
ਅਲਗੋਂ ਕੋਠੀ, 4 ਨਵੰਬਰ (ਹਰਦਿਆਲ ਸਿੰਘ ਭੈਣੀ, ਦਲਜਿੰਦਰ ਰਾਜਪੂਤ)- ਸਰਕਾਰੀ ਹਾਈ ਸਕੂਲ ਕਾਲੀਆ ਸਕੱਤਰਾ ਦੇ ਵਿਦਿਆਰਥੀਆਂ ਵੱਲੋਂ ਮੁੱਖ ਅਧਿਆਪਕ ਜੋਗਾ ਸਿੰਘ ਦੀ ਰਹਿਨੁਮਾਈ ਹੇਠ ਪਿੰਡ ਕਾਲੀਆ ਅਤੇ ਸਕੱਤਰਾ ਵਿਖੇ ਵੋਟਰ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਵਿੱਚ ਵਿਦਿਆਰਥੀਆਂ ਤੋ ਇਲਾਵਾ ਸਕੂਲ ਦੇ ਸਟਾਫ ਨੇ ਵੀ ਭਾਗ ਲਿਆ। ਵਿਦਿਆਰਥੀਆਂ ਨੇ ਆਪਣੇ ਹੱਥਾਂ ਵਿੱਚ ਵੋਟਰਾਂ ਨੂੰ ਜਾਗਰੂਕ ਕਰਨ ਵਲੀਆਂ ਤਖਤੀਆਂ ਫੱੜ ਆਪਣੀ ਵੋਟ ਬਣਾਉਣ ਲਈ ਪ੍ਰੇਰਿਤ ਕੀਤਾ।ਇਸ ਮੋਕੇ ਮੁੱਖ ਅਧਿਆਪਕ ਜੋਗਾ ਸਿੰਘ ਅਤੇ ਸਮੂਹ ਸਟਾਫ ਵਲੋਂ ਘਰਘਰ ਜਾ ਕੇ ਲੋਕਾਂ ਨੂੰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਅਤੇ ਜਿਨਾਂ ਦੀ ਉਮਰ 18 ਸਾਲ ਦੀ ਹੋ ਚੁੱਕੀ ਹੈ ਨੂੰ ਵੋਟ ਵਣਾੳਣ ਲਈ ਉਤਸ਼ਾਹਿਤ ਕੀਤਾ।ਇਸ ਮੋਕੇ ਕੰਪਿਉਟਰ ਅਧਿਆਪਕ ਮਨੀ ਲਾਲ, ਚੈਅਰਮੈਨ ਗੁਰਦੇਵ ਸਿੰਘ, ਰੋਸ਼ਨ ਲਾਲ, ਦਿਲਬਾਗ ਸਿੰਘ ਆਦਿ ਨੇ ਭਾਗ ਲਿਆ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media