ਅੰਮ੍ਰਿਤਸਰ, 4 ਨਵੰਬਰ (ਗੁਰਪ੍ਰੀਤ ਸਿੰਘ)- ਉੱਘੇ ਵਿਦਵਾਨ ਡਾ: ਰਘਬੀਰ ਸਿੰਘ ਬੈਂਸ ਦੇ ਅਚਾਨਕ ਅਕਾਲ ਚਲਾਣੇ ਕਰਨ ‘ਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਉਚੇਚੇ ਤੌਰ ‘ਤੇ ਉਨਾਂ੍ਹ ਦੇ ਗ੍ਰਹਿ ਅਰਬਨ ਅਸਟੇਟ 866 ਫੇਸ 1, ਜਲੰਧਰ ਵਿਖੇ ਪਹੁੰਚੇ।ਉਨ੍ਹਾਂ ਨੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਡਾ: ਬੈਂਸ ਦੇ ਅਕਾਲ ਚਲਾਣਾ ਕਰਨ ਨਾਲ ਪੰਥ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ, ਜਿਸ ਦੀ ਕਮੀ ਪੂਰੀ ਨਹੀਂ ਹੋ ਸਕਦੀ।ਉਨ੍ਹਾਂ ਕਿਹਾ ਕਿ ਡਾ: ਬੈਂਸ ਇੱਕ ਵਿਲੱਖਣ ਸਖਸ਼ੀਅਤ ਦੇ ਮਾਲਿਕ ਸਨ ਅਤੇ ਉਨ੍ਹਾਂ ਦੀ ਪੰਥ ਤੇ ਸਮਾਜ ਨੂੰ ਬਹੁਤ ਵੱਡੀ ਦੇਣ ਹੈ।
ਗਿਆਨ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਡਾ: ਰੂਪ ਸਿੰਘ ਵੱਲੋਂ ਦੁਸ਼ਾਲਾ ਭੇਟ ਕੀਤਾ ਅਤੇ ਸਿੰਘ ਸਾਹਿਬ ਜੀ ਨੇ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਬੇਨਤੀ ਕੀਤੀ ਕਿ ਵਾਹਿਗੁਰੂ ਇਸ ਵਿਛੜੀ ਰੂਹ ਨੂੰ ਆਪਣੇ ਚਰਨ੍ਹਾਂ ਵਿਚ ਨਿਵਾਸ ਬਖਸ਼ਣ ਅਤੇ ਪਤਨੀ ਪਰਮਜੀਤ ਕੌਰ ਬੈਂਸ ਅਤੇ ਤਿੰਨ ਬੇਟੇ ਇੰਦਰਜੀਤ ਸਿੰਘ ਬੈਂਸ, ਵਰਿੰਦਰਜੀਤ ਸਿੰਘ ਬੈਂਸ ਅਤੇ ਪ੍ਰਭਜੋਤ ਸਿੰਘ ਬੈਂਸ ਸਮੂੰਹ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
ਇਸ ਮੌਕੇ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲੇ, ਕਸ਼ਮੀਰਾ ਸਿੰਘ ਗੜੇ ਵਾਲੇ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਚੇਚੇ ਤੌਰ ਤੇ ਡਾ: ਰੂਪ ਸਿੰਘ ਸਕੱਤਰ, ਸਤਬੀਰ ਸਿੰਘ ਸਾਬਕਾ ਸਕੱਤਰ ਅਤੇ ਗੁਰਬਚਨ ਸਿੰਘ ਇੰਚਾਰਜ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਹਾਜਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media