Friday, July 5, 2024

ਗੁਰੂ ਕਾਸ਼ੀ ਯੂਨੀਵਰਸਿਟੀ ਨੇ ਮਨਾਇਆ ਰਾਸ਼ਟਰੀ ਏਕਤਾ ਦਿਵਸ

ppn05110201607
ਬਠਿੰਡਾ, 5 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ )- ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਬੇਸਿਕ ਸਾਇੰਸਜ਼ ਐਂਡ ਹਿਊਮੈਨਟੀਜ਼ ਕਾਲਜ ਦੇ ਐੱਨ. ਐੱਸ. ਐੱਸ. ਯੂਨਿਟ ਵੱਲੋਂ ਲੋਹ ਪੁਰਸ਼ ਸਰਦਾਰ ਵਲਭ ਭਾਈ ਪਟੇਲ ਦੇ ਜਨਮ ਦਿਹਾੜੇ ਨੂੰ ਸਮਰਪਿਤ ‘ਰਾਸ਼ਟਰੀ ਏਕਤਾ ਦਿਵਸ’ ਮਨਾਇਆ ਗਿਆ।ਇਸ ਮੌਕੇ ਡਾ. ਸੁਸ਼ੀਲ ਕੁਮਾਰ, ਯਾਦਵਿੰਦਰਾ ਕਾਲਜ, ਪੰਜਾਬੀ ਯੂਨੀਵਰਸਿਟੀ ਕੈਂਪਸ, ਦਮਦਮਾ ਸਾਹਿਬ, ਮੁੱਖ ਬੁਲਾਰੇ ਦੇ ਤੌਰ ਤੇ ਪਹੁੰਚੇ।ਉਨ੍ਹਾਂ ਰਾਸ਼ਟਰੀ ਏਕਤਾ ਦੀ ਮਹੱਤਤਾ ਉੱਤੇ ਜ਼ੋਰ ਪਾਉਂਦਿਆਂ ਕਿਹਾ ਕਿ ਅੱਜ ਦੇ ਵਿਸ਼ਵੀਕਰਨ ਦੇ ਦੌਰ ਵਿੱਚ ਏਕਤਾ ਨੂੰ ਸਮਝਣਾ ਅਤੇ ਬਰਕਰਾਰ ਰੱਖਣਾ ਬਹੁਤ ਜ਼ਰੂਰੀ ਹੈ।ਰਾਸ਼ਟਰੀ ਏਕਤਾ ਦੀ ਗੱਲ ਕਰਦੇ ਹੋਏ ਅਸੀਂ ਸੰਪਰਦਾਇਕਤਾ, ਜਾਤ ਪਾਤ, ਆਰਥਿਕ ਗੈਰ ਬਰਾਬਰੀ, ਈਰਖਾ, ਨਫ਼ਰਤ ਨੂੰ ਠੱਲ ਪਾ ਸਕਦੇ ਹਾਂ। ਡੀਨ ਵਿਦਿਆਰਥੀ ਭਲਾਈ, ਡਾ. ਬਲਵੰਤ ਸਿੰਘ ਸੰਧੂ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ‘ਰਾਸ਼ਟਰੀ ਏਕਤਾ ਸਪਤਾਹ’ ਮਨਾਇਆ ਜਾ ਰਿਹਾ ਹੈ।ਇਸੇ ਲੜੀ ਵਿੱਚ ਬੇਸਿਕ ਕਾਲਜ ਦੇ ਵਲੰਟੀਅਰਾਂ ਵੱਲੋਂ ਪੂਰੇ ਉਤਸ਼ਾਹ ਨਾਲ ਰਾਸ਼ਟਰੀ ਏਕਤਾ ਦਿਵਸ ਮਨਾਇਆ ਗਿਆ।ਐਨ. ਐੱਸ. ਐੱਸ. ਯੂਨਿਟ ਦੇ ਇੰਚਾਰਜ ਡਾ. ਹਰਪ੍ਰੀਤ ਕੌਰ ਔਲਖ ਨੇ ਵਿਦਿਆਰਥੀਆਂ ਨੂੰ ਸਰਦਾਰ ਵਲਭ ਭਾਈ ਪਟੇਲ ਦੀਆਂ ਪ੍ਰਾਪਤੀਆਂ ਬਾਰੇ ਜਾਗਰੂਕ ਕੀਤਾ।ਵਾਈਸ ਚਾਂਸਲਰ ਡਾ. ਭੁਪਿੰਦਰ ਸਿੰਘ ਧਾਲੀਵਾਲ ਨੇ ਇਸ ਮੌਕੇ ਭੇਜੇ ਸੰਦੇਸ਼ ਵਿੱਚ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਨੌਜਵਾਨ ਵਰਗ ਵਿੱਚ ਜਾਗਰਿਤੀ ਪੈਦਾ ਕਰਦੀਆਂ ਹਨ।ਯੂਨੀਵਰਸਿਟੀ ਦੀ ਪ੍ਰਬੰਧਕੀ ਕਮੇਟੀ ਦੇ ਐਮ.ਡੀ ਸੁਖਰਾਜ ਸਿੰਘ ਸਿੱਧੂ ਨੇ ਇਸ ਮੌਕੇ ਬੇਸਿਕ ਕਾਲਜ ਦੇ ਅਜਿਹੇ ਯਤਨਾਂ ਦੀ ਸ਼ਲਾਘਾ ਕੀਤੀ।ਇਸ ਮੌਕੇ ਪ੍ਰੋ. ਕੁਲਦੀਪ ਸਿੰਘ, ਪ੍ਰੋ. ਨੀਰੂ, ਪ੍ਰੋ. ਸਵਰਨਜੀਤ ਕੌਰ ਅਤੇ ਪ੍ਰੋ. ਅਮਨਦੀਪ ਕੌਰ ਹਾਜ਼ਰ ਸਨ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply