ਬਠਿੰਡਾ, 6 ਨਵੰਬਰ (ਜਸਵਿੰਦਰ ਸਿਮਘ ਜੱਸੀ, ਅਵਤਾਰ ਸਿੰਘ ਕੈਂਥ) – ਸਥਾਨਕ ਸ਼ਹਿਰ ਦੀ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਜੋ ਕਿ ਹਰ ਐਤਵਾਰ ਦੀ ਐਤਵਾਰ ਘਰ ਘਰ ”ਆਪੁ ਜਪਹੁ ਅਵਰਾ ਨਾਮੁ ਜਪਾਵਹੁ” ਦੇ ਮਹਾਂ ਵਾਕ ਅਨੁਸਾਰ ਹਫ਼ਤਾਵਾਰੀ ਸਮਾਗਮ ਕਰਦੀ ਆ ਰਹੀ ਹੈ।ਇਸ ਹਫ਼ਤਾਵਾਰੀ ਦਾ ਸਮਾਗਮ ਸ਼ਹਿਰ ਦੀ ਅਜੀਤ ਰੋਡ,ਗਲੀ ਨੰਬਰ-3 ਦੀਆਂ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਤੇ ਇਲਾਕੇ ਦੀਆਂ ਸੰਗਤਾਂ ਵਲੋਂ ਸਰਬੱਤ ਦੇ ਭਲੇ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ, ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿਚ ਕਰਨ ਤੋਂ ਬਾਅਦ ਅਬਨਾਸ਼ ਸਿੰਘ ਸੋਢੀ,ਬੀਬੀ ਪਰਵਿੰਦਰ ਕੌਰ ਅਤੇ ਗੁਰਦਰਸਨ ਸਿੰਘ ਵਲੋਂ ਕੀਰਤਨ ਕੀਤਾ ਗਿਆ ਉਪਰੰਤ ਅਰਦਾਸ ਦੌਰਾਨ ਭਾਈ ਗੁਰਦਰਸ਼ਨ ਸਿੰਘ ਵਲੋਂ ਹੁਕਮਨਾਮਾ ਲਿਆ ਗਿਆ।ਇਸ ਮੌਕੇ ਗੁਰਿੰਦਰਜੀਤ ਸਿੰਘ ਬੱਬੂ, ਡਿੰਪੀ, ਜਰਨੈਲ ਸਿੰਘ, ਨਰਿੰਦਰਪਾਲ ਸਿੰਘ, ਬੇਅੰਤ ਸਿੰਘ, ਰਾਕੇਸ਼ ਸਿੰਘ, ਜਗਜੀਤ ਸਿੰਘ ਮੱਕੜ, ਚਰਨਜੀਤ ਸਿੰਘ, ਸ਼ਰਨਜੀਤ ਸਿੰਘ ਆਦਿ ਹਾਜ਼ਰ ਸਨ।ਮੁੱਖ ਸੇਵਾਦਾਰ ਅਵਤਾਰ ਸਿੰਘ ਨੇ ਸੰਗਤਾਂ ਨੂੰ ਖਾਸ ਕਰਕੇ ਬੀਬੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਧੀ ਪੁੱਤਾਂ ਨੂੰ ਗੁਰੂ ਦੀ ਬਾਣੀ ਨਾਲ ਜੋੜਣ ਤਾਂ ਕਿ ਉਹ ਬੁਰੀ ਸੰਗਤ ਤੋਂ ਬਚ ਕੇ ਆਪਣਾ ਭਲਾ ਬੁਰਾ ਪਛਾਣ ਸਕਣ ਤੇ ਮਾਰੂ ਨਸ਼ਿਆਂ ਤੋਂ ਵੀ ਬਚਣ।ਸੁਸਾਇਟੀ ਦੀ ਰੀਤ ਮੁਤਾਬਿਕ ਗ੍ਰਹਿ ਵਾਸੀ ਪਰਿਵਾਰ ਨੂੰ ਸਨਮਾਨ ਚਿੰਨ੍ਹ ਸੁਸਾਇਟੀ ਮੈਂਬਰਾਂ ਵਲੋਂ ਸਨਮਾਨਿਤ ਕੀਤਾ ਗਿਆ।ਅੰਤ ਵਿਚ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …