ਅੰਮ੍ਰਿਤਸਰ, 3 ਨਵੰਬਰ (ਜਗਦੀਪ ਸਿੰਘ ਸੱਗੂ)- ਨੌਜਵਾਨ ਕਿਸੇ ਵੀ ਸਮਾਜ ਦਾ ਚਿਹਰਾ-ਮੂਹਰਾ ਹੁੰਦੇ ਹਨ ਅਤੇ ਉਨ੍ਹਾਂ ਦੀ ਯੂਥ ਲੀਡਰਸ਼ਿਪ ਅਤੇ ਸ਼ਖਸੀਅਤ ਵਿਕਾਸ ਰਾਹੀਂ ਕਿਸੇ ਵੀ ਚੰਗੇ ਸਮਾਜ ਦੀ ਸਿਰਜਣਾ ਹੁੰਦੀ ਹੈ। ਨੌਜਵਾਨ ਜਿਥੇ ਸਮਾਜ ਨੂੰ ਚੰਗਾ ਬਣਾਉਂਦੇ ਹਨ ਉਥੇ ਖੁਦ ਵੀ ਤਰੱਕੀ ਕਰਦੇ ਹਨ। ਇਹ ਪ੍ਰਗਟਾਵਾ ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ ਵੱਲੋਂ ਕਰਵਾਏ ਜਾ ਰਹੇ ਪੰਜ ਰੋਜ਼ਾ ਯੂਥ ਲੀਡਰਸ਼ਿਪ ਅਤੇ ਸਮੁਦਾਇਕ ਵਿਕਾਸ ਕੈਂਪ ਦਾ ਉਦਘਾਟਨ ਕਰਦਿਆਂ ਮੁੱਖ ਮਹਿਮਾਨ ਆਈ ਜੀ ਸ੍ਰੀ ਐਮ ਐਫ ਫਾਰੂਕੀ ਨੇ ਕੀਤਾ। ਉਨ੍ਹਾਂ ਕਿਹਾ ਕਿ ਨਹਿਰੂ ਯੁਵਾ ਕੇਂਦਰ ਵੱਲੋਂ ਨੌਜਵਾਨਾਂ ਨੂੰ ਦਿੱਤੀ ਜਾ ਰਹੀ ਸੇਧ ਕਾਬਿਲ-ਏ-ਤਾਰੀਫ਼ ਹੈ। ਜ਼ਿਲ੍ਹਾ ਯੂਥ ਕੋਆਰਡੀਨੇਟਰ ਸ੍ਰੀ ਸੈਮਸਨ ਮਸੀਹ ਦੀ ਅਗਵਾਈ ਹੇਠ ਲਗਾਏ ਜਾ ਰਹੇ ਇਸ ਕੈਂਪ ਵਿਚ ਵੱਖ-ਵੱਖ ਕਲੱਬਾਂ ਦੇ 50 ਦੇ ਕਰੀਬ ਨੌਜਵਾਨ ਹਿੱਸਾ ਲੈ ਰਹੇ ਹਨ।
ਇਸ ਮੌਕੇ ਸ੍ਰੀ ਮਸੀਹ ਨੇ ਦੱਸਿਆ ਕਿ ਕੈਂਪ ਦੌਰਾਨ ਨੌਜਵਾਨਾਂ ਨੂੰ ਯੂਥ ਲੀਡਰਸ਼ਿਪ, ਸਮੁਦਾਇਕ ਵਿਕਾਸ ਅਤੇ ਸ਼ਖਸੀਅਤ ਨਿਖਾਰ ਸਬੰਧੀ ਵੱਖ-ਵੱਖ ਮਾਹਿਰਾਂ ਵੱਲੋਂ ਟ੍ਰੇਨਿੰਗ ਪ੍ਰਦਾਨ ਕੀਤੀ ਜਾਵੇਗੀ ਤਾਂ ਜੋ ਇਕ ਚੰਗੇ ਸਮਾਜ ਦੀ ਸਿਰਜਣਾ ਲਈ ਨੌਜਵਾਨਾਂ ਨੂੰ ਸੁਚੇਤ ਅਤੇ ਸਿੱਖਿਅਤ ਕਰਕੇ ਉਸਾਰੂ ਕੰਮਾਂ ਲਈ ਲਾਮਬੰਧ ਕੀਤਾ ਜਾ ਸਕੇ। ਇਸ ਮੌਕੇ ਪ੍ਰਿੰਸੀਪਲ ਮੋਨਿਕਾ, ਦੁਰਗਾ ਦਾਸ, ਰਣਜੋਧ ਸਿੰਘ, ਬਲਰਾਜ ਸਿੰਘ, ਸੁਰਿੰਦਰਪਾਲ ਸਿੰਘ, ਸੁਰਿੰਦਰ ਸਿੰਘ, ਸੰਦੀਪ ਕੌਰ ਆਦਿ ਨੇ ਵੀ ਸੰਬੋਧਨ ਕੀਤਾ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media