ਅੰਮ੍ਰਿਤਸਰ, 30 ਮਈ (ਜਗਦੀਪ ਸਿੰਘ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਪਿਛਲੇ ਦਿਨੀ ਸੀ.ਬੀ.ਐਸ.ਈ. ਵੱਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜੇ ਵਿੱਚ ਸ਼ਾਨਦਾਰ ਸਫਲਤਾ ਪ੍ਰਾਪਤ ਕਰਨ ਵਾਲ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਸੰਬੰਧ ਵਿੱਚ ਸਕੂਲ ਦੇ ਸੀਨੀਅਰ ਸੈਕੰਡਰੀ ਸੈਕਸ਼ਨ ਵੱਲੋਂ ਇਕ ਇਨਾਮ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਸਮਾਰੋਹ ਵਿੱਚ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਮੀਤ ਪ੍ਰਧਾਨ ਡਾ: ਸੰਤੋਖ ਸਿੰਘ ਨੇ ਮੁੱਖ ਮਹਿਮਾਨ ਵਜੋਂ ਅਤੇ ਆਨਰੇਰੀ ਸੱਕਤਰ ਸ੍ਰ. ਨਰਿੰਦਰ ਸਿੰਘ ਖੁਰਾਣਾ ਨੇ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰੀ ਭਰੀ। ਸਕੂਲ ਦੇ ਪਿੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਆਏ ਹੋਏ ਮਹਿਮਾਨਾਂ ਨੂੰ ‘ਜੀ ਆਇਆਂ’ ਆਖਿਆ। ਉਹਨਾਂ ਨੇ ਮਹਿਮਾਨਾਂ ਨੂੰ ਸਕੂਲ ਦੀ ਵਧੀਆ ਕਾਰਗੁਜ਼ਾਰੀ ਅਤੇ ਸ਼ਾਨਦਾਰ ਪ੍ਰਾਪਤੀਆਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਸਕੂਲ ਦੇ ਕੁਲ 267 ਵਿਦਿਆਰਥੀਆਂ ਨੇ ਵਿਦਿਆਰਥੀਆਂ ਨੇ ਬਾਰ੍ਹਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਜਿਹਨਾਂ ਵਿੱਚੋਂ 50 ਵਿਦਿਆਰਥੀਆਂ ਨੇ 90% ਅਤੇ ਇਸਤੋਂ ਵੱਧ ਅੰਕ ਹਾਸਲ ਕੀਤੇ ਅਤੇ 49 ਵਿਦਿਆਰਥੀਆਂ ਨੇ 85% ਤੋਂ 89% ਅੰਕ ਹਾਸਲ ਕੀਤੇ। ਸਕੂਲ ਦੀ ਵਿਦਿਆਰਥਣ ਗੁਰਕਿਰਨ ਕੌਰ ਕਾਮਰਸ ਵਿਸ਼ਿਆਂ ਵਿੱਚ 97% ਅੰਕ ਹਾਸਲ ਕਰਕੇ ਸਕੂਲ ਅਤੇ ਸ਼ਹਿਰ ਵਿੱਚ ਪਹਿਲੇ ਨੰਬਰ ਤੇ ਰਹੀ ਜਦਕਿ ਦਿਵਜੋਤ ਕੌਰ ਮੈਡੀਕਲ ਵਿਸ਼ਿਆਂ ਵਿੱਚੋਂ ੯੫.੨% ਅੰਕ ਲੈ ਕੇ ਸ਼ਹਿਰ ਵਿੱਚ ਪਹਿਲੇ ਸਥਾਨ ਤੇ ਰਹੀ। ਸਮਾਗਮ ਵਿੱਚ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਮਨਮੋਹਕ ਕੱਥਕ ਨਾਚ ਰਾਹੀਂ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ। ਸਕੂਲ ਦੀਆਂ ਅਧਿਆਪਕਾਵਾਂ ਵੱਲੋਂ ਵੀ ਬਹੁਤ ਖੂਬਸੂਰਤ ਨਾਚ-ਪੇਸ਼ਕਾਰੀ ਕੀਤੀ ਗਈ। ਬਾਰ੍ਹਵੀਂ ਜਮਾਤ ਵਿੱਚ ਕਾਮਰਸ, ਨਾਨ-ਮੈਡੀਕਲ ਅਤੇ ਮੈਡੀਕਲ ਵਿਸ਼ਿਆਂ ਵਿੱਚ ਸਭ ਤੋਂ ਵੱਧ ਅੰਕ ਲੈਣ ਵਾਲੇ ਵਿਦਿਆਰਥੀਆਂ ਨੂੰ ਚੀਫ਼ ਖ਼ਾਲਸਾ ਦੀਵਾਨ ਦੀ ਪ੍ਰਬੰਧਕੀ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ। ਮੁੱਖ ਮਹਿਮਾਨ ਡਾ: ਸੰਤੋਖ ਸਿੰਘ ਨੇ ਸ਼ਾਨਦਾਰ ਸਫਲਤਾ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਨਾਲ ਹੀ ਇਸ ਵਾਸਤੇ ਯੋਗ ਅਗਵਾਈ ਦੇਣ ਲਈ ਸਕੂਲ ਦੀ ਪ੍ਰਬੰਧਕੀ ਕਮੇਟੀ ਅਤੇ ਅਧਿਆਪਕ ਸਾਹਿਬਾਨ ਦੀ ਵੀ ਸ਼ਲਾਘਾ ਕੀਤੀ। ਸਮਾਗਮ ਦੇ ਅੰਤ ਵਿੱਚ ਆਨਰੇਰ ਸੱਕਤਰ ਸ੍ਰ. ਨਰਿੰਦਰ ਸਿੰਘ ਖੁਰਾਣਾ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਜਿਹਨਾਂ ਵਿੱਚ ਸ੍ਰ. ਹਰਮਿੰਦਰ ਸਿੰਘ ਸਾਬਕਾ ਪ੍ਰਧਾਨ, ਸ੍ਰ. ਪ੍ਰਿਤਪਾਲ ਸਿੰਘ ਸੇਠੀ ਐਡੀ: ਸੱਕਤਰ, ਸ੍ਰ. ਸਰਬਜੀਤ ਸਿੰਘ ਐਡੀ: ਸੱਕਤਰ, ਸ੍ਰ. ਸੁਰਿੰਦਰਪਾਲ ਸਿੰਘ ਵਾਲੀਆ ਮੈਂਬਰ ਇੰਚਾਰਜ ਪਰਾਗਦਾਸ ਸਕੂਲ, ਸਕੂਲ ਦੀਆਂ ਮੁਖ ਅਧਿਆਪਕਾਵਾਂ ਸ਼੍ਰੀਮਤੀ ਰੇਣੂ ਆਹੂਜਾ, ਸ਼੍ਰੀਮਤੀ ਰਾਜਦਵਿੰਦਰ ਕੌਰ ਗਿੱਲ, ਸ਼੍ਰੀਮਤੀ ਨਿਸ਼ਚਿੰਤ ਕੌਰ, ਸ਼੍ਰੀਮਤੀ ਕਵਲਪ੍ਰੀਤ ਕੌਰ, ਸੁਪਰਵਾਈਜ਼ਰ ਸ਼੍ਰੀਮਤੀ ਮੰਜੂ, ਸ਼੍ਰੀਮਤੀ ਰਵਿੰਦਰ ਕੌਰ, ਸ਼੍ਰੀਮਤੀ ਅੰਮ੍ਰਿਤਪਾਲ ਕੌਰ, ਸ਼੍ਰੀਮਤੀ ਕਿਰਨਜੋਤ ਕੌਰ, ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀ ਅਤੇ ਉਹਨਾਂ ਦੇ ਮਾਤਾ ਪਿਤਾ ਵੱਡੀ ਗਿਣਤੀ ਵਿੱਚ ਸ਼ਾਮਲ ਸਨ। ਇਸ ਮੌਕੇ ਸਕੂਲ ਦੇ ਵਾਰਸ਼ਿਕ ਮੈਗਜ਼ੀਨ ‘ਓਰਪਾਈਨ’ ਦੇ ਨਵੇ ਅੰਕ ਦਾ ਵਿਮੋਚਨ ਵੀ ਕੀਤਾ ਗਿਆ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …