Wednesday, September 2, 2026

ਦਿਨੇਸ਼ ਬੱਬੂ ਨੇ ਪਿੰਡ ਭੂਣ ਤੇ ਬੁੰਗਲ ਵਿੱਚ 34 ਲੱਖ ਦੀ ਲਾਗਤ ਨਾਲ ਉਸਾਰੇ ਦੋ ਸੇਵਾ ਕੇਂਦਰਾਂ ਦਾ ਕੀਤਾ ਉਦਘਾਟਨ

ppn0411201616ਪਠਾਨਕੋਟ, 4 ਨਵੰਬਰ (ਪੰਜਾਬ ਪੋਸਟ ਬਿਊਰੋ)- ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਾਰੀਆਂ ਸਹੂਲਤਾਂ ਮੁਹਈਆ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਇਸੇ ਤਹਿਤ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਾਰੀਆਂ ਸਰਕਾਰੀ ਸੇਵਾਵਾਂ ਉਨ੍ਹਾਂ ਦੇ ਘਰ ਦੇ ਨੇੜੇ ਹੀ ਦੇਣ ਲਈ ਪੇਂਡੂ ਖੇਤਰਾਂ ਵਿੱਚ ਸੇਵਾਵਾਂ ਕੇਂਦਰ ਬਣਾਏ ਗਏ ਹਨ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀ ਦਿਨੇਸ਼ ਸਿੰਘ ਬੱਬੂ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਨੇ ਅੱਜ ਪਿੰਡ ਭੂਣ ਤੇ ਪਿੰਡ ਬੁੰਗਲ ਵਿਖੇ 34  ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਗਏ ਦੋ ਸੇਵਾ ਕੇਂਦਰਾਂ ਦਾ ਉਦਘਾਟਨ ਕਰਨ ਉਪਰੰਤ ਇੱਕ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਗੁਰਜੀਤ ਸਿੰਘ ਐਸ.ਡੀ.ਐਮ. ਧਾਰਕਲਾਂ, ਲਖਵਿੰਦਰ ਪਾਲ ਸਿੰਘ ਗਿੱਲ ਨਾਈਬ ਤਹਿਸੀਲਦਾਰ, ਲਖਬੀਰ ਸਿੰਘ ਏ.ਈ. ਪੰਚਾਇਤੀ ਰਾਜ, ਹਰੀਦਾਸ ਸਰਪੰਚ ਬੁੰਗਲ, ਰਿਸ਼ੀ ਪਠਾਨੀਆਂ ਸਰਪੰਚ ਹਾੜਾ, ਖੇਮ ਰਾਜ ਸ਼ਰਮਾ ਸੰਮਤੀ ਮੈਂਬਰ, ਬਰਿਆਮ ਸਿੰਘ ਸੰਮਤੀ ਮੈਂਬਰ, ਮਾਣ ਸਿੰਘ ਸਰਪੰਚ, ਕਰਤਾਰ ਸਿੰਘ ਅਤੇ ਇਲਾਕੇ ਦੇ ਲੋਕ ਹਾਜਰ ਸਨ।
ਡਿਪਟੀ ਸਪੀਕਰ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਅੱਜ ਤੋਂ ਸਾਰੇ ਪੰਜਾਬ ਅੰਦਰ ਪੇਂਡੂ ਖੇਤਰਾਂ ਵਿੱਚ ਬਣੇ ਸੇਵਾ ਕੇਂਦਰਾਂ ਨੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਸੁਜਾਨਪੁਰ ਵਿੱਚ ਪੇਂਡੂ ਖੇਤਰਾਂ ਅੰਦਰ 16 ਸੇਵਾ ਕੇਂਦਰ ਬਨੀਲੋਧੀ, ਚੱਕ ਮਾਧੋ ਸਿੰਘ, ਭਨਵਾਲ, ਬੁੱਧੀ ਨਗਰ, ਫਿਰੋਜਪੁਰ ਕਲਾਂ, ਜੁਗਿਆਲ, ਕੰਮਵਾਲ, ਥਰਿਆਲ, ਦਰਕੂਆ ਬੰਗਲਾ, ਭੂਣ, ਨਿਆੜੀ, ਸਾਹਪੁਰ ਕੰਡੀ, ਥੜ੍ਹਾ ਉਪਰਲਾ, ਹਰਿਆਲ, ਘਾਟ-ਬੁੰਗਲ ਅਤੇ ਦੁਨੇਰਾ ਝਿਕਲਾ ਵਿਖੇ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੇਵਾ ਕੇਂਦਰਾਂ ਰਾਹੀਂ ਲੋਕਾਂ ਨੂੰ ਸਾਰੀਆਂ ਸਰਕਾਰੀ ਸੇਵਾਵਾਂ ਜਿਵੇ: ਜਨਮ ਸਰਟੀਫਿਕੇਟ, ਮੌਤ ਸਰਟੀਫਿਕੇਟ, ਮੈਰਿਜ ਰਜਿਸਟ੍ਰੇਸ਼ਨ, ਕਾਸਟ ਸਰਟੀਫਿਕੇਟ, ਹਲਫੀਆ ਬਿਆਨ ਆਦਿ ਸੇਵਾਵਾਂ ਮਿਲਣਗੀਆਂ। ਉਨ੍ਹਾਂ ਕਿਹਾ ਕਿ ਜੋ ਵਿਕਾਸ ਕਾਰਜ ਜਿਲ੍ਹੇ ਵਿੱਚ ਹੋਏ ਹਨ, ਉਹ ਅਕਾਲੀ ਭਾਜਪਾ ਸਰਕਾਰ ਸਮੇਂ ਹੀ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਕੰਡੀ ਖੇਤਰ ਦੇ ਲੋਕਾਂ ਦੀ ਜਿੱਥੇ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਹੱਲ ਕੀਤਾ ਹੈ, ਉੱਥੇ ਹੀ ਕਰੋੜ ਰੁਪਏ ਖਰਚ ਕਰਕੇ ਪੱਕੀਆਂ ਗਲੀਆਂ ਨਾਲੀਆਂ ਤੇ ਸੜਕਾਂ ਦਾ ਨਿਰਮਾਣ ਵੀ ਕਰਵਾਇਆ ਹੈ।
ਸ੍ਰੀ ਬੱਬੂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੁਜਾਨਪੁਰ ਅਤੇ ਲਮੀਣੀ ਵਿਖੇ ਦੋ ਸਰਕਾਰੀ ਕਾਲਜਾਂ ਦਾ ਨਿਰਮਾਣ ਕਰਵਾਇਆ ਹੈ ਅਤੇ ਵਿਦਿਆਰਥੀਆਂ ਨੂੰ ਕਿੱਤਾ ਮੁੱਖੀ ਸਿੱਖਿਆ ਮੁਹਈਆ ਕਰਵਾਉਣ ਲਈ ਜਲਦੀ ਹੀ ਨਿਆੜੀ ਵਿਖੇ ਆਈ.ਟੀ.ਆਈ ਵੀ ਸ਼ੁਰੂ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਬੱਚਿਆ ਨੂੰ ਰੋਜਗਾਰ ਮੁਹਈਆ ਕਰਵਾਉਣ ਲਈ ਧਾਰ ਵਿਖੇ ਸਕਿੱਲ ਡਿਵੈਲਪਮੈਂਟ ਕੋਰਸ ਸ਼ੁਰੂ ਕੀਤਾ ਗਿਆ ਹੈ। ਜਿਸ ਦਾ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਉੱਠਾਉਣਾ ਚਾਹੀਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਪੜਾਉਣ ਅਤੇ ਉਨ੍ਹਾਂ ਨੂੰ ਸਹੀ  ਸੇਧ ਦੇਣ ਤਾਂ ਜੋ ਉਨ੍ਹਾਂ ਦੇ ਬੱਚੇ ਆਪਣੇ ਪੈਰ੍ਹਾਂ ‘ਤੇ ਖੜੇ ਹੋ ਸਕਣ।

Check Also

ਜਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਲਾਗੂ ਕਰਨ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ- ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 2 ਸਤੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਦੇ ਸਮੂਹ ਪਿੰਡਾਂ ਨੂੰ ਸਾਫ਼-ਸੁਥਰਾ, ਸਵੱਛ ਅਤੇ …

Leave a Reply