ਅੰਮ੍ਰਿਤਸਰ, 7 ਨਵੰਬਰ (ਸੁਖਬੀਰ ਸਿੰਘ ਖੁਰਮਣੀਆ)- ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀ ਐਥਲੈਟਿਕਸ ਦੀ ਟੀਮ ਨੇ ਆਪਣੀ ਖੇਡ ਦਾ ਸ਼ਾਨਦਾਰ ਦਾ ਪ੍ਰਦਰਸ਼ਨ ਹੋਏ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ‘ਇੰਟਰ ਕਾਲਜ ਮੁਕਾਬਲੇ ਵਿੱਚ 80-30 ਅੰਕਾਂ ਦੇ ਫ਼ਰਕ ਨਾਲ ਜੇਤੂ ਰਹਿ ਕੇ ਪਹਿਲਾ ਸਥਾਨ ਹਾਸਲ ਕੀਤੀ। ਖ਼ਾਲਸਾ ਕਾਲਜ ਵੂਮੈਨ ਦੀ ਇਹ ਲਗਾਤਾਰ ਤੀਸਰੀ ਜਿੱਤ ਹੈ। ਕਾਲਜ ਦੀ ਉਕਤ ਟੀਮ ਨੇ ਇਸ ਮੁਕਾਬਲੇ ਵਿੱਚ 9 ਸੋਨੇ, 6 ਚਾਂਦੀ ਅਤੇ 6 ਕਾਂਸੇ ਦੇ ਤਮਗੇ ਜਿੱਤਕੇ ਪਹਿਲਾ ਸਥਾਨ ਹਾਸਲ ਕਰਦਿਆ ਕਾਲਜ ਦਾ ਨਾਂਅ ਰੌਸ਼ਨ ਕੀਤਾ। ਕਾਲਜ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਨੇ ਇਸ ਸਫ਼ਲਤਾ ‘ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਕਾਲਜ ਦੀਆਂ ਖਿਡਾਰਣਾਂ ਨੇ ਐੱਚ. ਐੱਮ. ਵੀ. ਕਾਲਜ, ਜਲੰਧਰ ਨੂੰ ਹਰਾ ਕੇ ਆਪਣਾ ਸਿੱਕਾ ਜਮਾਇਆ ਹੈ। ਉਨ੍ਹਾਂ ਕਿਹਾ ਕਿ ਟੀਮ ਦੀਆਂ ਵਿਦਿਆਰਥਣਾਂ ਨਪਿੰਦਰ ਕੌਰ, ਕਿਰਨਦੀਪ ਕੌਰ, ਗਗਨਦੀਪ ਕੌਰ, ਖੁਸ਼ਪ੍ਰੀਤ ਕੌਰ, ਨਵਰੀਤ ਕੌਰ, ਹਰਪ੍ਰੀਤ ਕੌਰ, ਪ੍ਰਤਿਕਸ਼ਾ ਅਤੇ ਮਨਪ੍ਰਤੀ ਕੌਰ ਨੂੰ ਚੇਨਈ ਵਿਖੇ ਹੋਣ ਜਾ ਰਹੇ ‘ਆਲ ਇੰਡੀਆ ਇੰਟਰਵਰਸਿਟੀ ਕੈਂਪ’ ਲਈ ਚੁਣੀਆਂ ਗਈਆਂ ਹਨ। ਡਾ. ਮਾਹਲ ਨੇ ਇਸ ਮੌਕੇ ਕਾਲਜ ਦੇ ਅਧਿਆਪਕ ਮੁੱਖੀ ਸੁਖਦੀਪ ਕੌਰ, ਕੋਚ ਸ: ਰਣਕੀਰਤ ਸਿੰਘ ਅਤੇ ਗੁਰਪ੍ਰੀਤ ਸਿੰਘ ਨੂੰ ਵੀ ਇਸ ਉਪਲਬੱਧੀ ‘ਤੇ ਮੁਬਾਰਕਬਾਦ ਦਿੱਤੀ ਅਤੇ ਵਿਦਿਆਰਥਣਾਂ ਨੂੰ ਅਗਾਂਹ ਭਵਿੱਖ ਵਿੱਚ ਵੀ ਵੱਡੇ ਪੱਧਰ ਦੀਆਂ ਉਪਲਬੱਧੀਆਂ ਹਾਸਲ ਕਰਨ ਲਈ ਉਤਸ਼ਾਹਿਤ ਕੀਤਾ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media