ਫਾਜ਼ਿਲਕਾ, 3 ਨਵੰਬਰ (ਵਿਨੀਤ ਅਰੋੜਾ)- ਮਾਨਯੋਗ ਪੰਜਾਬ ਲੀਗਲ ਸਰਵਿਸ ਅਥਾਰਟੀ ਚੰਡੀਗੜ੍ਹ ਦੇ ਨਿਰਦੇਸ਼ਾਂ ਮੁਤਾਬਕ ਐਸ.ਕੇ.ਅਗਰਵਾਲ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਫਿਰੋਜ਼ਪੁਰ, ਲਛਮਣ ਸਿੰਘ ਚੇਅਰਮੈਨ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਦੀ ਅਗਵਾਈ ਵਿਚ ਨਿਆਂ ਦੀ ਆਵਾਜ਼ ਨੂੰ ਘਰ ਘਰ ਪਹੁੰਚਾਉਣ ਦੇ ਉਪਰਾਲੇ ਨੂੰ ਪੂਰਾ ਕਰਨ ਲਈ ਕੇ.ਕੇ. ਬਾਂਸਲ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਖੁਦ ਘਰ ਘਰ ਪਹੁੰਚੇ।
ਸ਼੍ਰੀ ਬਾਂਸਲ ਨੇ ਦੱਸਿਆ ਕਿ ਇਨਸਾਫ਼ ਸਭਨਾ ਲਈ ਵਿਸ਼ੇ ਤਹਿਤ ਮਾਨਯੋਗ ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਕਾਰਜਕਾਰੀ ਚੇਅਰਮੈਨ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ ਜੱਜ ਐਸ.ਐਸ. ਸਾਰੋਂ ਦੇ ਦਿਸਾ ਨਿਰਦੇਸ਼ਾਂ ਮੁਤਾਬਕ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਡੋਰ ਟੂ ਡੋਰ ਕੰਪੈਨ ਦਾ ਅਯੋਜਨ ਕੀਤਾ ਜਾ ਰਿਹਾ ਹੈ। ਸਰਕਾਰ ਵੱਲੋਂ ਲੋਕਾਂ ਨੂੰ ਵੱਖ ਵੱਖ ਸਕੀਮਾਂ ਸਬੰਧੀ ਜਾਗਰੂਕ ਕੀਤਾ ਗਿਆ। ਉਨ੍ਹਾਂ ਨੇ ਨੈਸ਼ਨਲ ਲੋਕ ਅਦਾਲਤਾਂ ਦੇ ਮਹੱਤਵ ਸਬੰਧੀ ਅਤੇ ਮੈਡੀਏਸ਼ਨ ਸੈਂਟਰ/ਸਮਝੋਤਾ ਸਦਨ ਸਬੰਧੀ ਵੀ ਜਾਗਰੂਕ ਕੀਤਾ। ਉਨ੍ਹਾਂ ਲੋਕਾਂ ਨੂੰ 12 ਨਵੰਬਰ 2016 ਨੂੰ ਲੱਗਣ ਵਾਲੀ ਲੋਕ ਅਦਾਲਤ ਵਿਚ ਵੱਧ ਤੋਂ ਵੱਧ ਫੈਸਲੇ ਕਰਵਾਉਣ ਲਈ ਵੀ ਪ੍ਰੇਰਿਤ ਕੀਤਾ।
Check Also
ਖਾਲਸਾ ਕਾਲਜ ਇੰਜੀਨੀਅਰਿੰਗ ਵਲੋਂ ਵਾਤਾਵਰਣ-ਅਨੁਕੂਲ ਗਰੀਨ ਦੀਵਾਲੀ ਮਨਾਈ ਗਈ
ਅੰਮ੍ਰਿਤਸਰ, 9 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …
Punjab Post Daily Online Newspaper & Print Media