ਪੰਥ ਨੂੰ ਦਰਪੇਸ਼ ਚੁਣੌਤੀਆਂ ਦਾ ਸਰਲੀਕਰਨ ਕੀਤਾ ਜਾਵੇਗਾ – ਪ੍ਰੋ. ਕਿਰਪਾਲ ਸਿੰਘ ਬਡੂੰਗਰ
ਅੰਮ੍ਰਿਤਸਰ, ੫ ਨਵੰਬਰ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਤੇ ਕਾਰਜਕਾਰਣੀ ਦੀ ਚੋਣ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਈ। ਜਿਸ ਵਿੱਚ ਪ੍ਰੋ: ਕਿਰਪਾਲ ਸਿੰਘ ਬਡੂੰਗਰ ਸਰਬੁਸੰਮਤੀ ਨਾਲ ਤੀਜੀ ਵਾਰ ਸ਼ੋ੍ਰਮਣੀ ਕਮੇਟੀ ਦੇ 41ਵੇਂ ਪ੍ਰਧਾਨ ਚੁਣੇ ਗਏ।ਉਨ੍ਹਾਂ ਦੇ ਪ੍ਰਧਾਨ ਬਨਣ ਨਾਲ ਸਮੁੱਚੇ ਸਿੱਖ ਪੰਥਕ ਹਲਕਿਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।ਇਸ ਇਜਲਾਸ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਮੱਲ ਸਿੰਘ, ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਇਕਬਾਲ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬ੍ਹੋ ਬਠਿੰਡਾ ਤੋਂ ਸਿੰਘ ਸਾਹਿਬ ਗਿਆਨੀ ਗੁਰਮੁਖ ਸਿੰਘ ਤੇ ਸਵਿੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸ਼ਮੂਲੀਅਤ ਕੀਤੀ।ਜਨਰਲ ਇਜਲਾਸ ਤੋਂ ਪਹਿਲਾਂ ਅਰਦਾਸ ਭਾਈ ਰਾਜਦੀਪ ਸਿੰਘ ਨੇ ਕੀਤੀ ਤੇ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਲਿਆ।ਚੋਣ ਪ੍ਰਕਿਰਿਆ ਡਿਪਟੀ ਕਮਿਸ਼ਨਰ ਬਲਵਿੰਦਰ ਸਿੰਘ ਧਾਲੀਵਾਲ ਵੱਲੋਂ ਸ਼ੁਰੂ ਕਰਦਿਆਂ ਹਾਊਸ ਨੂੰ ਪ੍ਰਧਾਨਗੀ ਲਈ ਨਾਮ ਪੇਸ਼ ਕਰਨ ਲਈ ਕਿਹਾ ਗਿਆ।ਜਿਸ ਲਈ ਜਥੇਦਾਰ ਤੋਤਾ ਸਿੰਘ ਨੇ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦਾ ਨਾਮ ਪ੍ਰਧਾਨਗੀ ਪਦ ਲਈ ਪੇਸ਼ ਕੀਤਾ।ਉਨ੍ਹਾਂ ਦੇ ਨਾਮ ਦੀ ਤਾਈਦ ਬੀਬੀ ਜਗੀਰ ਕੌਰ ਅਤੇ ਤਾਈਦੁਮਜੀਦ ਨਵਤੇਜ ਸਿੰਘ ਕੌਣੀ ਨੇ ਕੀਤੀ।ਇਸ ਉਪਰੰਤ ਚੁਣੇ ਗਏ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੂੰ ਹਾਊਸ ਦੀ ਅਗਲੀ ਕਾਰਵਾਈ ਚਲਾਉਣ ਲਈ ਡਿਪਟੀ ਕਮਿਸ਼ਨਰ ਵੱਲੋਂ ਸੱਦਾ ਦਿੱਤਾ ਗਿਆ।
ਸੀਨੀਅਰ ਮੀਤ ਪ੍ਰਧਾਨ ਵਜੋਂ ਬਲਦੇਵ ਸਿੰਘ ਕਿਆਮਪੁਰ ਨੂੰ ਚੁਣਿਆ ਗਿਆ।ਜਿਨ੍ਹਾਂ ਦਾ ਨਾਮ ਸੁਰਿੰਦਰ ਸਿੰਘ ਭੂਲੇਰਾਠਾ, ਹੁਸ਼ਿਆਰਪੁਰ ਮੈਂਬਰ ਸ਼ੋ੍ਰਮਣੀ ਕਮੇਟੀ ਨੇ ਪੇਸ਼ ਕੀਤਾ।ਇਨ੍ਹਾਂ ਦੇ ਨਾਮ ਦੀ ਤਾਈਦ ਰਘੂਜੀਤ ਸਿੰਘ ਵਿਰਕ ਅਤੇ ਤਾਈਦੁਮਜੀਦ ਸ. ਜਰਨੈਲ ਸਿੰਘ ਡੋਗਰਾਂ ਵਾਲਾ ਮੈਂਬਰ ਸ਼ੋ੍ਰਮਣੀ ਕਮੇਟੀ ਨੇ ਕੀਤੀ।
ਜੂਨੀਅਰ ਮੀਤ ਪ੍ਰਧਾਨ ਦੇ ਅਹੁਦੇ ਲਈ ਬਾਬਾ ਬੂਟਾ ਸਿੰਘ ਨੂੰ ਚੁਣਿਆ ਗਿਆ।ਇਨ੍ਹਾਂ ਦਾ ਨਾਮ ਸੁਰਜੀਤ ਸਿੰਘ ਗੜ੍ਹੀ ਨੇ ਪੇਸ਼ ਕੀਤਾ ਅਤੇ ਅਲਵਿੰਦਰਪਾਲ ਸਿੰਘ ਪੱਖੋਕੇ ਮੈਂਬਰ ਸ਼ੋ੍ਰਮਣੀ ਕਮੇਟੀ ਨੇ ਤਾਈਦ ਅਤੇ ਤਾਈਦੁਮਜੀਦ ਕੀਤੀ।
ਜਨਰਲ ਸਕੱਤਰ ਦੇ ਅਹੁਦੇ ਲਈ ਅਮਰਜੀਤ ਸਿੰਘ ਚਾਵਲਾ ਮੈਂਬਰ ਸ਼ੋ੍ਰਮਣੀ ਕਮੇਟੀ ਨੂੰ ਚੁਣਿਆ ਗਿਆ।ਇਨ੍ਹਾਂ ਦਾ ਨਾਮ ਮੇਜਰ ਸਿੰਘ ਢਿਲੋਂ ਰਾਮਪੁਰਾ ਫੂਲ ਮੈਂਬਰ ਸ਼ੋ੍ਰਮਣੀ ਕਮੇਟੀ ਨੇ ਪੇਸ਼ ਕੀਤਾ ਤੇ ਤਾਈਦ ਪਰਮਜੀਤ ਸਿੰਘ ਰਾਏਪੁਰ ਨੇ ਕੀਤੀ ਅਤੇ ਤਾਈਦੁਮਜੀਦ ਨਵਤੇਜ ਸਿੰਘ ਕੌਣੀ ਅਤੇ ਤਾਈਦੁਮਜੀਦ ਬੀਬੀ ਜਗੀਰ ਕੌਰ ਮੈਂਬਰ ਸ਼ੋ੍ਰਮਣੀ ਕਮੇਟੀ ਨੇ ਕੀਤੀ।
ਉਪਰੰਤ ਪ੍ਰੋ: ਕਿਰਪਾਲ ਸਿੰਘ ਜੀ ਬਡੂੰਗਰ ਵ’ਲੋਂ 11 ਮੈਂਬਰੀ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਦੇ ਨਾਮ ਪੇਸ਼ ਕੀਤੇ ਗਏ।ਜਿਨ੍ਹਾਂ ਵਿੱਚ ਜੈਪਾਲ ਸਿੰਘ ਮੰਡੀਆਂ ਹੁਸ਼ਿਆਰਪੁਰ, ਨਿਰਮਲ ਸਿੰਘ ਹਰਿਆਓ, ਕੁਲਵੰਤ ਸਿੰਘ ਮੰਨਣ, ਸਤਪਾਲ ਸਿੰਘ ਤਲਵੰਡੀ ਭਾਈ, ਬਲਵਿੰਦਰ ਸਿੰਘ ਵੇਈਂਪੂਈ, ਗੁਰਮੇਲ ਸਿੰਘ ਸੰਗਤਪੁਰਾ, ਬੀਬੀ ਜੋਗਿੰਦਰ ਕੌਰ ਬਠਿੰਡਾ, ਭਾਈ ਰਾਮ ਸਿੰਘ ਅੰਮ੍ਰਿਤਸਰ, ਗੁਰਚਰਨ ਸਿੰਘ ਗਰੇਵਾਲ, ਸੁਰਜੀਤ ਸਿੰਘ ਭਿੱਟੇਵੱਡ ਤੇ ਸੁਰਜੀਤ ਸਿੰਘ ਕਾਲਾਬੂਲਾ ਦਾ ਨਾਮ ਪੇਸ਼ ਕੀਤਾ ਗਿਆ।ਜਿਸ ਨੂੰ ਹਾਊਸ ਦੇ ਸਮੁੱਚੇ ਮੈਂਬਰਾਂ ਵੱਲੋਂ ਜੈਕਾਰਿਆਂ ਦੀ ਗੂੂੰਜ ਵਿੱਚ ਪ੍ਰਵਾਨਗੀ ਦਿੱਤੀ ਗਈ।
ਜਨਰਲ ਇਜਲਾਸ ਵਿੱਚ ਸਿੱਖ ਇਤਿਹਾਸ ਰੀਸਰਚ ਬੋਰਡ ਅਤੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰਾਂ ਦੀ ਚੋਣ ਵੀ ਸਰਬੁਸੰਮਤੀ ਨਾਲ ਕਰ ਲਈ ਗਈ।ਜਨਰਲ ਇਜਲਾਸ ਦੀ ਆਰੰਭਤਾ ਤੋਂ ਪਹਿਲਾਂ ਪੰਥ ਤੋਂ ਵਿੱਛੜ ਚੁੱਕੀਆਂ ਸਖ਼ਸ਼ੀਅਤਾਂ ਜਿਨ੍ਹਾਂ ਵਿੱਚ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸz:ਰੇਸ਼ਮ ਸਿੰਘ, ਨਿਰਮਲ ਸਿੰਘ ਘਰਾਚੋਂ, ਬੀਬੀ ਹਰਬੰਸ ਕੌਰ ਸੁਖਾਣਾ, ਦਿਲਬਾਗ ਸਿੰਘ ਪਠਾਨਕੋਟ, ਬਲਬੀਰ ਸਿੰਘ ਕੁਰਾਲਾ ਅਤੇ ਬਾਬਾ ਜਸਵੀਰ ਸਿੰਘ ਕਾਲਾਮਲ੍ਹਾ ਸਾਬਕਾ ਮੈਂਬਰ ਸ਼ੋ੍ਰਮਣੀ ਕਮੇਟੀ ਨੂੰ ਪੰਜ ਵਾਰ ਮੂਲ ਮੰਤਰ ਦਾ ਜਾਪੁ ਕਰਕੇ ਸ਼ਰਧਾਜਲੀ ਭੇਟ ਕੀਤੀ ਗਈ।