ਅੰਮ੍ਰਿਤਸਰ, 3 ਨਵੰਬਰ (ਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ 4 ਤੋਂ 6 ਨਵੰਬਰ ਤਕ ਹੋਣ ਵਾਲੀ ਇੰਡੀਅਨ ਪੋਲੀਟੀਕਲ ਇਕਾਨਮੀ ਐਸੋਸੀਏਸ਼ਨ ਦੀ 20ਵੀਂ ਸਾਲਾਨਾ ਕਾਨਫਰੰਸ ਦੀ ਮੇਜ਼ਬਾਨੀ ਕਰੇਗੀ।
ਯੂਨੀਵਰਸਿਟੀ ਦੇ ਰਜਿਸਟਰਾਰ ਅਤੇ ਕਾਨਫਰੰਸ ਦੇ ਆਰਗੇਨਾਈਜ਼ਿੰਗ ਸੈਕਟਰੀ, ਪ੍ਰੋਫੈਸਰ ਸ਼ਰਨਜੀਤ ਸਿੰਘ ਢਿੱਲੋਂ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕਾਨਫਰੰਸ ਦਾ ਆਯੋਜਨ ਯੂਨੀਵਰਸਿਟੀ ਦੇ ਪੰਜਾਬ ਸਕੂਲ ਆਫ ਇਕਨਾਮਿਕਸ ਵੱਲੋਂ ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਦੇ ਆਡੀਟੋਰੀਅਮ ਵਿਖੇ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮੌਕੇ ਤੀਜੀ ਦੁਨੀਆਂ ਵਿਚ ਰੋਜ਼ੀ ਅਤੇ ਨਾਗਰਿਕਤਾ ਸੰਕਟ, ਰਾਜਨੀਤੀ ਆਰਥਿਕਤਾ ਦੇ ਸਿਧਾਂਤਾਂ ਦਾ ਵਿਕਾਸ ਅਤੇ ਭਾਰਤ ਵਿਚ ਮਜਦੂਰ ਤੇ ਕਿਸਾਨ ਅੰਦੋਲਨ ਆਦਿ ਵਿਸ਼ਿਆ ‘ਤੇ ਵਿਚਾਰਾਂ ਹੋਣਗੀਆਂ।
ਉਨ੍ਹਾਂ ਕਿਹਾ ਕਿ ਇਸ ਕਾਨਫਰੰਸ ਦੌਰਾਨ 100 ਤੋਂ ਵੱਧ ਵਿਸ਼ਾ ਮਾਹਿਰਾਂ ਤੋਂ ਇਲਾਵਾ ਵੱਖ-ਵੱਖ ਵਿਦਵਾਨ ਅਤੇ ਖੋਜਾਰਥੀ ਭਾਗ ਲੈਣਗੇ। 4 ਨਵੰਬਰ ਨੂੰ ਉਦਘਾਟਨੀ ਸਮਾਰੋਹ ਮੌਕੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਨਵੀਂ ਦਿੱਲੀ ਦੇ ਸੇਂਟਰ ਫਾਰ ਇਕਨਾਮਿਕ ਸਟੱਡੀਜ਼ ਐਂਡ ਪਲਾਨਿੰਗ ਦੇ ਪ੍ਰੋ. ਸੀ.ਪੀ. ਚੰਦਰਾਸ਼ੇਖਰ ਮੁੱਖ ਭਾਸ਼ਣ ਦੇਣਗੇ ਅਤੇ ਵਾਈਸ-ਚਾਂਸਲਰ ਪ੍ਰੋ. ਅਜਾਇਬ ਸਿੰਘ ਬਰਾੜ ਸਮਾਗਮ ਦੀ ਪ੍ਰਧਾਨਗੀ ਕਰਨਗੇ। ਉਨ੍ਹਾਂ ਕਿਹਾ ਕਿ ਪ੍ਰੋ. ਪਰਮਜੀਤ ਨੰਦਾ ਅਤੇ ਪ੍ਰੋ. ਜੇ.ਐਸ. ਸੇਖੋਂ ਇਸ ਕਾਨਫਰੰਸ ਦੇ ਕਨਵੀਨਰ ਹੋਣਗੇ।
Check Also
ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਕੀਤਾ ਰਜਿਸਟਰ – ਚੇਅਰਮੈਨ ਛੀਨਾ
ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ …
Punjab Post Daily Online Newspaper & Print Media