ਅੰਮ੍ਰਿਤਸਰ, 4 ਨਵੰਬਰ (ਜਗਦੀਪ ਸਿੰਘ ਸੱਗੂ)- ਪੰਜਾਬ ਦੇ ਉਪ ਮੱਖ ਮੰਤਰੀ ਪੰਜਾਬ ਸz ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਅਕਾਲੀ-ਭਾਜਪਾ ਸਰਕਾਰ ਆਪਣੀ ਲਗਾਤਾਰ ਤੀਜੀ ਵਾਰ ਸੱਤਾ ਵਿੱਚ ਆਉਂਦੇ ਸਾਰ ਪੰਜਾਬ ਦੇ ਸਾਰੇ ਪਿੰਡਾਂ ਨੂੰ ਸ਼ਹਿਰੀ ਸਹੂਲਤਾਂ ਨਾਲ ਲੈਸ ਕਰ ਦੇਵੇਗੀ ਅਤੇ ਸਹੂਲਤਾਂ ਦੇ ਪੱਖ ਤੋਂ ਪਿੰਡਾਂ ਅਤੇ ਸ਼ਹਿਰਾਂ ਦਾ ਪਾੜਾ ਮਿੱਟ ਜਾਵੇਗਾ। ਅੱਜ ਅਟਾਰੀ ਹਲਕੇ ਦੇ ਪਿੰਡ ਵਰਪਾਲ ਵਿਖੇ ਖੋਲੇ ਗਏ ਸੇਵਾ ਕੇਂਦਰ ਦਾ ਉਦਘਾਟਨ ਕਰਨ ਮਗਰੋਂ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸz ਬਾਦਲ ਨੇ ਕਿਹਾ ਕਿ ਸਾਡੀ ਸਰਕਾਰ ਨੇ ਲੋਕਾਂ ਨਾਲ ਜੋ ਵਾਅਦਾ ਕੀਤਾ ਸੀ ਉਸ ਨੂੰ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਬਿਜਲੀ ਸਰਪਲਸ ਸੂਬਾ ਬਣਾਉਣਾ, ਪੰਜਾਬ ਵਿੱਚ ਸੜਕਾਂ ਦਾ ਜਾਲ ਵਿਛਾਉਣਾ ਉਨ੍ਹਾਂ ਦਾ ਸੁਪਨਾ ਸੀ ਜਿਸ ਨੂੰ ਪੂਰਾ ਕਰ ਦਿੱਤਾ ਗਿਆ ਹੈ ਅਤੇ ਹੁਣ ਆਉਂਦੇ ਸਮੇਂ ਵਿੱਚ ਪੇਂਡੂ ਖੇਤਰ ਦੀ ਨੁਹਾਰ ਬਦਲ ਦਿੱਤੀ ਜਾਵੇਗੀ। ਸz ਬਾਦਲ ਨੇ ਕਿਹਾ ਕਿ ਪੰਜਾਬ ਦੇ ਕਰੀਬ 12 ਹਜ਼ਾਰ ਪਿੰਡਾਂ ਵਿੱਚ ਸੀਵਰੇਜ, ਸੋਲਰ ਲਾਈਟਾਂ ਅਤੇ ਕੰਕਰੀਟ ਦੀਆਂ ਸੜਕਾਂ ਬਣਾਈਆਂ ਜਾਣਗੀਆਂ ਅਤੇ ਇਸ ਉਤੇ ਲੱਗਭੱਗ 35000 ਕਰੋੜ ਰੁਪਏ ਦਾ ਖਰਚਾ ਆਉਣ ਦਾ ਅਨੁਮਾਨ ਹੈ।
ਉਪ ਮੁੱਖ ਮੰਤਰੀ ਨੇ ਦੱਸਿਆ ਕਿ ਅੱਜ ਪੰਜਾਬ ਵਿੱਚ 2500 ਦੇ ਕਰੀਬ ਸੇਵਾ ਕੇਂਦਰ ਲੋਕਾਂ ਨੂੰ ਸਰਕਾਰੀ ਸੇਵਾਵਾਂ ਦੇਣ ਲਈ ਖੋਲ ਦਿੱਤੇ ਗਏ ਹਨ ਜੋ ਕਿ ਹਰੇਕ 4 ਪਿੰਡਾਂ ਮਗਰ ਸੇਵਾਵਾਂ ਪ੍ਰਦਾਨ ਕਰੇਗਾ। ਇਸ ਨਾਲ ਲੋਕਾਂ ਦੇ ਪੈਸੇ ਅਤੇ ਸਮੇਂ ਦੀ ਬੱਚਤ ਹੋਵੇਗੀ ਅਤੇ ਹਰ ਸਹੂਲਤ ਪਿੰਡ ਦੀ ਜੂਹ ਵਿੱਚੋਂ ਹੀ ਮਿਲ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਇਹ ਸੇਵਾਵਾਂ ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਹੈ।
ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨਾਂ ਦਾ ਕਰਜਾ ਮੁਆਫ ਕਰਨ ਸਬੰਧੀ ਕੀਤੇ ਜਾ ਰਹੇ ਪ੍ਰਚਾਰ ਦਾ ਉਤਰ ਦਿੰਦਿਆਂ ਉਪ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਕਰਜਾ ਮੁਆਫੀ ਦਾ ਭਰੋਸਾ ਦੇਣ ਵਾਲੇ ਇਹ ਭੁੱਲ ਗਏ ਹਨ ਕਿ ਸੱਤਾ ਵਿੱਚ ਆਉਂਦੇ ਸਾਰ ਇਨ੍ਹਾਂ ਨੇ ਕਿਸਾਨਾਂ ਨੂੰ ਬਿਜਲੀ ਦੇ ਬਿੱਲ ਦੁਬਾਰਾ ਲਗਾ ਦਿੱਤੇ ਸਨ ਅਤੇ ਲੋੜਵੰਦ ਲੋਕਾਂ ਨੂੰ ਦਿੱਤੀਆਂ ਸਾਰੀਆਂ ਸਹੂਲਤਾਂ ਵਾਪਸ ਲੈ ਲਈਆਂ ਸਨ। ਉਨ੍ਹਾਂ ਕਿਹਾ ਕਿ ਕੈਪਟਨ 84 ਦੇ ਸਿੱਖ ਕਤਲੇਆਮ ਵਿੱਚੋਂ ਕਾਂਗਰਸੀ ਆਗੂ ਸੱਜਣ ਕੁਮਾਰ ਅਤੇ ਟਾਈਟਲਰ ਨੂੰ ਕਲੀਨ ਚਿੱਟ ਦੇ ਕੇ ਸਿੱਖ ਕੌਮ ਨਾਲ ਆਪਣੀ ਕੁਰਸੀ ਖਾਤਰ ਦਗਾ ਕਰ ਰਿਹਾ ਹੈ। ਸz ਬਾਦਲ ਨੇ ਕਿਹਾ ਕਿ ਜਿਥੇ ਕਾਂਗਰਸ ਸਰਕਾਰ ਨੇ ਸ੍ਰੀ ਦਰਬਾਰ ਸਾਹਿਬ ‘ਤੇ ਹਮਲਾ ਕੀਤਾ ਉਥੇ ਸਾਡੀ ਸਰਕਾਰ ਨੇ ਸਾਰੇ ਗੁਰੂਧਾਮਾਂ ਅਤੇ ਪਵਿੱਤਰ ਅਸਥਾਨਾਂ ਦਾ ਸੁੰਦਰੀਕਰਨ ਦਾ ਬੀੜਾ ਚੁੱਕਿਆ ਹੈ।
ਸz ਬਾਦਲ ਨੇ ਕਿਹਾ ਕਿ ਇਸ ਮਹੀਨੇ ਸੂਬੇ ਵਿੱਚ ਮੁਫਤ ਦਵਾਈਆਂ ਦੇਣ ਵਾਲੀਆਂ ਦੁਕਾਨਾਂ ਦੀ ਸ਼ੁਰੂਆਤ ਵੀ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਨੌਜਵਾਨਾਂ ਨੂੰ ਹੁਨਰਮੰਦ ਕਰਨ ਲਈ 250 ਸਕਿੱਲ ਸੈਂਟਰ ਛੇਤੀ ਹੀ ਖੋਲੇ ਜਾ ਰਹੇ ਹਨ ਜਿਥੇ ਹਰ ਸਾਲ 1 ਲੱਖ ਦੇ ਕਰੀਬ ਨੌਜਵਾਨਾਂ ਨੂੰ ਕਿੱਤਾਮੁਖੀ ਸਿਖਿਆ ਦਿੱਤੀ ਜਾਵੇਗੀ। ਸz ਬਾਦਲ ਨੇ ਇਸ ਮੌਕੇ ਅਟਾਰੀ ਹਲਕੇ ਦੇ ਵਿਧਾਇਕ ਸz ਗੁਲਜਾਰ ਸਿੰਘ ਰਣੀਕੇ ਦੀ ਪਿੱਠ ਥਾਪੜਦਿਆਂ ਕਿਹਾ ਕਿ ਪੰਜਾਬ ਨੂੰ ਅਜਿਹੇ ਮਿਹਨਤੀ , ਇਮਾਨਦਾਰ ਅਤੇ ਲੋਕਾਂ ਪ੍ਰਤੀ ਵਫਾਦਾਰ ਨੇਤਾਵਾਂ ਦੀ ਲੋੜ ਹੈ।
ਇਸ ਮੌਕੇ ਸz ਗੁਲਜਾਰ ਸਿੰਘ ਰਣੀਕੇ ਨੇ ਉਪ ਮੁੱਖ ਮੰਤਰੀ ਦਾ ਹਲਕੇ ਵਿੱਚ ਕੀਤੇ ਵਿਕਾਸ ਲਈ ਧੰਨਵਾਦ ਕੀਤਾ। ਹੋਰਨਾਂ ਤੋਂ ਇਲਾਵਾ ਇਸ ਮੌਕੇ ਡੀ:ਆਈ:ਜੀ: ਸ੍ਰੀ ਏ:ਕੇ:ਮਿੱਤਲ, ਐਸ:ਐਸ:ਪੀ ਰਾਕੇਸ਼ ਕੌਸ਼ਲ, ਵਧੀਕ ਡਿਪਟੀ ਕਮਿਸ਼ਨਰ ਤੇਜਿੰਦਰਪਾਲ ਸਿੰਘ ਸੰਧੂ, ਐਸ:ਡੀ:ਐਮ ਸ੍ਰੀ ਰਾਜੇਸ਼ ਸ਼ਰਮਾ, ਸ੍ਰੀ ਗੁਰਿੰਦਰਪਾਲ ਸਿੰਘ ਲਾਲੀ ਰਣੀਕੇ, ਮਗਵਿੰਦਰ ਸਿੰਘ ਖਾਪੜਖੇੜੀ, ਹਰਦਲਬੀਰ ਸਿੰਘ ਸ਼ਾਹ, ਸੁਲੱਖਣ ਸਿੰਘ ਐਡਵੋਕੇਟ, ਮਲਕੀਅਤ ਸਿੰਘ ਮਾਨਾਂਵਾਲਾ, ਬਾਪੂ ਜਗੀਰ ਸਿੰਘ ਵਰਪਾਲ, ਸੁੱਚਾ ਸਿੰਘ ਧਰਮੀਫੌਜੀ, ਬਲਜਿੰਦਰ ਸਿੰਘ ਮੀਰਾਂਕੋਟ, ਰਜਿੰਦਰ ਸਿੰਘ ਰੂਬੀ ਅਟਾਰੀ ਅਤੇ ਹੋਰ ਹਾਜ਼ਰ ਸਨ।
Check Also
40 ਕਰੋੜ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਨ ‘ਤੇ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ
ਅੰਮਿਤਸਰ, 3 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ …
Punjab Post Daily Online Newspaper & Print Media