Wednesday, July 22, 2026

ਵਿਦਿਆਰਥੀਆਂ ਦਾ ਸਮੂਹਿਕ ਜਨਮ ਦਿਨ ਮਨਾਇਆ

ppn0311201624ਫਾਜ਼ਿਲਕਾ, 3 ਨਵੰਬਰ (ਵਿਨੀਤ ਅਰੋੜਾ)- ਆਤਮ ਵੱਲਭ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਫਾਜ਼ਿਲਕਾ ਵਿਚ ਅਕਤੂਬਰ ਮਹੀਨੇ ਵਿਚ ਜਨਮੇ ਬੱਚਿਆਂ ਦਾ ਸਮੂਹਿਕ ਜਨਮ ਦਿਨ ਮਨਾਇਆ ਗਿਆ। ਇਸ ਮੌਕੇ ਸਕੂਲ ਵੇਹੜੇ ਵਿਚ ਕਰਵਾਏ ਇੱਕ ਸਾਦੇ ਸਮਾਗਮ ਵਿਚ ਪੰਡਤ ਮਹਿੰਦਰ ਦੀਕਸ਼ਿਤ ਨੇ ਮੰਤਰੋਚਰਨ ਨਾਲ ਹਵਨ ਯੱਗ ਕਰਵਾਇਆ।
ਇਸ ਮੌਕੇ ਸਮਾਜ ਸੇਵੀ ਲੀਲਾਧਰ ਸ਼ਰਮਾ ਮੁੱਖ ਮਹਿਮਾਨ ਦੇ ਰੂਪ ਵਿਚ ਸ਼ਾਮਲ ਹੋਏ ਅਤੇ ਹਵਨ ਯੱਗ ਵਿਚ ਅਹੁਤੀ ਪਾਕੇ ਸਾਰਿਆਂ ਬੱਚਿਆਂ ਨੂੰ ਆਸ਼ੀਰਵਾਦ ਦਿੱਤਾ। ਹਾਜ਼ਰੀਨ ਨੂੰ ਸੰਬੋੋਧਤ ਕਰਦੇ ਹੋਏ ਸ਼੍ਰੀ ਸ਼ਰਮਾ ਨੇ ਕਿਹਾ ਕਿ ਬੱਚੇ ਅਤੇ ਗੁਰੂ ਦਾ ਰਿਸ਼ਤਾ ਨਿਭਾਉਣ ਦੇ ਨਾਲ ਨਾਲ ਆਪਣੇ ਮਾਤਾ ਪਿਤਾ ਦੀ ਸੇਵਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੋ ਬੱਚੇ ਆਪਣੇ ਮਾਤਾ ਪਿਤਾ ਅਤੇ ਗੁੁਰੂ ਦੀ ਸੇਵਾ ਨਹੀਂ ਕਰਦੇ ਉਹ ਕਦੇ ਵੀ ਜਿੰਦਗੀ ਵਿਚ ਕਾਮਯਾਬ ਨਹੀਂ ਹੋ ਸਕਦੇ। ਇਸ ਮੌਕੇ ਸਕੂਲ ਪ੍ਰਿੰਸੀਪਲ ਸੰਗੀਤਾ ਤਿੰਨ੍ਹਾਂ ਨੇ ਸਾਰਿਆਂ ਬੱਚਿਆਂ ਨੂੰ ਮੂੰਹ ਮਿੱਠਾ ਕਰਵਾਇਆ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ।

Check Also

ਕੈਬਨਿਟ ਮੰਤਰੀ ਈ.ਟੀ.ਓ ਨੇ ਰੱਖਿਆ ਕਾਲੇਕੇ-ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ਼ ਦਾ ਨੀਂਹ ਪੱਥਰ

ਅੰਮ੍ਰਿਤਸਰ, 21 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ …

Leave a Reply