
ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆ)- ਖ਼ਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਲਈ ਗਈ ਬੀ. ਏ. ਐੱਲ. ਐੱਲ. ਬੀ. 5 ਸਾਲਾ ਕੋਰਸ ਦੇ ਪਹਿਲਾ ਸਮੈਸਟਰ ਦੀਆਂ ਪ੍ਰੀਖਿਆਵਾਂ ਦੇ ਘੋਸ਼ਿਤ ਕੀਤੇ ਗਏ ਨਤੀਜ਼ਿਆਂ ਵਿੱਚ ਪਹਿਲਾ, ਦੂਜਾ, ਚੌਥਾ ਅਤੇ ਪੰਜ਼ਵਾਂ ਸਥਾਨ ਹਾਸਲ ਕਰਕੇ ਕਾਲਜ ਅਤੇ ਆਪਣੇ ਮਾਤਾ-ਪਿਤਾ ਦਾ ਨਾਮ ਚਮਕਾਇਆ ਹੈ।
ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਦੀ ਉਪਲਬੱਧੀ ‘ਤੇ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ‘ਵਰਸਿਟੀ ਵੱਲੋਂ ਐਲਾਲੇ ਗਏ ਨਤੀਜ਼ਿਆਂ ਮੁਤਾਬਕ ਮਹਿਕਜੋਤ ਕੌਰ ਨੇ 402 ਨੰਬਰਾਂ ਨਾਲ ਪਹਿਲਾ, ਸਿਮਰਨਜੀਤ ਕੌਰ ਨੇ 384 ਨੰਬਰਾਂ ਦੂਸਰਾ, ਮਨਸੀਰਤ ਕੌਰ ਸੰਧੂ ਨੇ 374 ਨਾਲ ਚੌਥਾ ਅਤੇ ਸੁਮਨਦੀਪ ਕੌਰ ਨੇ 370 ਨੰਬਰਾਂ ਨਾਲ ਪੰਜਵਾਂ ਸਥਾਨ ਪ੍ਰਾਪਤ ਕੀਤਾ ਹੈ। ਜਦ ਕਿ ਉਕਤ 5 ਸਾਲਾ ਕੋਰਸ ਦੇ ਤੀਸਰੇ ਸਮੈਸਟਰ ਦੀਆਂ ਪ੍ਰੀਖਿਆਵਾਂ ਵਿੱਚ ਸਿਮਰਨਜੀਤ ਕੌਰ ਨੇ 386 ਨਾਲ ਦੂਸਰਾ ਅਤੇ ਜਤਿੰਦਰ ਕੌਰ ਨੇ 375 ਨਾਲ ਚੌਥਾ, 5ਵੇਂ ਸਮੈਸਟਰ ਵਿੱਚ ਸਾਹਿਬਾ ਚੋਪੜਾ ਨੇ 363 ਅੰਕਾਂ ਨਾਲ ‘ਵਰਸਿਟੀ ਵਿੱਚ ਪਹਿਲਾ ਸਥਾਨ, ਰਿਚਾ ਜੋਸ਼ੀ ਨੇ 357 ਨਾਲ ‘ਵਰਸਿਟੀ ਵਿੱਚ ਤੀਸਰਾ ਅਤੇ ਅਕਸ਼ੇ ਸ਼ਰਮਾ ਨੇ 353 ਅੰਕਾਂ ਨਾਲ ਯੂਨੀਵਰਸਿਟੀ ਵਿੱਚ ਚੌਥਾ ਸਥਾਨ ਹਾਸਲ ਕੀਤਾ।
ਪ੍ਰਿੰ: ਡਾ. ਜਸਪਾਲ ਸਿੰਘ ਨੇ ਕਿਹਾ ਕਿ ਕਾਲਜ ਦਾ ਵਧੀਆ ਨਤੀਜਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ, ਲਗਨ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਸਿੱਖਿਆ ਦਾ ਵਧੀਆ ਵਾਤਾਵਰਣ ਪ੍ਰਦਾਨ ਕਰਨ ਕਰਕੇ ਹੀ ਸੰਭਵ ਹੋ ਸਕਿਆ ਹੈ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਅਗਾਂਹ ਹੋਰ ਵਧੇਰੇ ਮਿਹਨਤ ਕਰਨ ਲਈ ਉਤਸ਼ਾਹਿਤ ਕਰਦਿਆਂ ਸੁਨਿਹਰੇ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਡਾ. ਸ਼ਮਸ਼ੇਰ ਸਿੰਘ, ਡਾ ਅਰਨੀਤ ਕੌਰ, ਡਾ. ਕੋਮਲ ਕ੍ਰਿਸ਼ਨ ਮਹਿਤਾ, ਪ੍ਰੋ: ਗੁਨੀਸ਼ਾ ਸਲੂਜਾ, ਪ੍ਰੋ: ਹਰਪ੍ਰੀਤ ਕੌਰ, ਪ੍ਰੋ: ਸੀਮਾ ਰਾਣੀ, ਪ੍ਰੋ: ਜਸਕਿਰਨਬੀਰ ਕੌਰ, ਪ੍ਰੋ: ਰਾਸ਼ੀਮਾ ਚੰਗੋਤਰਾ, ਪ੍ਰੋ: ਸੁਖਮਨਪ੍ਰੀਤ ਕੌਰ, ਪ੍ਰੋ: ਨੀਤੂ ਸੂਦ, ਪ੍ਰੋ: ਜਸਵੀਨ ਕੌਰ ਵਾਲੀਆ, ਪ੍ਰੋ: ਮਲਵਿੰਦਰ ਸਿੰਘ ਆਦਿ ਮੌਜ਼ੁਦ ਸਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media