Friday, October 2, 2026

ਰਿਸ਼ਵਤ ਲੈਣ ਅਤੇ ਦੇਣ ਵਾਲੇ ਦੋਵ੍ਹੇਂ ਅਪਰਾਧੀ ਡੀ.ਐਸ.ਪੀ

ਫਾਜ਼ਿਲਕਾ, 6 ਨਵੰਬਰ (ਵਿਨੀਤ ਅਰੋੜਾ)- ਡੀ.ਸੀ ਡੀ.ਏ.ਵੀ ਸਕੂਲ ਫਾਜ਼ਿਲਕਾ ‘ਚ ਵਿਜੀਲੈਂਸ ਬਿਊਰੋ ਪੰਜਾਬ ਵਿਭਾਗ ਵੱਲੋਂ ਭ੍ਰਿਸ਼ਟਾਚਾਰ ਖਿਲਾਫ਼ ਜਾਗਰੂਕਤਾ ਹਫ਼ਤਾ ਕੈਂਪ ਲਗਾਇਆ ਗਿਆ।ਇਸ ਸਮੇਂ ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ ਮੱਖਣ ਸਿੰਘ ਨੇ ਦੱਸਿਆ ਕਿ ਇਹ ਭ੍ਰਿਸ਼ਟਾਚਾਰ ਖਿਲਾਫ਼ ਜਾਗਰੂਕਤਾ ਹਫ਼ਤਾ ਕੈਂਪ 31 ਅਕਤੂਬਰ ਤੋਂ 7 ਨਵੰਬਰ ਤੱਕ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਲੜੀ ਦੇ ਤਹਿਤ ਸਥਾਨਕ  ਡੀ.ਸੀ ਡੀ.ਏ.ਵੀ ਸਕੂਲ ਫਾਜ਼ਿਲਕਾ ਦੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ ਕਿ ਕਿਸੇ ਵੀ ਸਰਕਾਰੀ ਵਿਭਾਗ ਅਤੇ ਦਫ਼ਤਰ ਵਿਚ ਅਧਿਕਾਰੀ ਅਤੇ ਕਰਮਚਾਰੀ ਕੰਮ ਦੇ ਬਦਲੇ ਜੇਕਰ ਸਰਕਾਰੀ ਫੀਸ ਤੋਂ ਇਲਾਵਾ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਉਹ ਇਸ ਦੀ ਸੂਚਨਾ ਐਸ.ਐਸ.ਪੀ ਵਿਜੀਲੈਂਸ ਬਿਊਰੋ ਫਿਰੋਜ਼ਪੁਰ, ਡੀ.ਐਸ.ਪੀ ਵਿਜੀਲੈਂਸ ਬਿਊਰੋ ਫਾਜ਼ਿਲਕਾ, ਇੰਸਪੈਕਟਰ ਵਿਜੀਲੈਂਸ ਬਿਊਰੋ ਫਾਜ਼ਿਲਕਾ ਨੂੰ ਸੂਚਿਤ ਕਰ ਸਕਦੇ ਹਨ।
ਇਸ ਤੋਂ ਇਲਾਵਾ ਮੁੱਖ ਦਫ਼ਤਰ ਵਿਜੀਲੈਂਸ ਬਿਊਰੋ ਪੰਜਾਬ ਚੰਡੀਗੜ੍ਹ ਦੇ ਟੋਲ ਫ੍ਰੀ ਨੰਬਰ 1800-1800-1000 ‘ਤੇ ਇਸਦੀ ਸੂਚਨਾ ਵਿਭਾਗ ਨੂੰ ਦੇ ਸਕਦੇ ਹਨ।ਡੀਐਸਪੀ ਮੱਖਣ ਸਿੰਘ ਨੇ ਦੱਸਿਆ ਕਿ ਜੋ ਵਿਅਕਤੀ ਇਸ ਦੀ ਸੂਚਨਾ ਦਿੰਦਾ ਹੈ ਤਾਂ ਉਸ ਵਿਅਕਤੀ ਦਾ ਨਾਂ ਗੁਪਤ ਰੱਖਿਆ ਜਾਂਦਾ ਹੈ।ਇਸ ਮੌਕੇ ਇੰਸਪੈਕਟਰ ਅਮਨਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਰਿਸ਼ਵਤ ਲੈਣਾ ਅਤੇ ਦੇਣਾ ਅਪਰਾਧ ਹਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply