
ਅੰਮ੍ਰਿਤਸਰ, 2 ਨਵੰਬਰ (ਸੁਖਬੀਰ ਸਿੰਘ ਖੁਰਮਣੀਆ)- ਇਤਿਹਾਸਕ ਖ਼ਾਲਸਾ ਕਾਲਜ ਵਿਖੇ ਆਯੋਜਿਤ ਕੀਤੇ ਗਏ ਸੱਭਿਆਚਾਰਕ ਪ੍ਰੋਗਰਾਮ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਰਵਾਏ ਜ਼ੋਨਲ ਯੂਥ ਫੈਸਟੀਵਲ ਵਿੱਚ ਜੇਤੂ ਆਏ ਵਿਦਿਆਰਥੀਆਂ ਨੂੰ ਉਚੇਚੇ ਤੌਰ ‘ਤੇ ਪੁੱਜੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਅਤੇ ‘ਵਰਸਿਟੀ ਦੇ ਡਾਇਰੈਕਟਰ ਯੂਥ ਵੈਲਫੇਅਰ ਡਾ. ਜਗਜੀਤ ਕੌਰ ਨੇ ਸਾਂਝੇ ਤੌਰ ‘ਤੇ ਇਨਾਮ ਤਕਸੀਮ ਕੀਤੇ। ਇਸ ਮੌਕੇ ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕਰਦਿਆਂ ਆਪਣੇ ਫਨ ਦਾ ਮੁਜ਼ਾਹਰਾ ਕੀਤਾ।
ਪ੍ਰੋਗਰਾਮ ਦੌਰਾਨ ਗਿੱਧਾ, ਝੂਮਰ ਅਤੇ ਸਕਿੱਟ ਪੇਸ਼ ਕਰਕੇ ਵਿਦਿਆਰਥੀਆਂ ਨੇ ਖੂਬ ਵਾਹ-ਵਾਹ ਖੱਟੀ। ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਇਹ ਬਹੁਤ ਹੀ ਖੁਸ਼ੀ ਦਾ ਮੌਕਾ ਹੈ ਕਿ ਕਾਲਜ ਨੇ ਯੂਨੀਵਰਸਿਟੀ ਦੀ ਯੂਥ ਫੈਸਟੀਵਲ ਓਵਰ ਆਲ ਟਰਾਫ਼ੀ ਆਪਣੇ ਨਾਂਅ ਕੀਤੀ ਹੈ। ਉਨ੍ਹਾਂ ਕਿਹਾ ਕਾਲਜ ਦੀਆਂ 13 ਟੀਮਾਂ ਜਿਨ੍ਹਾਂ ਵਿੱਚ ਗਿੱਧਾ, ਝੂਮਰ, ਭਾਸ਼ਣਬਾਜ਼ੀ, ਇਕਾਂਗੀ, ਫੋਕ ਆਰਕੈਸਟਰਾਂ, ਫੋਕ ਸਾਂਗ, ਗਜ਼ਲ, ਕਵਿਤਾ, ਵਾਰ ਗਾਇਨ, ਸਕਿੱਟ, ਮਾਇਮ ਅਤੇ ਮਮਿਕਰੀ ਆਦਿ ਸ਼ਾਮਿਲ ਸਨ, ਨੇ ਪਹਿਲਾ ਸਥਾਨ ਹਾਸਲ ਕੀਤਾ, ਜਦ ਕਿ 12 ਟੀਮਾਂ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ।
ਸ: ਛੀਨਾ ਨੇ ਇਸ ਮੌਕੇ ਕਿਹਾ ਕਿ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ ਪ੍ਰੋਗਰਾਮ ਬਹੁਤ ਹੀ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਵੱਖ-ਵੱਖ ਗਤੀਵਿਧੀਆਂ ਵਿੱਚ ਉਚ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਕੇ ਉਨ੍ਹਾਂ ਨੂੰ ਖੁਸ਼ੀ ਦਾ ਜਾਹਿਰ ਹੋ ਰਹੀ ਹੈ। ਉਨ੍ਹਾਂ ਇਸ ਮੌਕੇ ਦੀਵਾਲੀ ਨੂੰ ਸਮਰਪਿਤ ਇਕ ਪ੍ਰਦਰਸ਼ਨੀ ਪ੍ਰਕਾਸ਼ ਅਤੇ ਸਿਰਜਨਾ ਦਾ ਉਦਘਾਟਨ ਵੀ ਕੀਤਾ, ਜਿਸ ਵਿੱਚ ਵਿਦਿਆਰਥੀਆਂ ਵੱਲੋਂ ਬਣਾਏ ਗਏ ਚਿੱਤਰ ਅਤੇ ਕਲਾਕ੍ਰਿਤੀਆਂ ਨੂੰ ਬੜੇ ਹੀ ਸੁਚੱਜੇ ਢੰਗ ਨਾਲ ਪੇਸ਼ ਕੀਤਾ ਗਿਆ। ਇਸ ਮੌਕੇ ਪ੍ਰੋ: ਦਵਿੰਦਰ ਸਿੰਘ, ਕੌਂਸਲ ਦੇ ਅੰਡਰ ਸੈਕਟਰੀ ਡੀ. ਐੱਸ. [ਰਟੌਲ, ਪ੍ਰੋ: ਸੁਖਮੀਨ ਬੇਦੀ, ਡਾ. ਨਵਨੀਨ ਬਾਵਾ, ਡਾ. ਸੁਖਬੀਰ ਸਿੰਘ, ਪ੍ਰੋ: ਸਤਨਾਮ ਸਿੰਘ, ਪ੍ਰੋੋ: ਅਮਨਦੀਪ ਸਿੰਘ ਆਦਿ ਤੋਂ ਇਲਾਵਾ ਹੋਰ ਸਟਾਫ਼ ਤੇ ਵਿਦਿਆਰਥੀ ਮੌਜ਼ੂਦ ਸਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media