Tuesday, September 1, 2026

ਜਿਲ੍ਹੇ ਅੰਦਰ ਬਣਾਏ ਗਏ ਸਾਰੇ ਸੇਵਾ ਕੇਂਦਰਾਂ ਨੇ ਲੋਕਾਂ ਨੂੰ ਭਾਰੀ ਰਾਹਤ ਪਹੁੰਚਾਈ- ਅਸ਼ਵਨੀ ਸ਼ਰਮਾ

ppn0411201617ਪਠਾਨਕੋਟ, 4 ਨਵੰਬਰ (ਪੰਜਾਬ ਪੋਸਟ ਬਿਊਰੋ)- ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸੁਵਿਧਾਵਾਂ ਮੁਹਈਆਂ ਕਰਵਾਉਂਣ ਲਈ ਕੀਤੇ ਜਾ ਰਹੇ ਉਪਰਾਲੇਆਂ ਤੋਂ ਲੋਕ ਵਧੇਰੇ ਲਾਭ ਉਠਾ ਰਹੇ ਹਨ, ਲੋਕ ਹਿੱਤ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਦੁਆਰਾ ਬਣਾਏ ਗਏ ਸੇਵਾ ਕੇਂਦਰਾਂ ਰਾਹੀ ਸਾਰੀਆਂ ਸਰਕਾਰੀ ਸੇਵਾਵਾਂ ਲੋਕਾਂ ਦੇ ਦਰ ਤੱਕ ਪਹੁੰਚਾ ਦਿੱਤੀਆਂ ਹਨ ਅਤੇ ਹੁਣ ਲੋਕ ਸਰਕਾਰੀ ਸੇਵਾਵਾਂ ਦਾ ਲਾਭ ਇਨ੍ਹਾਂ ਸੇਵਾ ਕੇਂਦਰਾਂ ਤੋਂ ਅਸਾਨੀ ਨਾਲ ਊਠਾ ਸਕਦੇ ਹਨ। ਇਹ ਪ੍ਰਗਟਾਵਾ ਸ੍ਰੀ ਅਸਵਨੀ ਸਰਮਾ ਵਿਧਾਇਕ ਪਠਾਨਕੋਟ ਨੇ ਵਿਧਾਨ ਸਭਾ ਹਲਕਾ ਪਠਾਨਕੋਟ ਦੇ ਪਿੰਡ ਮੀਰਥਲ ਵਿੱਖੇ ਬਣਾਏ ਸੇਵਾ ਕੇਂਦਰ ਦਾ ਉਦਘਾਟਨ ਕਰਨ ਦੋਰਾਨ ਕੀਤਾ। ਇਸ ਮੋਕੇ ਤੇ ਸੁਰਿੰਦਰ ਸਿੰਘ ਐਸ.ਡੀ.ਐਮ. ਪਠਾਨਕੋਟ, ਸੁਖਦੇਵ ਰਾਜ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜਰ ਸਨ। ਇਸ ਤੋਂ ਬਾਅਦ ਸ੍ਰੀ ਅਸਵਨੀ ਸਰਮਾ ਵਿਧਾਇਕ ਨੇ ਪਿੰਡ ਘਿਆਲਾ ਅਤੇ ਨੰਗਲ ਵਿਖੇ ਬਣਾਏ ਸੇਵਾਂ ਕੇਂਦਰਾਂ ਦਾ ਵੀ ਉਦਘਾਟਨ ਕੀਤਾ।
ਸ੍ਰੀ ਸਰਮਾ ਨੇ ਸੰਬੋਧਨ ਕਰਦਿਆਾ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਿਲ੍ਹੇ ਅੰਦਰ ਬਣਾਏ ਗਏ ਸਾਰੇ ਸੇਵਾ ਕੇਂਦਰਾਂ ਨੂੰ ਸੁਰੂ ਕਰ ਕੇ ਲੋਕਾਂ ਨੂੰ ਭਾਰੀ ਰਾਹਤ ਪਹੁੰਚਾਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਾਲ 2011 ਵਿੱਚ ਲੋਕਾਂ ਨੂੰ ਇਕ ਹੀ ਛੱਤ ਹੇਠ ਸਾਰੀਆਂ ਸਰਕਾਰੀ ਸੁਵਿਧਾਵਾਂ ਮੁਹਈਆਂ ਕਰਵਾਉਂਣ ਲਈ ਸੁਵਿਧਾ ਕੇਂਦਰਾਂ ਦੀ ਸਥਾਪਨਾਂ ਕੀਤੀ ਗਈ ਸੀ ਅਤੇ ਹੁਣ ਪੰਜਾਬ ਸਰਕਾਰ ਵੱਲੋਂ ਸਰਕਾਰੀ ਸੇਵਾਵਾਂ ਪਿੰਡ-ਪਿੰਡ ਲੋਕਾਂ ਨੂੰ ਮੁਹਈਆ ਕਰਵਾਉਣ ਦੇ ਉਦੇਸ ਨਾਲ ਵਿਧਾਨ ਸਭਾ ਹਲਕਾ ਪਠਾਨਕੋਟ ਵਿੱਚ ਅੱਜ 6 ਸੇਵਾ ਕੇਂਦਰਾਂ ਦੀ ਸੁਰੂਆਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਨਾਲ ਲੋਕਾਂ ਦੀ ਜਿਥੇ ਸਮੇਂ ਦੀ ਬੱਚਤ ਹੋਵੇਗੀ ਉਥੇ ਹੀ ਆਰਥਿਕ ਤੋਰ ਤੇ ਵੀ ਲਾਭ ਪਹੁੰਚੇਗਾ। ਇਸ ਮੋਕੇ ਤੇ ਸਰਪੰਚ ਸੁਰਜੀਤ ਸਿੰਘ, ਨਰਿੰਦਰ ਪੰਮੀ ਮੰਡਲ ਪ੍ਰਧਾਨ , ਪ੍ਰਵੀਨ ਸਿੰਘ ਜਿਲ੍ਹਾ ਵਾਈਸ ਪ੍ਰਧਾਨ , ਸੁਲੱਖਣ ਸਿੰਘ, ਰਾਜ ਕੁਮਾਰ ਰਾਜਾ, ਹਰਮਿੰਦਰ ਸਿੰਘ, ਅਜੀਤ ਸਿੰਘ , ਅਮਰੀਕ ਸਿੰਘ, ਸੁਨੀਤਾ ਸਰਪੰਚ ਰੇਲਵੇ ਕਲੋਨੀ , ਰਾਮੇਸ ਕੁਮਾਰ ਅਤੇ ਹੋਰ ਹਾਜਰ ਸਨ।

Check Also

“ਮਿਸ਼ਨ ਕਲੀਨ ਪੰਜਾਬ” ਤਹਿਤ ਹਲਕਾ ਪੂਰਬੀ ਵਿੱਚ ਦੂਜੇ ਦਿਨ ਵੀ ਵਿਸ਼ੇਸ਼ ਸਫ਼ਾਈ ਮੁਹਿੰਮ ਜਾਰੀ

ਰਾਮ ਤਲਾਈ ਚੌਂਕ ਤੋਂ ਘਿਓ ਮੰਡੀ ਚੌਂਕ ਤੱਕ ਚਲਾਈ ਗਈ ਮੁਹਿੰਮ ਅੰਮ੍ਰਿਤਸਰ, 30 ਅਗਸਤ (ਸੁਖਬੀਰ …

Leave a Reply