Monday, April 6, 2026

ਪਿੰਡ ਭੈਣੀ ਮੱਸਾ ਸਿੰਘ ਵਿਖੇ ਸਰਪੰਚ ਸਿਮਰਨਜੀਤ ਸਿੰਘ ਨੇ ਪੈਨਸ਼ਨਾਂ ਵੰਡੀਆਂ

ppn0211201602
ਅਲਗੋਂ ਕੋਠੀ, 30 ਅਕਤੂਬਰ (ਹਰਦਿਆਲ ਸਿੰਘ ਭੈਣੀ) ਵਿਧਾਨ ਸਭਾ ਹਲਕਾ ਖੇਮਕਰਨ ਦੇ ਅਧੀਨ ਆਉਂਦੇ ਪਿੰਡ ਭੈਣੀ ਮੱਸਾ ਸਿੰਘ ਵਿਖੇ ਸਰਪੰਚ ਸਿਮਰਨਜੀਤ ਸਿੰਘ ਵਲੋਂ ਪੈਨਸ਼ਨ ਲਾਭਪਤਾਰੀਆਂ ਨੂੰ 500 ਰੁਪਏ ਪ੍ਰਤੀ ਵਿਅਕਤੀ 500ਫ਼- ਰੁਪਏ ਦੇ ਹਿਸਾਬ ਨਾਲ ਪੈਨਸ਼ਨਾਂ ਵੰਡੀਆਂ।ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਪੰਚ ਸਿਮਰਨਜੀਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਜਿੱਥੇ ਪਹਿਲ ਦੇ ਅਧਾਰ ‘ਤੇ ਵਿਕਾਸ ਦੇ ਕਾਰਜ ਕਰਵਾਏ ਜਾ ਰਹੇ ਹਨ, ਉਥੇ ਸਰਕਾਰ ਦੀਆਂ ਸਮਾਜ ਭਲਾਈ ਸਕੀਮਾਂ ਦਾ ਲਾਭ ਹਰੇਕ ਪਿੰਡ ਵਾਸੀਆਂ ਤੱਕ ਪਹੁੰਚਾਇਆ ਜਾ ਰਿਹਾ ਹੈ।ਉਨਾਂ ਦਾਅਵਾ ਕੀਤਾ ਕਿ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੇ ਨਾਮ ‘ਤੇ ਚੋਣਾਂ ਲੱੜ ਕੇ ਅਕਾਲੀ-ਭਾਜਪਾ ਗਠਜੋੜ ਮੁੜ ਤੀਜੀ ਵਾਰ ਪੰਜਾਬ ਵਿੱਚ ਸਰਕਾਰ ਬਣਾਵੇਗਾ।ਇਸ ਮੌਕੇ ਚੇਅਰਮੈਨ ਗਰਅਵਤਾਰ ਸਿੰਘ, ਮੈਂਬਰ ਕਸ਼ਮੀਰ ਸਿੰਘ, ਮੈਨਬਰ ਮਹਿੰਦਰ ਸਿੰਘ, ਮੈਂਬਰ ਮੁਖਤਿਆਰ ਸਿੰਘ, ਹਰਚੰਦ ਸਿੰਘ, ਜਸਵੰਤ ਸਿੰਘ, ਜਥੇਦਾਰ ਕਸ਼ਮੀਰ ਸਿੰਘ ਅਤੇ ਸੁਖਦੇਵ ਸਿੰਘ ਆਦਿ ਮੌਜੂਦ ਸਨ।

 

Check Also

ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਵਿਧਾਇਕਾ ਜੀਵਨਜੋਤ ਕੌਰ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ …

Leave a Reply