Monday, April 6, 2026

 ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਦੋ ਦਿਨਾ ਡੋਰ ਟੂ ਡੋਰ ਸੰਪਰਕ ਪ੍ਰੋਗਰਾਮ ਕਰਵਾਇਆ ਗਿਆ

ppn0211201606

ਅੰਮ੍ਰਿਤਸਰ, 2 ਨਵੰਬਰ (ਜਗਦੀਪ ਸਿੰਘ ਸੱਗੂ)- ਮਾਨਯੋਗ ਜਸਟਿਸ ਐਸ.ਐਸ ਸਾਰੌਂ, ਚੇਅਰਮੈਨ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਅਤੇ ਸ੍ਰੀ ਗੁਰਬੀਰ ਸਿੰਘ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਏ.ਡੀ.ਆਰ ਸੈਂਟਰ ਵਿਖੇ ਦੋ ਦਿਨਾ ਡੋਰ ਟੂ ਡੋਰ ਸੰਪਰਕ ਪ੍ਰੋਗਰਾਮ ਕਰਵਾਇਆ ਗਿਆ।ਇਸ ਪ੍ਰੋਗਰਾਮ ਦਾ ਉਦਘਾਟਨ ਸ੍ਰੀ ਗੁਰਬੀਰ ਸਿੰਘ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ, ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ, ਸ੍ਰੀਮਤੀ ਰਵੀਇੰਦਰ ਸਿਵਲ ਜੱਜ ਸੀਨੀਅਰ ਡਵੀਜਨ ਅੰਮ੍ਰਿਤਸਰ, ਸ੍ਰੀ ਯੁਕਤੀ ਗੋਇਲ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ, ਸਕੱਤਰ ਮੈਡਮ ਗਿਰੀਸ ਬਾਂਸਲ ਅਤੇ ਪ੍ਰਧਾਨ ਬਾਰ ਐਸੋਸੀਏਸ਼ਨ ਅੰਮ੍ਰਿਤਸਰ ਵੱਲੋਂ ਸ਼ਮਾ ਰੋਸ਼ਨ ਕਰ ਕੇ ਕੀਤਾ ਗਿਆ। ਇਸ ਤੋਂ ਇਲਾਵਾ ਸਾਰੇ ਪੈਨਲ ਦੇ ਵਕੀਲ ਅਤੇ ਪੈਰਾ ਲੀਗਲ ਵਲੰਟੀਅਰ ਵੀ ਮੌਜੂਦ ਸਨ।ਬੱਚਿਆਂ ਵੱਲੋਂ ਨੁੱਕੜ ਨਾਟਕ ਵੀ ਕੀਤਾ ਗਿਆ।ਇਸ ਦੇ ਨਾਲ ਹੀ ਸਥਾਨਕ ਸਰਕਾਰੀ ਕੰਨਿਆ ਸਕੂਲ ਮਾਹਨਾ ਸਿੰਘ ਰੋਡ ਦੀਆਂ ਕੁੜੀਆਂ ਵੱਲੋਂ ਕੋਰੀਓਗਰਾਫੀ ਵੀ ਕੀਤੀ ਗਈ।ਇਸ ਵਿੱਚ ਨੈਸ਼ਨਲ ਲੀਗਲ ਸਰਵਿਸਜ਼ ਵੱਲੋਂ ਦਿੱਤੀ ਜਾ ਰਹੀਆਂ ਸਕੀਮਾਂ ਬਾਰੇ ਵੀ ਜਾਗਰੂਕ ਕੀਤਾ ਗਿਆ।ਵਿਦਿਆਰਥੀਆਂ ਵੱਲੋਂ ਰਿਸ਼ਵਤਖੋਰੀ ਬਾਰੇ ਨਾਟਕ ਕੀਤਾ ਗਿਆ।ਇਸ ਤੋਂ ਬਾਅਦ ਵਿਦਿਆਰਥੀਆਂ ਦੀ ਹੋਸਲਾ ਹਫਜ਼ਾਈ ਲਈ ਉਨਾਂ ਨੂੰ ਸਰਟੀਫਿਕੇਟ ਵੀ ਦਿੱਤੇ ਗਏ।

Check Also

ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਵਿਧਾਇਕਾ ਜੀਵਨਜੋਤ ਕੌਰ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ …

Leave a Reply