਼ੋ ਨੂੰ ਵਧਾਉਣ ਲਈ ਪਿਛਲੇ ਸਾਲ ਦੇ ਰੇਸ਼ੋ ਨਾਲ ਮਿਲਾਣ ਕਰਨ ਅਤੇ ਪਿੰਡਾਂ ਵਿੱਚ ਜਾ ਕੇ ਲੋਕਾਂ ਨਾਲ ਗੱਲਬਾਤ ਕਰਨ ਅਤੇ ਉਨ੍ਹਾਂ ਨੂੰ ਜਾਗਰੂਕ ਕਰਨ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਜਿਲ੍ਹੇ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਵਿੱਚ ਤੇਜੀ ਲਿਆਉਣ ਅਤੇ ਮਿਆਰੀ ਕੰਮ ਨੂੰ ਯਕੀਨੀ ਬਣਾਉਣ। ਉਨ੍ਹਾਂ ਨੇ ਮੀਟਿੰਗ ਦੌਰਾਨ ਡੇਅਰੀ ਵਿਭਾਗ ਤੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਜਿਲ੍ਹੇ ਅੰਦਰ ਪਸ਼ੂਆਂ ਦੀ ਗਿਣਤੀ ਸਬੰਧੀ ਡਾਟਾਬੇਸ ਤਿਆਰ ਕਰਕੇ ਹਰ ਮਹੀਨੇ ਸਰਵੇ ਕਰਨ ਤਾਂ ਜੋ ਜਿਲੇ ਅੰਦਰ ਵੱਧ ਰਹੇ ਅਵਾਰਾ ਪਸ਼ੂਆਂ ‘ਤੇ ਕੰਟਰੋਲਰ ਕੀਤਾ ਜਾ ਸਕੇ। ਉਨ੍ਹਾਂ ਨੇ ਮੀਟਿੰਗ ਵਿੱਚ ਹਾਜਰ ਅਧਿਕਾਰੀਆਂ ਨੂੰ ਕਿਹਾ ਕਿ ਉਹ ਮੀਟਿੰਗ ਵਿੱਚ ਕੁਝ ਨਵੇਂ ਅਤੇ ਅਗਾਹ ਵਧੂ ਸੁਝਾਅ ਲੈ ਕੇ ਆਇਆ ਕਰਨ ਤਾਂ ਜੋ ਜਿਲ੍ਹੇ ਵਿੱਚ ਕੁਝ ਨਵਾਂ ਕੀਤਾ ਜਾ ਸਕੇ। ਡਿਪਟੀ ਕਮਿਸ਼ਨਰ ਨੇ ਪੈਡਿੰਗ ਯੂ.ਸੀ. ਸਬੰਧੀ ਆਯੋਜਿਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਜਿਲ੍ਹੇ ਦੇ ਵਿਕਾਸ ‘ਤੇ ਖਰਚ ਕੀਤੇ ਗਏ ਫੰਡਾਂ ਦੇ ਵਰਤੋਂ ਸਰਟੀਫਿਕੇਟ ਜਲਦੀ ਤੋਂ ਜਲਦੀ ਦੇਣ ਤਾਂ ਜੋ ਸਰਕਾਰ ਤੋਂ ਹੋਰ ਫੰਡ ਜਾਰੀ ਕਰਵਾਏ ਜਾ ਸਕਣ।
ਇਸ ਉਪਰੰਤ ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿੱਖਿਆ ਵਿਭਾਗ ਵੱਲੋਂ ਜਿਲ੍ਹੇ ਅੰਦਰ ਕੀਤੇ ਗਏ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜਾ ਲਿਆ। ਉਨ੍ਹਾਂ ਮੀਟਿੰਗ ਵਿੱਚ ਹਾਜਰ ਸਿੱਖਿਆ ਵਿਭਾਗ ਦੇੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਮਿਆਰੀ ਸਿੱਖਿਆ ਮੁਹਈਆ ਕਰਵਾਉਣ ‘ਤੇ ਜੋਰ ਦੇਣ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਕੂਲਾਂ ਅੰਦਰ ਬੱਚਿਆਂ ਤੋਂ ਅਧਿਆਪਕਾਂ ਦੇ ਪੜਾਉਣ ਆਦਿ ਸਬੰਧੀ ਫੀਡਬੈਕ ਲੈਣ ਤਾਂ ਜੋ ਸਿੱਖਿਆ ਦੇ ਮਿਆਰ ਵਿੱਚ ਹੋਰ ਸੁਧਾਰ ਕੀਤਾ ਜਾ ਸਕੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਜਿਹੜੇ ਬੱਚਿਆਂ ਨੇ ਕਿਸੇ ਵੀ ਖੇਤਰ ਵਿੱਚ ਵਧੀਆ ਉਪਲਬੱਧੀ ਹਾਸਲ ਕੀਤੀ ਹੈ, ਉਨ੍ਹਾਂ ਨੂੰ ਸਨਮਾਨਿਤ ਕੀਤਾ ਜਾਵੇ।  ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਉਹ ਮਿਡ ਡੇ ਮੀਲ ਸਬੰਧੀ ਵੱਖ ਵੱਖ ਸਕੂਲਾਂ ਦਾ ਇੱਕ ਵੈਟਸਅੱਪ ਗਰੁੱਪ ਬਣਾਉਣ ਅਤੇ ਉਸ ਵਿੱਚ ਸਕੂਲਾਂ ਅੰਦਰ ਮਿਡ ਡੇ ਮੀਲ ਦਾ ਖਾਣਾ ਬਣਨ ਤੋਂ ਲੈ ਕੇ ਖਾਣਾ ਦੇਣ ਤੱਕ ਦੀਆਂ ਫੋਟੋਆਂ ਰੋਜਾਨਾ ਪਾਇਆ ਕਰਨ ਤਾਂ ਜੋ ਰੋਜਾਨਾ ਮਿਡ ਡੇ ਮੀਲ ਦੇ ਖਾਣੇ ਦੀ ਚੈਕਿੰਗ ਹੋ ਸਕੇ। ਉਨ੍ਹਾਂ ਕਿਹਾ ਕਿ ਪੂਰੇ ਪੰਜਾਬ ਵਿੱਚ ਮਿਡ ਡੇ ਮੀਲ ਬਹੁਤ ਵਧੀਆ ਹੈ ਅਤੇ ਪਠਾਨਕੋਟ ਵਿੱਚ ਵੀ ਇਹ ਸਕੀਮ ਵਧੀਆ ਚੱਲ ਰਹੀ ਹੈ। ਡਿਪਟੀ ਕਮਿਸ਼ਨਰ ਨੇ ਸਮੂਹ ਜਿਲ੍ਹਾ ਵਾਸੀਆਂ ਨੂੰ ਦੀਵਾਲੀ ਦੀ ਵਧਾਈ ਵੀ ਦਿੱਤੀ।
ਇੰਨ੍ਹਾਂ ਮੀਟਿੰਗਾਂ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ਼੍ਰੀ ਗੁਰਪ੍ਰਤਾਪ ਸਿੰਘ ਨਾਗਰਾ ਵਧੀਕ ਡਿਪਟੀ ਕਮਿਸ਼ਨਰ ਵਿਕਾਸ, ਗੁਰਜੀਤ ਸਿੰਘ ਐਸ.ਡੀ.ਐਮ. ਧਾਰਕਲਾਂ, ਗੁਰਸ਼ਰਨਜੀਤ ਸਿੰਘ ਵਣ ਮੰਡਲ ਅਫਸਰ, ਡਾ. ਕੁਲਦੀਪ ਮਹਾਜਨ ਡਿਪਟੀ ਡਾਇਰੈਕਟਰ, ਦਰਸ਼ਨ ਪਾਲ ਖਜਾਨਾ ਅਫਸਰ, ਅਸ਼ੋਕ ਕੁਮਾਰ ਈ.ਟੀ.ਓ., ਸੁਖਦੇਵ ਰਾਜ ਬੀ.ਡੀ.ਪੀ.ਓ., ਡਾ. ਤਰਸੇਮ ਸਿੰਘ ਜਿਲ੍ਹਾ ਸਿਹਤ ਅਫਸਰ, ਡਾ. ਰੁਪਿੰਦਰ ਅਤੇ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਵੀ ਹਾਜ਼ਰ ਸਨ।

Check Also

ਖਾਲਸਾ ਕਾਲਜ ਵੱਲੋਂ ‘ਨਵੀਨਤਾ ਅਤੇ ਉਦਯਮਿਤਾ ਆਊਟਰੀਚ’ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 22 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵੱਲੋਂ ਇੰਸਟੀਚਿਊਸ਼ਨਜ਼ …

Leave a Reply