ਫਾਜ਼ਿਲਕਾ, 3 ਨਵੰਬਰ (ਵਿਨੀਤ ਅਰੋੜਾ)- ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਪੱਧਰੀ ਸੱਦੇ ਤੇ ਅੱਜ ਯੂਨੀਅਨ ਦੇ ਮੈਂਬਰਾਂ ਵੱਲੋਂ ਸਥਾਨਕ ਸਰਕਾਰੀ ਐਮ.ਆਰ. ਕਾਲਜ ਦੇ ਸਾਹਮਣੇ ਦਲਿਤਾਂ ਅਤੇ ਸਿੱਖਾਂ ਦੇ ਖਿਲਾਫ਼ ਵੱਧ ਰਹੇ ਅੱਤਿਆਚਾਰਾਂ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਜ਼ਿਲ੍ਹਾ ਆਗੂ ਸਤਨਾਮ ਘੱਲੂ ਨੇ ਕਿਹਾ ਕਿ ਅੱਜ ਵਿਦਿਆਰਥੀਆਂ ਨੂੰ ਸਮਾਜ ਵਿਚ ਹੋ ਰਹੇ ਜੁਲਮ ਦੇ ਖਿਲਾਫ਼ ਬੋਲਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੇ ਆਲੇ ਦੁਆਲੇ ਹੋ ਰਹੀਆਂ ਘਟਨਾਵਾਂ ਦਾ ਸਹੀ ਮੁਲਾਂਕਨ ਕਰਕੇ ਇਸਦੇ ਖਿਲਾਫ਼ ਆਵਾਜ਼ ਨੂੰ ਬੁਲੰਦ ਕਰਨਾ ਚਾਹੀਦਾ ਹੈ। ਇਸ ਮੌਕੇ ਯੂਨੀਅਨ ਆਗੂ ਜਗਮੀਤ ਸਿੰਘ ਵੱਲੋਂ ਸਮਾਜ ਵਿਚ ਹੋ ਰਹੇ ਅੱਤਿਆਚਾਰਾਂ ਸਬੰਧੀ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਯੂਨੀਅਨ ਮੈਂਬਰਾਂ ਨੇ ਜ਼ੋਰਦਾਰ ਨਾਅਰੇਬਾਜੀ ਕਰਦੇ ਹੋਏ ਹੋ ਰਹੇ ਦੰਗਿਆਂ ਦੇ ਦੋਸ਼ੀਆਂ ਦੇ ਖਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ। ਇਸ ਮੌਕੇ ਮੁਕੇਸ਼ ਕੁਮਾਰ, ਸਚਿਨ ਕੁਮਾਰ, ਰੋਸ਼ਨ ਸਿੰਘ, ਕ੍ਰਿਸ਼ਨ ਲਾਲ, ਮਲਕੀਤ ਸਿੰਘ, ਸੁਖਵਿੰਦਰ ਸਿੰਘ ਅਤੇ ਵੱਡੀ ਗਿਣਤੀ ਵਿਚ ਯੂਨੀਅਨ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ
ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …
Punjab Post Daily Online Newspaper & Print Media