ਚੌਂਕ ਮਹਿਤਾ, 3 ਨਵੰਬਰ (ਜੋਗਿੰਦਰ ਸਿੰਘ ਮਾਣਾ)- ਮਹਿਤਾ ਚੌਂਕ ਦੀ ਪੁਲਿਸ ਵੱਲੋਂ ਇਕ ਕਥਿਤ ਦੋਸ਼ੀ ਨੂੰ ਨਸ਼ੀਲੀਆਂ ਗੋਲੀਆ ਸਮੇਤ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਐਸ.ਐਚ.ਓ ਸੁਰਿੰਦਰ ਸਿੰਘ ਪਵਾਰ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਏ.ਐਸ.ਆਈ ਗੁਰਮਿੰਦਰ ਸਿੰਘ ਢਿਲੋਂ, ਏ.ਐਸ.ਆਈ ਅਵਤਾਰ ਸਿੰਘ, ਹੌਲਦਾਰ ਭੁਪਿੰਦਰ ਕੁਮਾਰ, ਸੰਦੀਪ ਸਿੰਘ, ਨਰੇਸ਼ ਕੁਮਾਰ, ਤੇਜਿੰਦਰ ਸਿੰਘ ਆਦਿ ਨਾਲ ਨਹਿਰ ਪਟੜੀ ਜਲਾਲ ਕੋਲ ਨਾਕਾ ਲਾਇਆ ਹੋਇਆ ਸੀ ਕਿ ਪਿੰਡ ਉਦੋਨੰਗਲ ਤੋ ਆਉਂਦਾ ਇਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਜਦ ਇਸ ਦੀ ਤਲਾਸ਼ੀ ਲਈ ਤਾਂ ਉਸ ਕੋਲੋ ਹਲਕੇ ਗੁਲਾਬੀ ਰੰਗ ਦੀਆ 95 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ।ਦੋਸ਼ੀ ਦੀ ਪਹਿਚਾਣ ਪ੍ਰਿਥੀਪਾਲ ਸਿੰਘ ਸੋਨੂੰ ਪੁੱਤਰ ਸੁਖਦੇਵ ਸਿੰਘ ਵਾਸੀ ਗਲੀ ਨੰ 5 ਮਕਬੂਲਪੁਰਾ ਵਜੋਂ ਹੋਈ।ਦੋਸ਼ੀ ਖਿਲਾਫ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media