
ਪੱਟੀ (ਰਾਣਾ/ਰਣਜੀਤ ਸਿੰਘ ਮਾਹਲਾ) – ਉਪ-ਮੰਡਲ ਪੱਟੀ ਅਧੀਨ ਪੈਦੇ ਬਲਾਕ ਵਲਟੋਹਾ ਵਿਖੇ ਨਵਨਿਯੁਕਤ ਪੀ.ਸੀ.ਐਸ ਅਧਿਕਾਰੀ ਦਵਿੰਦਰ ਸਿੰਘ ਪਨੇਸਰ ਨੇ ਬਤੌਰ ਬਲਾਕ ਵਿਕਾਸ ਪੰਚਾਇਤ ਅਫਸਰ ਨੇ ਚਾਰਜ ਸੰਭਾਲ ਕੇ ਕੰਮ ਕਾਜ ਸ਼ੁਰੂ ਕਰ ਦਿੱਤਾ ਹੈ।ਆਪਣੀ ਪਲੇਠੀ ਪੱਤਰਕਾਰ ਮਿਲਣੀ ਦੌਰਾਨ ਗੱਲਬਾਤ ਕਰਦਿਆ ਦਵਿੰਦਰ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਦਿਤੀ ਗਈ ਡਿਉਟੀ ਪੂਰੀ ਮਿਹਨਤ, ਇਮਾਨਦਾਰੀ ਅਤੇ ਨਿਰਪਖਤਾ ਨਾਲ ਨਿਭਾਵਾਂਗਾਂ ਅਤੇ ਲੋਕ ਮਸਲੇ ਪਹਿਲ ਦੇ ਅਧਾਰ ਤੇ ਹੱਲ ਕੀਤੇ ਜਾਣਗੇ।ਉਹਨਾਂ ਕਿਹਾ ਕਿ ਮੈਂ ਬਲਾਕ ਅਧੀਨ ਪੈਦੇ ਸਮੂਚੇ ਪਿੰਡਾਂ ਚੱਲ ਰਹੇ ਵੱਖ – ਵੱਖ ਵਿਕਾਸ ਕਾਰਜਾਂ ਅਤੇ ਮਨਰੇਗਾ ਤਹਿਤ ਚੱਲ ਰਹੇ ਕੰਮਾਂ ਦਾ ਜਾਇਜਾਂ ਲਵਾਂਗਾਂ ਅਤੇ ਪੰਜਾਬ ਸਰਕਾਰ ਵੱਲੋਂ ਵਿੱਢੇ ਗਏ ਵਿਕਾਸ ਕਾਰਜ ਪੂਰੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜੇ ਜਾਣਗੇ।ਇਸ ਮੌਕੇ ਹਲਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਮੁੱਖ ਪਾਰਲੀਮਾਨੀ ਸਕੱਤਰ ਪੰਜਾਬ ਸਰਕਾਰ ਨੇ ਨਵਨਿਯੁਕਤ ਬੀ.ਡੀ.ਪੀ ਓ ਦਵਿੰਦਰ ਸਿੰਘ ਨੂੰ ਅਹੁਦਾ ਸੰਭਾਲਣ ਮੌਕੇ ਸੁਭ ਕਾਮਨਾਵਾ ਦਿੱਤੀਆਂ।ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਮੁੱਖ ਸਿੰਘ ਸੁਪਰਡੈਂਟ, ਮਨਜੀਤ ਕੌਰ ਲੇਖਾਕਾਰ, ਜਰਮੇਲ ਸਿੰਘ ਲੇਖਾਕਾਰ, ਕੁਲਵੰਤ ਸਿੰਘ ਸਰਪੰਚ, ਹਰਪਾਲ ਸਿੰਘ ਪੱਟੀ ਪ੍ਰਧਾਨ ਰਾਮਗੜੀ੍ਹਆ ਸਭਾ ਪੱਟੀ, ਗੁਰਕੀਰਤ ਸਿੰਘ ਪੱਟੀ, ਮਹਿੰਦਰ ਸਿੰਘ, ਸਵਿੰਦਰ ਕੌਰ, ਕੁਲਵੰਤ ਸਿੰਘ ਜੇ.ਈ, ਡਾ.ਦਲਜੀਤ ਸਿੰਘ, ਸੁਖਪ੍ਰੀਤ ਕੌਰ ਐਡਵੋਕੇਟ, ਅੰਗਰੇਜ ਸਿੰਘ ਆਦਿ ਵੱਡੀ ਗਿਣਤੀ ਵਿਚ ਇਲਾਕੇ ਦੇ ਮੋਹਤਬਰ ਹਾਜਿਰ ਸਨ।
Check Also
ਖਾਲਸਾ ਕਾਲਜ ਦੇ ਗਣਿਤ ਵਿਭਾਗ ਵੱਲੋਂ ਕਾਰਨੀਵਲ-2026 ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 6 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵੱਲੋਂ ‘ਕੇ.ਸੀ.ਏ ਮੈਥਮੈਟਿਕਸ …
Punjab Post Daily Online Newspaper & Print Media