Sunday, July 19, 2026

ਸੇਵਾ ਕੇਂਦਰ ਦਾ ਤਾਲਾ ਤੋੜਕੇ ਸਮਾਨ ਚੋਰੀ ਕਰਨ ਸਬੰਧੀ ਮਾਮਲਾ ਦਰਜ਼

ਫਾਜ਼ਿਲਕਾ, 3 ਨਵੰਬਰ (ਵਿਨੀਤ ਅਰੋੜਾ)- ਫਾਜ਼ਿਲਕਾ ਜ਼ਿਲ੍ਹੇ ਦੇ ਤਹਿਤ ਥਾਣਾ ਅਰਨੀਵਾਲਾ ਪੁਲਸ ਨੇ ਪਿੰਡ ਬੰਨਾ ਵਾਲਾ ਵਿਚ ਸੇਵਾ ਕੇਂਦਰ ਦਾ ਤਾਲਾ ਤੋੜਕੇ ਸਮਾਨ ਚੋਰੀ ਕਰਨ ਸਬੰਧੀ ਅਣਪਛਾਤੇ ਵਿਅਕਤੀਆਂ ਦੇ ਖਿਲਾਫ਼ ਮਾਮਲਾ ਦਰਜ਼ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨ ਵਿਚ ਰਘਵੀਰ ਸਿੰਘ ਸੁਪਰਵਾਈਜ਼ਰ ਸੇਵਾ ਕੇਂਦਰ ਜ਼ਿਲ੍ਹਾ ਫਾਜ਼ਿਲਕਾ ਨੇ ਦੱਸਿਆ ਕਿ 1 ਅਤੇ 2 ਨਵੰਬਰ 2016 ਦੀ ਦਰਮਿਆਨੀ ਰਾਤ ਨੂੰ ਅਣਪਛਾਤੇ ਵਿਅਕਤੀ ਪਿੰਡ ਬੰਨਾਂ ਵਾਲਾ ਵਿਚ ਸਥਿਤ ਸੇਵਾ ਕੇਂਦਰ ਦਾ ਤਾਲਾ ਤੋੜਕੇ ਇੱਕ ਸੀਪੀਯੂ, ਐਲਈਡੀ ਅਤੇ ਪ੍ਰਿੰਟਰ ਮਾਰਕਾ ਐਚਪੀ ਚੋਰੀ ਕਰਕੇ ਲੈ ਗਏ। ਜਿਸਦੀ ਕੁਲ ਕੀਮਤ 30 ਹਜ਼ਾਰ ਰੁਪਏ ਬਣਦੀ ਹੈ। ਪੁਲਸ ਨੇ ਅਣਪਛਾਤੇ ਵਿਅਕਤੀਆਂ ਦੇ ਖਿਲਾਫ਼ ਭਾਰਤੀ ਦੰਡ ਸੰਹਿਤਾ ਦੀ ਧਾਰਾ 457/380 ਦੇ ਤਹਿਤ ਮਾਮਲਾ ਦਰਜ਼ ਕਰ ਲਿਆ ਹੈ।

Check Also

ਖ਼ਾਲਸਾ ਯੂਨੀਵਰਸਿਟੀ ਵਿਖੇ ਰਾਊਂਡਗਲਾਸ ਫਾਊਂਡੇਸ਼ਨ (ਅਮਰੀਕਾ) ਦੇ ਸਹਿਯੋਗ ਨਾਲ ਵਿਸ਼ਵ ਪੱਧਰੀ ਖੇਡ ਸਟੇਡੀਅਮ ਦਾ ਕਾਰਜ਼ ਆਰੰਭ

ਅੰਮ੍ਰਿਤਸਰ, 17 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖੇਡਾਂ ਦੇ ਵਿਕਾਸ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਨ …

Leave a Reply