Sunday, November 8, 2026

ਗੁਰਦੁਆਰਾ ਸ੍ਰੀ ਨਾਢਾ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ ਨਾਲ ਨਗਰ ਕੀਰਤਨ ਰਵਾਨਾ

ppn0211201620

ਅੰਮ੍ਰਿਤਸਰ, 2 ਨਵੰਬਰ (ਗੁਰਪ੍ਰੀਤ ਸਿੰਘ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸਿੱਖਾਂ ਦੀ ਸਿਰਮੌਰ ਸੰਸਥਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਧਰਮ ਪ੍ਰਚਾਰ ਕਮੇਟੀ) ਵੱਲੋਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾੁਨਿਰਦੇਸ਼ਾਂ ਹੇਠ ਗੁਰਦੁਆਰਾ ਨਾਢਾ ਸਾਹਿਬ ਪਾਤਸ਼ਾਹੀ ਦਸਵੀਂ, ਪੰਚਕੂਲਾ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਸਾਬ੍ਹੋ ਕੀ ਤਲਵੰਡੀ (ਬਠਿੰਡਾ) ਤੱਕ ਵਿਸ਼ਾਲ ਨਗਰੁਕੀਰਤਨ ਦੀ ਆਰੰਭਤਾ ਜੈਕਾਰਿਆਂ ਦੀ ਗੂੰਜ ਨਾਲ ਹੋਈ। ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਨਾਢਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਜਗਜੀਤ ਸਿੰਘ ਨੇ ਅਰਦਾਸ ਉਪਰੰਤ ਹੁਕਮਨਾਮਾ ਲਿਆ। ਇਸ ਉਪਰੰਤ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਨੇ ਸੰਤਾਂੁਮਹਾਂਪੁਰਸ਼ਾਂ, ਮੈਂਬਰ ਸਾਹਿਬਾਨ ਸ਼ੋ੍ਰਮਣੀ ਕਮੇਟੀ ਅਤੇ ਸਮਾਗਮ ਵਿੱਚ ਹਾਜ਼ਰ ਪ੍ਰਮੁੱਖ ਸਖ਼ਸ਼ੀਅਤਾਂ ਦਾ ਸਨਮਾਨ ਕੀਤਾ।
ਸੰਗਤਾਂ ਨੂੰ ਸੰਬੋਧਨ ਕਰਦਿਆਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਨੇ ਕਿਹਾ ਕਿ ਸਤਿਗੁਰੂ ਜੀ ਦੀ ਅਪਾਰ ਕਿਰਪਾ ਦੁਆਰਾ ਅਸੀਂ ਸਾਹਿਬੇ ਕਮਾਲ, ਚਿੱਟਿਆਂ ਬਾਜਾਂ ਵਾਲੇ, ਨੀਲੇ ਦੇ ਸ਼ਾਹ ਅਸਵਾਰ, ਕਲਗੀਧਰ ਦਸਮੇਸ਼ ਪਿਤਾ ਦਾ 350 ਸਾਲਾ ਪ੍ਰਕਾਸ਼ ਦਿਹਾੜਾ ਮਨਾਉਣ ਜਾ ਰਹੇ ਹਾਂ। ਇਸੇ ਸਬੰਧ ਵਿੱਚ ਅੱਜ ਗੁਰਦੁਆਰਾ ਸ੍ਰੀ ਨਾਢਾ ਸਾਹਿਬ ਪਾਤਸ਼ਾਹੀ ਦਸਵੀੰ ਪੰਚਕੂਲਾ ਤੋਂ ਪੰਥ ਦੀ ਨੁਮਾਇੰਦਾ ਜਥੇਬੰਦੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵ’ਲੋਂ ਇਕ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜੋ 12 ਨਵੰਬਰ 2016 ਨੂੰ ਵੱਖੁਵੱਖ ਸ਼ਹਿਰਾਂ ਤੋਂ ਹੁੰਦਾ ਹੋਇਆ ਤਖ਼ਤ ਸ੍ਰੀ ਦਮਦਮਾ ਸਾਹਿਬ,ਬਠਿੰਡਾ ਵਿਖੇ ਸਮਾਪਤ ਹੋਵੇਗਾ। ਉਨ੍ਹਾਂ ਕਿਹਾ ਕਿ ਦੁਨੀਆਂ ਦੇ ਇਤਿਹਾਸ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਹੀ ਸਨ ਜਿਨ੍ਹਾਂ ਕੌਮ ਲਈ ਆਪਣਾ ਸਰਬੰਸ ਵਾਰ ਦਿੱਤਾ। ਉਨ੍ਹਾਂ ਕਿਹਾ ਕਿ ਦਸਮ ਪਿਤਾ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਤੇ ਅੰਮ੍ਰਿਤ ਦਾ ਬਾਟਾ ਤਿਆਰ ਕਰ ਕੇ ਖਾਲਸਾ ਪੰਥ ਨੂੰ ਅੰਮ੍ਰਿਤ ਛਕਾ ਕੇ ਜੋ ਪਹਿਚਾਣ ਦਿੱਤੀ ਉਸ ਨੂੰ ਕਾਇਮ ਰੱਖਦੇ ਹੋਏ ਨੌਜਵਾਨ ਪੀੜ੍ਹੀ ਨੂੰ ਸਿੱਖ ਰਹਿਣੀੁਬਹਿਣੀ ਵਿੱਚ ਰਹਿੰਦੇ ਹੋਏ ਆਪਣੇ ਧਰਮ ਵਿੱਚ ਪਰਪੱਕ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਦਸਮ ਪਿਤਾ ਦੇ ਦਰਸਾਏ ਮਾਰਗ ਤੇ ਚੱਲ ਕੇ ਸਤਿਗੁਰੂ ਪਾਤਸ਼ਾਹ ਦੀਆਂ ਖੁਸ਼ੀੌਆਂ ਹਾਸਿਲ ਕਰੇ। ਉਨ੍ਹਾਂ ਸਮੁੱਚੀਆਂ ਸਿੱਖ ਸੰਗਤਾਂ ਨੂੰ ਇਸ ਨਗਰ ਕੀਰਤਨ ਦੀ ਸ਼ੋਭਾ ਵਧਾਉਣ ਲਈ ਸ਼ਾਮਿਲ ਹੋਣ ਲਈ ਬੇਨਤੀ ਕੀਤੀ।
ਜ਼ਿਕਰਯੋਗ ਹੈ ਕਿ ਗੁਰਦੁਆਰਾ ਸ੍ਰੀ ਨਾਢਾ ਸਾਹਿਬ ਦਸਮ ਪਿਤਾ ਸਾਹਿਬ ਸ੍ਰੀ ਗੁਰੁ ਗੋਬਿੰਦ ਸਿੰਘ ਜੀ ਮਹਾਰਾਜ ਦੀ ਚਰਨ ਛੋਹ ਇਤਿਹਾਸਕ ਅਸਥਾਨ ਹੈ। ਇਸ ਅਸਥਾਨ ਤੇ ਗੁਰੂ ਸਾਹਿਬ ਭੰਗਾਣੀ ਦੇ ਯੁੱਧ ਨੂੰ ਖਤਮ ਕਰਨ ਉਪਰੰਤ ਵਾਪਸੀ ਸ੍ਰੀ ਅਨੰਦਪੁਰ ਸਾਹਿਬ ਨੂੰ ਭੰਗਾਣੀ ਤੋਂ ਪਾਉਂਟਾ ਸਾਹਿਬ, ਨਾਹਣ ਟੋਕਾ ਸਾਹਿਬ, ਰਾਣੀ ਦਾ ਰਾਇਪੁਰ, ਮਾਣਕ ਟਬ੍ਹਰਾਂ ਤੋਂ ਹੁੰਦੇ ਹੋਏ 1746 ਬਿਕਰਮੀ ਵਿਚ ਨਾਢਾ ਸਾਹਿਬ ਚਰਨ ਪਾ ਕੇ ਇਸ ਧਰਤੀ ਨੂੰ ਆਪਣੇ ਪਾਵਨ ਚਰਨਾਂ ਦੀ ਛੋਹ ਨਾਲ ਪਵਿੱਤਰ ਕੀਤਾ ਅਤੇ ਕੁਝ ਸਮਾਂ ਇਥੇ ਫੌਜਾਂ ਨੂੰ ਆਰਾਮ ਕਰਨ ਦਾ ਹੁਕਮ ਕੀਤਾ। ਇਸ ਅਸਥਾਨ ਤੇ ਸਭ ਤੋਂ ਪਹਿਲਾਂ ਭਾਈ ਨਾਢੂ ਸ਼ਾਹ ਨਾਮ ਦੇ ਇਕ ਗਰੀਬ ਕਿਸਾਨ ਨੇ ਆ ਕੇ ਗੁਰੂ ਸਾਹਿਬ ਦੇ ਚਰਨ ਪਰਸੇ ਤੇ ਫੌਜਾਂ ਨੂੰ ਦੁੱਧ ਪਾਣੀ ਛਕਾਇਆ। ਉਸ ਦੀ ਸੇਵਾ ਤੋਂ ਪ੍ਰਸੰਨ ਹੋ ਕੇ ਗੁਰੂ ਸਾਹਿਬ ਨੇ ਉਸ ਨੂੰ ਵਰ ਦਿੱਤਾ ਕਿ ਤੇਰੇ ਨਾਮ ਤੇ ਇਹ ਅਸਥਾਨ ਨਾਢਾ ਸਾਹਿਬ ਦੇ ਨਾਮ ਤੇ ਪ੍ਰਸਿੱਧ ਹੋਵੇਗਾ।ਸਤਿਗੁਰੂ ਪਾਤਸ਼ਾਹ ਵੱਲੋਂ ਕੀਤੀਆਂ ਬਖਸ਼ਿਸ਼ਾਂ ਸਦਕਾ ਇਹ ਗੁਰਦੁਆਰਾ ਸਾਹਿਬ ਘੱਗਰ ਦਰਿਆ ਦੇ ਨੇੜੇ ਸਥਿਤ ਹੈ, ਜਿ’ਥੇ ਸੰਗਤਾਂ ਦੂਰ ਦੁਰਾਡੇ ਤੋਂ ਆ ਕੇ ਦਰਸ਼ਨ ਦੀਦਾਰੇ ਕਰਕੇ ਦਸਮ ਪਿਤਾ ਦੀਆਂ ਖੁਸ਼ੀਆਂ ਪ੍ਰਾਪਤ ਕਰਦੀਆਂ ਹਨ।
ਸੰਗਤਾਂ ਦੇ ਠਾਠਾਂ ਮਾਰਦੇ ਵਿਸ਼ਾਲ ਇਕੱਠ ਨਾਲ ਅੱਗੁੇਅੱਗੇ ਨਗਾਰੇ ਵਾਲੇ ਸਿੰਘ, ਨਿਸ਼ਾਨਚੀ ਸਿੰਘ ਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਜੁਗੁੋਜੁਗ ਅਟੱਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਫੁੱਲਾਂ ਨਾਲ ਸਜ਼ੀ ਪਾਲਕੀ ਸਾਹਿਬ ਅਤੇ ਗੁਰੂ ਸਾਹਿਬਾਨ ਦੇ ਸ਼ਸਤਰਾਂ ਬਸਤਰਾਂ ਵਾਲੀ ਬੱਸ ਜਾ ਰਹੀ ਸੀ ਤੇ ਪਿੱਛੁੇਪਿੱਛੇ ਗਤਕਾ ਪਾਰਟੀਆਂ, ਬੈਂਡ ਪਾਰਟੀਆਂ, ਧਾਰਮਿਕ ਸਭਾ ਸੁਸਾਇਟੀਆਂ, ਸੇਵਾ ਸੁਸਾਇਟੀਆਂ ਅਤੇ ਗੁਰੂ ਕੀਆਂ ਸੰਗਤਾਂ ਸਤਿਨਾਮੁ ਵਾਹਿਗੁਰੂ ਦਾ ਜਾਪੁ ਕਰਦੀਆਂ ਜਾ ਰਹੀਆਂ ਸਨ। ਨਗਰ ਕੀਰਤਨ ਦਾ ਸੁੰਦਰ ਨਜ਼ਾਰਾ ਚਾਰੇ ਪਾਸੇ ਮਹਿਕਾਂ ਖਿਲਾਰ ਰਿਹਾ ਸੀ ਤੇ ਦੂਰੁਦੁਰਾਡੇ ਤੋਂ ਆਈਆਂ ਸੰਗਤਾਂ ਲੰਬੀਆਂ ਕਤਾਰਾਂ ਵਿੱਚ ਗੁਰੂ ਸਾਹਿਬ ਦੇ ਦਰਸ਼ਨ ਦੀਦਾਰਿਆਂ ਲਈ ਉਡੀਕ ਵਿੱਚ ਖੜੀਆਂ ਸਨ।
ਗੁਰਦੁਆਰਾ ਨਾਢਾ ਸਾਹਿਬ ਤੋਂ ਚੱਲ ਕੇ ਨਗਰ ਕੀਰਤਨ ਮਦਨਪੁਰ, ਰਾਮਗੜ੍ਹ, ਬਰਵਾਲਾ, ਨਰਾਇਣਗੜ੍ਹ, ਸਹਜਾਦਪੁਰ, ਫਤਿਹਗੜ੍ਹ, ਜਟਵਾੜ ਅੱਡਾ ਅਤੇ ਵੱਖੁਵੱਖ ਪੜਾਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਪੰਜੋਖਰਾ ਸਾਹਿਬ ਵਿਖੇ ਰਾਤ ਦੇ ਵਿਸ਼ਰਾਮ ਲਈ ਠਹਿਰਿਆ।
ਇਸ ਮੌਕੇ ਸੰਤ ਬਾਬਾ ਗੁਰਮੀਤ ਸਿੰਘ, ਸੰਤ ਬਾਬਾ ਸੁੱਖਾ ਸਿੰਘ, ਸੰਤ ਬਾਬਾ ਸੋਹਨ ਸਿੰਘ, ਸੰਤ ਬਾਬਾ ਬਾਬੂ ਸਿੰਘ, ਭਾਈ ਚਰਨਜੀਤ ਸਿੰਘ, ਭਾਈ ਓਂਕਾਰ ਸਿੰਘ, ਭਾਈ ਲਖਵਿੰਦਰ ਸਿੰਘ ਗ੍ਰੰਥੀ, ਨਿਰਮੈਲ ਸਿੰਘ ਜੌਲਾਂ, ਮੋਹਨ ਸਿੰਘ ਬੰਗੀ ਅੰਤ੍ਰਿੰਗ ਕਮੇਟੀ ਮੈਂਬਰ, ਹਰਭਜਨ ਸਿੰਘ ਮਸਾਨਾ, ਭੂਪਿੰਦਰ ਸਿੰਘ ਅਸੰਧ, ਸ਼ਰਨਜੀਤ ਸਿੰਘ ਸੋਥਾ, ਬਲਦੇਵ ਸਿੰਘ ਕੈਮਪੁਰ, ਬਲਦੇਵ ਸਿੰਘ ਖਾਲਸਾ, ਅਮੀਰ ਸਿੰਘ ਰਸੀਦਾਂ, ਜਗਸ਼ੀਰ ਸਿੰਘ ਮਾਂਗੇਆਨਾ, ਬੀਬੀ ਮਨਜੀਤ ਕੌਰ ਗਧੋਲਾ, ਬੀਬੀ ਹਰਜਿੰਦਰ ਕੌਰ, ਬੀਬੀ ਅਮਰਜੀਤ ਕੌਰ ਬਾੜਾ ਮੈਂਬਰ ਸ਼ੋ੍ਰਮਣੀ ਕਮੇਟੀ, ਅਵਤਾਰ ਸਿੰਘ ਸਕੱਤਰ, ਬਲਕੌਰ ਸਿੰਘ ਹਲਕਾ ਵਿਧਾਇਕ, ਅਮਰਜੀਤ ਸਿੰਘ ਮੰਗੀ ਚੇਅਰਮੈਨ, ਸੁਰਜੀਤ ਸਿੰਘ ਨਿਡਰ, ਗੁਰਦੀਪ ਸਿੰਘ , ਸੁਰਜੀਤ ਸਿੰਘ ਮਮੇਰਾ, ਬੀਬੀ ਕਰਤਾਰ ਕੌਰ, ਬੀਬੀ ਵਰਿੰਦਰ ਕੌਰ ਅਜਰਾਨਾ ਸਾਬਕਾ ਮੈਂਬਰ ਸ਼ੋਮਣੀ ਕਮੇਟੀ, ਕੁਲਵਿੰਦਰ ਸਿੰਘ ਮੀਤ ਸਕੱਤਰ, ਇੰਦਰ ਮੋਹਣ ਸਿੰਘ ‘ਅਨਜਾਣ’ ਇੰਚਾਰਜ ਪਬਲੀਸਿਟੀ, ਅੰਗਰੇਜ਼ ਸਿੰਘ ਸੁਪਰਵਾਈਜ਼ਰ, ਦਿਲਬਾਗ ਸਿੰਘ, ਰਣਜੀਤ ਸਿੰਘ ਤੇ ਗੁਰਵਿੰਦਰ ਸਿੰਘ ਗੁਰਦੁਆਰਾ ਇੰਸਪੈਕਟਰ, ਜਰਨੈਲ ਸਿੰਘ, ਰਣਜੀਤ ਸਿੰਘ ਤੇ ਜਗੀਰ ਸਿੰਘ ਮੈਨੇਜਰ, ਪਲਵਿੰਦਰ ਸਿੰਘ, ਕੁਲਦੀਪ ਸਿੰਘ, ਜਸਵੀਰ ਸਿੰਘ ਮੀਤ ਮੈਨੇਜਰ ਗੁਰਦੁਆਰਾ ਨਾਢਾ ਸਾਹਿਬ, ਭੂਪਿੰਦਰ ਸਿੰਘ ਅਕਾਊਂਟੈਂੇਟ, ਹਰਵਿੰਦਰ ਸਿੰਘ ਐਡੀ: ਅਕਾਊਂਟੈਂਟ, ਅੰਮ੍ਰਿਤਪਾਲ ਸਿੰਘ, ਗੋਪਾਲ ਸਿੰਘ, ਗੁਰਪ੍ਰੀਤ ਸਿੰਘ, ਗੁਰਿੰਦਰ ਸਿੰਘ, ਰਮਨਦੀਪ ਸਿੰਘ ਸਮੁੱਚਾ ਸਟਾਫ਼ ਅਤੇ ਭਾਰੀ ਗਿਣਤੀ ਵਿੱਚ ਸੰਗਤਾਂ ਨਗਰ ਕੀਰਤਨ ਦੀ ਹਾਜ਼ਰੀ ਭਰ ਰਹੀਆਂ ਸਨ।

Check Also

ਆਓ! ਐਤਕੀ ਦੀਵਾਲੀ ਤੇ ‘ਨਸ਼ਾਂ ਮੁੱਕਤ ਪੰਜਾਬ’ ਦਾ ਦੀਵਾ ਜਗਾਈਏ

ਮੱਸਿਆ ਦੀ ਕਾਲੀ ਰਾਤ ਨੂੰ ਰੁਸ਼ਨਾਉਂਦਾ ਇਹ ਤਿਉਹਾਰ ਕੱਤਕ ਦੀ ਮੱਸਿਆ ਨੂੰ ਹੁੰਦਾ ਹੈ, ਆਮ …

Leave a Reply