
ਅੰਮ੍ਰਿਤਸਰ, 2 ਨਵੰਬਰ (ਜਗਦੀਪ ਸਿੰਘ ਸੱਗੂ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਐਜੂਕੇਸ਼ਨਲ ਕਮੇਟੀ ਵੱਲੋਂ ਕਰਵਾਈ ਜਾ ਰਹੀ 66ਵੀਂ ਵਿਸ਼ਵ ਸਿੱਖ ਵਿਦਿਅਕ ਕਾਨਫਰੰਸ ਦੇ ਸੰਬੰਧ ਵਿੱਚ ਦੀਵਾਨ ਦੇ ਨਵੇਂ ਗੁਰਦੁਆਰਾ ਸਾਹਿਬ ਵਿਖੇ ਪ੍ਰਮਾਤਮਾ ਦੀ ਓਟ ਆਸਰਾ ਲੈਂਦੇ ਹੋਏ ਅਖੰਡ ਪਾਠ ਸਾਹਿਬ ਦੀ ਆਰੰਭਤਾ ਕਰਵਾਈ ਗਈ।ਅਖੰਡ ਪਾਠ ਸਾਹਿਬ ਦੀ ਆਰੰਭਤਾ ਤੋਂ ਪਹਿਲਾਂ ਸਕੂਲ ਦੇ ਕੀਰਤਨੀ ਜਥੇ ਨੇ ਰਸਭਿੰਨਾ ਕੀਰਤਨ ਰਾਹੀਂ ਗੁਰੂ ਚਰਨਾਂ ਵਿੱਚ ਹਾਜਰੀ ਲਗਵਾਈ । ਡਾਇਰੈਕਟਰ/ਪਿ੍ਸੀਪਲ ਡਾ: ਧਰਮਵੀਰ ਸਿੰਘ ਨੇ ਆਈਆਂ ਹੋਈਆਂ ਸੰਗਤਾਂ ਨੂੰ ‘ਜੀ ਆਇਆਂ’ ਆਖਿਆ ਅਤੇ ਕਾਨਫਰੰਸ ਦੇ ਵੇਰਵੇ ਬਾਰੇ ਜਾਣਕਾਰੀ ਦਿੱਤੀ।ਅੱਜ ਦੀਵਾਨ ਦੁਆਰਾ ਨਵਨਿਰਮਿਤ ਗੁਰਦੁਆਰਾ ਸਾਹਿਬ ਦੀ ਅਰੰਭਤਾ ਸਮੇਂ ਐਜੂਕੇਸ਼ਨਲ ਕਮੇਟੀ ਵੱਲੋਂ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ, ਆਨਰੇਰੀ ਸਕੱਤਰ ਨਰਿੰਦਰ ਸਿੰਘ ਖੁਰਾਨਾ, ਐਡੀ: ਸਕੱਤਰ ਅਤੇ ਜੀ. ਟੀ. ਰੋਡ ਸਕੂਲ ਦੇ ਮੈਂਬਰ ਇੰਚਾਰਜ ਹਰਮਿੰਦਰ ਸਿੰਘ, ਐਜੂਕੇਸ਼ਨਲ ਕਮੇਟੀ ਦੇ ਆਨਰੇਰੀ ਸਕੱਤਰ ਡਾ: ਜਸਵਿੰਦਰ ਸਿੰਘ ਢਿਲੋਂ ਅਤੇ ਜਾਇੰਟ ਆਨਰੇਰੀ ਸਕ’ਤਰ ਸੰਤੋਖ ਸਿੰਘ ਸੇਠੀ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਨੇ ਕਿਹਾ ਕਿ ਕਾਨਫਰੰਸ ਦੇ ਆਯੋਜਨ ਲਈ ਸਭ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ । ਉਹਨਾਂ ਆਸ ਪ੍ਰਗਟ ਕੀਤੀ ਕਿ ਦੀਵਾਨ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰ ਸਾਹਿਬਾਨ ਦੇ ਸਹਿਯੋਗ ਸਦਕਾ ਇਹ ਕਾਨਫਰੰਸ ਇਕ ਸਫਲ ਅਤੇ ਯਾਦਗਾਈ ਕਾਨਫਰੰਸ ਸਾਬਤ ਹੋਵੇਗੀ । ਸਮਾਗਮ ਦੌਰਾਨ ਜਾਇੰਟ ਸੱਕਤਰ ਇ:ਜੀ: ਜਸਪਾਲ ਸਿੰਘ, ਡਾ: ਧਰਮਵੀਰ ਸਿੰਘ ਪਿ੍ਰੰਸੀਪਲ, ਸਕੂਲ ਦੀਆਂ ਮੁ’ਖ ਅਧਿਆਪਕਾਵਾਂ, ਸੁਪਰਵਾਈਜ਼ਰ, ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਸ਼ਾਮਲ ਸਨ ।
Punjab Post Daily Online Newspaper & Print Media