Sunday, November 8, 2026

ਪਸ਼ੂਧਨ ਅਤੇ ਦੁੱਧ ਚੁਆਈ ਮੁਕਾਬਲੇ 7 ਅਤੇ 8 ਨਵੰਬਰ ਨੂੰ

ppn0311201606ਬਠਿੰਡਾ, 3 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਪੰਜਾਬ ਰਾਜ ਵਿੱਚ ਮੱਝਾਂ, ਗਾਵਾਂ, ਘੋੜੇ, ਭੇਡ, ਬੱਕਰੀਆਂ, ਟਰਕੀ ਅਤੇ ਮੁਰਗੀ ਪਾਲਣ ਵਰਗੇ ਕਿੱਤਿਆਂ ਨੂੰ ਪ੍ਰਫੁੱਲਤ ਕਰਨ, ਕਿਸਾਨ ਭਰਾਵਾਂ ਨੂੰ ਚੰਗੀ ਸੇਧ ਅਤੇ ਹੌਸਲਾ ਅਫਜਾਈ ਵਾਸਤੇ ਪਸ਼ੂ ਪਾਲਣ ਵਿਭਾਗ ਅਤੇ ਪੇਂਡੂ ਵਿਕਾਸ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ 7 ਅਤੇ 8 ਨਵੰਬਰ 2016 ਨੂੰ ਜਿਲ੍ਹਾ ਪੱਧਰੀ ਪਸ਼ੂ ਧਨ ਅਤੇ ਦੁੱਧ ਚੁਆਈ ਮੁਕਾਬਲੇ ਅਰਬਨ ਅਸਟੇਟ, 4-5 ਫੇਜ਼, ਨੇੜੇ ਟੀਚਰ ਕਲੋਨੀ ਬਠਿੰਡਾ ਵਿਖੇ ਕਰਵਾਇਆ ਜਾ ਰਿਹਾ ਹੈ। ਐਡੀਸ਼ਨਲ ਡਿਪਟੀ ਕਮਿਸ਼ਨਰ (ਜਨਰਲ) ਬਠਿੰਡਾ ਰਾਹੁਲ ਚਾਬਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਪਸ਼ੂਧਨ ਅਤੇ ਦੁੱਧ ਚੁਆਈ  ਮੁਕਾਬਲਿਆ ਸਬੰਧੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨਾਂ੍ਹ ਕਿਹਾ ਕਿ ਪਸ਼ੂਧਨ ਮੁਕਾਬਲੇ ਕਿਸਾਨਾਂ ਅਤੇ ਪਸ਼ੂ ਪਾਲਕਾਂ ਲਈ  ਬਹੁਤ ਲਾਹੇਵੰਦ ਸਿਧ ਹੋਣਗੇ।ਇਨਾਂ੍ਹ ਮੁਕਾਬਲਿਆਂ ਦਾ ਉਦਘਾਟਨ 7 ਨਵੰਬਰ ਨੂੰ ਲੋਕ ਨਿਰਮਾਣ ਮੰਤਰੀ ਪੰਜਾਬ ਸ. ਜਨਮੇਜਾ ਸਿੰਘ ਸੇਖੋਂ ਕਰਨਗੇ।ਮੀਟਿੰਗ ਦੌਰਾਨ ਰਾਹੁਲ ਚਾਬਾ ਨੇ ਇਹਨਾਂ ਮੁਕਾਬਲਿਆਂ ਦੇ ਉਚੇਚੇ ਪ੍ਰਬੰਧਾਂ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਡਿਊਟੀਆਂ ਲਗਾਇਆ ਗਈਆ ਤਾਂ ਜੋ ਇਸ ਦੌਰਾਨ ਕਿਸੇ ਵੀ ਪਸ਼ੂ ਪਾਲਕ ਨੂੰ ਕਿਸੇ ਤਰ੍ਹਾਂ ਦੀ ਦਿਕੱਤ ਪੇਸ਼ ਨਾ ਆਵੇ। ਉਨਾਂ੍ਹ ਅਫ਼ਸਰਾਂ ਨੂੰ ਹਦਾਇਤਾਂ ਦਿੰਦਿਆ ਕਿਹਾ ਕਿ ਮੇਲੇ ਵਾਲੀ ਥਾਂ ਤੇ ਪਾਣੀ ਦਾ ਚੰਗਾ ਪ੍ਰੰਬਧ ਕੀਤਾ ਜਾਵੇ ਅਤੇ ਰਾਤ ਨੂੰ ਰਹਿਣ ਵਾਲੇ ਪਸ਼ੂ ਅਤੇ ਉਨਾਂ੍ਹ ਦੇ ਪਾਲਕਾਂ ਲਈ ਵੀ ਪੁਖਤਾ ਪ੍ਰਬੰਧ ਕੀਤੇ ਜਾਣ। ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਗਏ ਕਿ ਪਸ਼ੂਆਂ ਵਾਸਤੇ ਹਰਾ-ਚਾਰਾ ਅਤੇ ਤੂੜੀ ਚੰਗੀ ਮਾਤਰਾ ਵਿਚ ਮੁਹੱਈਆ ਕਰਾਇਆ ਜਾਵੇ।  ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਸੀਤਲ ਦੇਵ ਜਿੰਦਲ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਲਗਭਗ 800 ਪਸ਼ੂਆਂ ਦੇ ਭਾਗ ਲੈਣ ਦੀ ਸੰਭਾਵਨਾ ਹੈ। ਇਸ ਵਿਚ 57 ਕਲਾਸਾਂ ਦੇ ਦੁੱਧ ਚੁਆਈ ਅਤੇ ਪਸ਼ੂਆਂ ਦੀਆ ਨਸਲਾਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਮੇਲੇ ਦਾ ਮੁੱਖ ਆਕਰਸ਼ਣ ਕੁੱਤਿਆਂ ਦੇ ਨਸਲ ਮੁੁਕਾਬਲੇ ਹੋਣਗੇ। ਇਸ ਤੋਂ ਇਲਾਵਾ ਊਠਾ ਅਤੇ ਘੋੜਿਆ ਦੇ ਨਾਚ ਅਤੇ ਸਜਾਵਟ ਦੇ ਮੁਕਾਬਲੇ ਵੀ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਹਨਾਂ ਮੁਕਾਬਲਿਆਂ ਦੌਰਾਨ ਜਿੱਤਣ ਵਾਲੇ ਪਸ਼ੂ ਮਾਲਕਾਂ ਨੂੰ 9 ਲੱਖ ਰੁਪਏ ਦੇ ਇਨਾਮ ਦਿੱਤੇ ਜਾਣਗੇ। ਮੇਲੇ ਵਾਲੀ ਥਾਂ ਤੇ ਪਸ਼ੂਆਂ ਲਈ ਹਰਾ-ਚਾਰਾ, ਤੂੜੀ ਅਤੇ ਪਸ਼ੂ ਪਾਲਕਾਂ ਲਈ ਲੰਗਰ ਦਾ ਮੁਫ਼ਤ ਪ੍ਰਬੰਧ ਕੀਤਾ ਜਾਵੇਗਾ।
ਉਨ੍ਹਾਂ ਸਾਰੇ ਪਸ਼ੂ ਪਾਲਕ ਵੀਰਾਂ ਨੂੰ ਇਸ ਮੇਲੇ ਵਿਚ ਭਾਗ ਲੈਣ ਲਈ ਹਾਰਦਿਕ ਖੁੱਲ੍ਹਾ ਸੱਦਾ ਦਿੱਤਾ। ਉਨਾਂ੍ਹ ਕਿਹਾ ਕਿ ਇਸ ਦੇ ਨਾਲ ਹੀ ਪਸ਼ੂ ਪਾਲਕਾਂ ਨੂੰ ਵੱਧ ਤੋਂ ਵੱਧ ਦੁੱਧ ਦੇਣ ਵਾਲੇ ਪਸ਼ੂਆਂ ਨੂੰ ਵੇਖਣ ਅਤੇ ਅਗਾਹ ਵਧੂ ਕਿਸਾਨਾਂ ਨੂੰ ਮਿਲਣ ਦਾ ਮੌਕਾ ਮਿਲੇਗਾ। ਇਸ ਦੇ ਨਾਲ ਹੀ ਮੇਲੇ ਵਿੱਚ ਵੱਖ-ਵੱਖ ਮਹਿਕਮਿਆਂ ਦੀਆਂ ਪ੍ਰਦਰਸ਼ਨੀਆਂ ਅਤੇ ਕੰਪਨੀਆਂ ਦੀਆਂ ਸਟਾਲਾਂ ਲਗਾਈਆ ਜਾਣਗੀਆਂ।

Check Also

ਬੰਦੀ ਛੌੜ ਦਿਵਸ, ਦੀਵਾਲੀ ਦੇ ਸਨਮੁੱਖ ਸੁਲਤਾਨਵਿੰਡ ਰੋਡ ਦੇ ਬਾਜ਼ਾਰਾਂ ‘ਚ ਛਾਈ ਰੌਣਕ

ਮਿੱਟੀ ਦੇ ਦੀਵਿਆਂ ‘ਤੇ ਸਜਾਵਟੀ ਸਾਮਾਨ ਨਾਲ ਬਾਜ਼ਾਰ ਗੁਲਜ਼ਾਰ ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ) – …

Leave a Reply