ਬਠਿੰਡਾ, 6 ਨਵੰਬਰ (ਜਸਵਿੰਦਰ ਸਿਮਘ ਜੱਸੀ, ਅਵਤਾਰ ਸਿੰਘ ਕੈਂਥ) – ਪੰਜਾਬ ਦੀਆਂ ਮੰਡੀਆਂ ਵਿੱਚ ਝੋਨਾ ਲੈ ਕੇ ਪਹੁੰਚੇ ਪੰਜਾਬ ਦੇ ਕਿਸਾਨਾਂ ਦੀ ਹੋ ਰਹੀ ਖੱਜਲ-ਖੁਆਰੀ, ਲੁੱਟ-ਖਸੁੱਟ ਅਤੇ ਸਮੇਂ ਸਿਰ ਅਦਾਇਗੀ ਨਾ ਹੋਣ ਦੇ ਵਿਰੁੱਧ ਆਮ ਆਦਮੀ ਪਾਰਟੀ ਅੱਜ 7 ਨਵੰਬਰ ਨੂੰ ਪੰਜਾਬ ਭਰ ਦੀਆਂ ਮੰਡੀਆਂ ਵਿੱਚ ਰੋਸ ਧਰਨੇ ਲਗਾਵੇਗੀ।ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਦੀ ਪ੍ਰਧਾਨ ਅਤੇ ਤਲਵੰਡੀ ਸਾਬੋ ਤੋਂ ਪਾਰਟੀ ਦੇ ਉਮੀਦਵਾਰ ਪ੍ਰੋ. ਬਲਜਿੰਦਰ ਕੌਰ ਨੇ ਮੀਡੀਆ ਨੂੰ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਕਿਸਾਨਾਂ ਦੇ ਝੋਨੇ ਦੀ ਖਰੀਦ ਅਤੇ ਅਦਾਇਗੀ ਸਮੇਂ ਸਿਰ ਨਹੀਂ ਹੋ ਰਹੀ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਇਹ ਮੰਗ ਕਰਦੀ ਹੈ ਕਿ ਕਿਸਾਨਾਂ ਨੂੰ ਉਨਾਂ ਦੀ ਫਸਲ ਦੀ ਅਦਾਇਗੀ ਜਲਦ ਤੋਂ ਜਲੱਦ ਦਿੱਤੀ ਜਾਵੇ।
ਪz.ੋ ਬਲਜਿੰਦਰ ਕੌਰ ਨੇ ਕਿਹਾ ਕਿ ਜੇਕਰ ਬਾਦਲ ਸਰਕਾਰ ਨੇ 12 ਹਜਾਰ ਕਰੋੜ ਰੁਪਏ ਦਾ ਅਨਾਜ ਘੋਟਾਲਾ ਨਾ ਕੀਤਾ ਹੁੰਦਾ ਤਾਂ ਪੰਜਾਬ ਦੇ ਕਿਸਾਨਾਂ ਦੀ ਮੰਡੀਆਂ ਵਿੱਚ ਖੱਜਲ-ਖੁਆਰੀ ਨਾ ਹੁੰਦੀ। ਉਨਾਂ ਕਿਹਾ ਕਿ ਇਸ ਅਨਾਜ ਘੋਟਾਲੇ ਦੇ ਕਾਰਨ ਸਟੇਟ ਬੈਂਕ ਆਫ ਇੰਡੀਆ ਸਮੇਤ ਹੋਰ ਬੈਂਕਾਂ ਨੇ ਪੰਜਾਬ ਨੂੰ ਅਗਲੀ ਫਸਲ ਖਰੀਦਣ ਲਈ ਕਰਜ ਦੇਣ ਤੋਂ ਇਨਕਾਰ ਕਰ ਦਿੱਤਾ ਸੀ।ਇਸੇ ਕਾਰਨ ਹੀ ਪੰਜਾਬ ਸਰਕਾਰ ਕਿਸਾਨਾਂ ਨੂੰ ਉਨਾਂ ਦੀ ਫਸਲ ਦੀ ਅਦਾਇਗੀ ਸਮੇਂ ਸਿਰ ਨਹੀਂ ਕਰ ਪਾ ਰਹੀ ਹੈ। ਪ੍ਰੋ. ਬਲਜਿੰਦਰ ਕੌਰ ਨੇ ਹੈਰਾਨੀ ਜਤਾਉਦਿਆਂ ਕਿਹਾ ਕਿ ਅਜੀਬ ਗੱਲ ਹੈ ਕਿ ਪੰਜਾਬ ਸਰਕਾਰ ਦੁਆਰਾ ਖਰੀਦ ਕੇ ਸੂਬੇ ਦੇ ਗੁਦਾਮਾਂ ਵਿਚ ਰੱਖਿਆ 20 ਹਜਾਰ ਕਰੋੜ ਰੁਪਏ ਮੁੱਲ ਦਾ ਅਨਾਜ ਬਿਨਾਂ ਕਿਸੇ ਜਾਣਕਾਰੀ ਤੋਂ ਖੁਰਦ-ਬੁਰਦ ਹੋ ਗਿਆ।ਉਨਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ, ਕਿਸਾਨ ਵਿੰਗ ਦੇ ਅਹੁਦੇਦਾਰ ਅਤੇ ਵਲੰਟੀਅਰਾਂ ਦੀਆਂ ਟੀਮਾਂ ਮੰਡੀਆਂ ਵਿੱਚ ਘੁੰਮ ਰਹੀਆਂ ਹਨ ਅਤੇ ਇਹ ਵੀ ਸਾਹਮਣੇ ਆਇਆ ਹੈ ਕਿ ਕਿਸਾਨ ਨਾ ਕੇਵਲ ਝੋਨੇ ਦੀ ਖਰੀਦ ਅਤੇ ਅਦਾਇਗੀ ਵਿੱਚ ਹੋ ਰਹੀ ਦੇਰੀ ਨੂੰ ਲੈ ਕੇ ਪ੍ਰੇਸ਼ਾਨ ਹਨ, ਬਲਕਿ ਕਿਸਾਨਾਂ ਤੋਂ ਪ੍ਰਤੀ ਕਵਿੰਟਲ 100-100 ਰੁਪਏ ਦੀ ਸਰਕਾਰੀ ਰਿਸ਼ਵਤ ਲਈ ਜਾ ਰਹੀ ਹੈ।ਉਨਾਂ ਸਬੂਤ ਵਜੋਂ ਅਬੋਹਰ ਦੀ ਕਰਮਾਪੱਟੀ ਮੰਡੀ ਦਾ ਵਿਸ਼ੇਸ਼ ਜਿਕਰ ਕੀਤਾ।ਪz.ੋ ਬਲਜਿੰਦਰ ਕੌਰ ਨੇ ਕਿਹਾ ਕਿ ਇਸ ਤੋਂ ਵੱਡੇ ਅਫਸੋਸ ਦੀ ਗੱਲ ਕੀ ਹੋ ਸਕਦੀ ਹੈ ਕਿ ਖੇਤੀ ਪ੍ਰਧਾਨ ਅਤੇ ਦੁਨੀਆਂ ਵਿੱਚ ਸਭ ਤੋਂ ਵੱਧ ਫਸਲਾਂ ਦਾ ਝਾੜ ਲੈਣ ਵਾਲੇ ਪੰਜਾਬ ਸੂਬੇ ਦੇ ਮੁੱਖ ਮੰਤਰੀ ਅਕਸਰ ਕਹਿੰਦੇ ਹਨ ਕਿ ਖੇਤੀਬਾੜੀ ਲਾਭਦਾਇਕ ਧੰਦਾ ਨਹੀਂ ਰਿਹਾ, ਇਸ ਕਰਕੇ ਕਿਸਾਨ ਖੁਦਕੁਸ਼ੀਆਂ ਕਰ ਰਹੇ ਹਨ।
Check Also
ਖਾਲਸਾ ਕਾਲਜ ਵੱਲੋਂ ‘ਨਵੀਨਤਾ ਅਤੇ ਉਦਯਮਿਤਾ ਆਊਟਰੀਚ’ ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 22 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵੱਲੋਂ ਇੰਸਟੀਚਿਊਸ਼ਨਜ਼ …
Punjab Post Daily Online Newspaper & Print Media