Tuesday, February 24, 2026

ਸਿੱਖ ਸਾਹਿਤ ਅਤੇ ਚਿੱਤਰ ਪ੍ਰਦਰਸ਼ਨੀ ਵੀਰਵਾਰ ਤੋਂ

rana-paramjit-singhਨਵੀਂ ਦਿੱਲੀ, 1 ਨਵੰਬਰ (ਪੰਜਾਬ ਪੋਸਟ ਬਿਊਰੋ)- ਧਰਮ ਪ੍ਰਚਾਰ ਕਮੇਟੀ (ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ) ਵਲੋਂ ਹਮੇਸ਼ਾਂ ਵਾਂਗ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁੁਰਬ ਨੂੰ ਸਮਰਪਿਤ ਸਿੱਖ ਸਾਹਿਤ ਅਤੇ ਚਿੱਤਰ ਪ੍ਰਦਰਸ਼ਨੀ ਦਾ ਆਯੋਜਨ ਵੀਰਵਾਰ, 3 ਨਵੰਬਰ ਤੋਂ ਬੁੱਧਵਾਰ, 16 ਨਵੰਬਰ ਤੱਕ ਗੁਰਦੁਆਰਾ ਬੰਗਲਾ ਸਾਹਿਬ ਸਥਿਤ ਸਰੋਵਰ ਦੀ ਪਰਿਕਰਮਾ ਵਿੱਚ ਕੀਤਾ ਜਾ ਰਿਹਾ ਹੈ, ਜਿਸ ਦਾ ਉਦਘਾਟਨ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦਿੱਲੀ ਪ੍ਰਦੇਸ਼ ਦੇ ਪ੍ਰਧਾਨ ਸ. ਮਨਜੀਤ ਸਿੰਘ ਜੀ ਕੇ 03 ਨਵੰਬਰ ਨੂੰ ਸਵੇਰੇ 9 ਵੱਜੇ ਅਰਦਾਸ ਤੋਂ ਉਪਰੰਤ ਕਰਨਗੇ। ਇਹ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਰਾਣਾ ਪਰਮਜੀਤ ਸਿੰਘ ਨੇ ਦਸਿਆ ਕਿ ਹਰ ਰੋਜ਼ ਸਵੇਰੇ 9 ਵਜੇ ਤੋਂ ਰਾਤ 9 ਵਜੇ ਤਕ ਚਲਣ ਵਾਲੀ ਇਸ ਪ੍ਰਦਰਸ਼ਨੀ ਵਿੱਚ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਕਾਸ਼ਨ ਵਿਭਾਗਾਂ ਤੋਂ ਇਲਾਵਾ ਪੰਜਾਬ ਅਤੇ ਦਿੱਲੀ ਦੇ ਉਘੇ ਪ੍ਰਕਾਸ਼ਕ, ਜਿਵੇਂ ਪੰਜਾਬੀ ਯੂਨੀਵਰਸਿਟੀ ਪਟਿਆਲਾ, ਭਾਸ਼ਾ ਵਿਭਾਗ (ਪੰਜਾਬ ਸਰਕਾਰ), ਸਿੰਘ ਬ੍ਰਦਰਸ, ਭਾਈ ਵੀਰ ਸਿੰਘ ਸਾਹਿਤ ਸਦਨ, ਨੈਸ਼ਨਲ ਬੁਕ ਟ੍ਰਸਟ, ਨਵਦੀਪ ਪ੍ਰਕਾਸ਼ਨ, ਮਨਪ੍ਰੀਤ ਪ੍ਰਕਾਸ਼ਨ, ਨੈਸ਼ਨਲ ਬੁਕ ਸ਼ਾਪ, ਹੇਮਕੁੰਟ ਪ੍ਰੈਸ, ਸੁਕ੍ਰਿਤ ਟ੍ਰਸਟ, ਬ੍ਰਹਮ ਬੁੰਗਾ ਆਦਿ ਹਿਸਾ ਲੈ ਰਹੇ ਹਨ। ਇਨ੍ਹਾਂ ਤੋਂ ਇਲਾਵਾ ਇਸ ਮੌਕੇ ਪੰਜਾਬ ਐਂਡ ਸਿੰਧ ਬੈਂਕ ਅਤੇ ਪੰਜਾਬ ਆਰਟਿਸਟ (ਚਿੱਤਰਕਾਰ ਐਸੋਸੀਏਸ਼ਨ) ਵਲੋਂ ਸਿੱਖ ਇਤਿਹਾਸ ਦੀਆਂ ਮਹਤੱਵਪੁਰਣ ਘਟਨਾਵਾਂ ਪੁਰ ਅਧਾਰਤ ਚਿੱਤਰ ਪ੍ਰਦਰਸ਼ਨੀ ਵੀ ਲਾਈ ਜਾ ਰਹੀ ਹੈ। ਸ. ਰਾਣਾ ਨੇ ਦਸਿਆ ਕਿ ਪ੍ਰਦਰਸ਼ਨੀ ਵਿੱਚ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਇਲਾਵਾ ਦੂਸਰੇ ਪ੍ਰਕਾਸ਼ਕਾਂ ਨੇ ਵੀ ਚੋਣਵੀਆਂ ਪੁਸਤਕਾਂ ਪੁਰ ਭਾਰੀ ਰਿਆਇਤ ਦੇਣ ਦਾ ਭਰੋਸਾ ਦੁਆਇਆ ਹੈ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply