Saturday, October 10, 2026

ਸ਼ੋ੍ਮਣੀ ਕਮੇਟੀ ਦਾ ਜਨਰਲ ਇਜਲਾਸ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ 5 ਨਵੰਬਰ ਨੂੰ

ਅੰਮ੍ਰਿਤਸਰ, 29 ਅਕਤੂਬਰ (ਗੁਰਪ੍ਰੀਤ ਸਿੰਘ) – ਸ਼ੋ੍ਮਣੀ ਕਮੇਟੀ ਦੇ ਜਨਰਲ ਇਜਲਾਸ ਲਈ ਕੇਂਦਰੀ ਗ੍ਰਹਿ ਵਿਭਾਗ ਵੱਲੋਂ ਪ੍ਰਵਾਨਗੀ ਪੱਤਰ ਪ੍ਰਾਪਤ ਹੋ ਗਿਆ ਹੈ।ਸ਼ੋ੍ਰਮਣੀ ਕਮੇਟੀ ਦਾ ਇਜਲਾਸ 5 ਨਵੰਬਰ ਨੂੰ ਬੁਲਾ ਲਿਆ ਗਿਆ ਹੈ। ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਹਰਚਰਨ ਸਿੰਘ ਮੁੱਖ ਸਕੱਤਰ ਸ਼ੋ੍ਰਮਣੀ ਕਮੇਟੀ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਵਿਭਾਗ ਵੱਲੋਂ ਸਾਨੂੰ ਇਜਲਾਸ ਸੱਦਣ ਲਈ ਪ੍ਰਵਾਨਗੀ ਪੱਤਰ ਡਿਪਟੀ ਕਮਿਸ਼ਨਰ ਰਾਹੀਂ ਮਿਲ ਗਿਆ ਹੈ।ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਦੇ ਪੱਤਰ ਨੰਬਰ ਚੋਣ 2011/ਗੁਰਦੁਆਰਾ/1476 ਮਿਤੀ 27-10-2016 ਰਾਹੀ ਪੁੱਜੇ ਭਾਰਤ ਸਰਕਾਰ ਦੇ ਨੋਟੀਫਿਕੇਸ਼ਨ ਨੰਬਰ ਐਸ ਓ 3325 (ਈ) ਮਿਤੀ 26 ਅਕਤੂਬਰ 2016 ਅਨੁਸਾਰ ਸ਼ੋ੍ਮਣੀ ਕਮੇਟੀ ਦਾ ਜਨਰਲ ਸਮਾਗਮ 5 ਨਵੰਬਰ 2016 ਦਿਨ ਸ਼ਨੀਵਾਰ ਨੂੰ ਬਾਅਦ ਦੁਪਹਿਰ 12.15 ਵਜੇ ਸ਼ੋ੍ਰਮਣੀ ਕਮੇਟੀ ਦੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ੋ੍ਮਣੀ ਕਮੇਟੀ ਦੇ ਸਮੂਹ ਮੈਂਬਰ ਸਾਹਿਬਾਨਾਂ ਨੂੰ ਦਫਤਰ ਵੱਲੋਂ ਉਨ੍ਹਾਂ ਦੇ ਨਿੱਜੀ ਪੱਤਿਆ ‘ਤੇ ਪੱਤਰਕਾਵਾਂ ਸਪੀਡ ਪੋਸਟ ਤੇ ਰਜਿਸਟਰ ਡਾਕ ਰਾਹੀਂ ਭੇਜ ਦਿੱਤੀਆਂ ਗਈਆਂ ਹਨ।ਉਨ੍ਹਾਂ ਕਿਹਾ ਕਿ ਮੈਂਬਰ ਸਾਹਿਬਾਨਾਂ ਨੂੰ ਦਸਤੀ ਪੱਤਰਕਾਵਾਂ ਪਹੁੰਚਾਉਣ ਹਿਤ ਸਬੰਧਤ ਖੇਤਰਾਂ ਦੇ ਮੈਨੇਜਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ।ਉਨ੍ਹਾਂ ਕਿਹਾ ਕਿ ਇਸ ਜਨਰਲ ਇਜਲਾਸਵਿੱਚ ਸ਼ੋ੍ਮਣੀ ਕਮੇਟੀ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ 11 ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਚੋਣ ਹੋਵੇਗੀ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply