Sunday, October 11, 2026

ਵਿਜੇ ਗੋਇਲ ਨੇ ਏਸ਼ੀਅਨ ਚੈਂਪੀਅਨ ਟਰਾਫ਼ੀ ਜਿੱਤਣ ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਦਿੱਤੀ ਵਧਾਈ

ਨਵੀਂ ਦਿੱਲੀ, 7 ਨਵੰਬਰ (ਪੰਜਾਬ ਪੋਸਟ ਬਿਊਰੋ)- ਕੇਂਦਰੀ ਯੁਵਾ ਮਾਮਲਿਆਂ ਅਤੇ ਖੇਡ ਰਾਜ ਮੰਤਰੀ ਸ਼੍ਰੀ ਵਿਜੈ ਗੋਇਲ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਪਹਿਲੀ ਵਾਰ ਏਸ਼ੀਅਨ ਚੈਂਪੀਅਨ ਟਰਾਫ਼ੀ ਜਿੱਤਣ ਤੇ ਵਧਾਈ ਦਿੱਤੀ ਹੈ।ਇੱਕ ਸੰਦੇਸ਼ ਵਿੱਚ ਸ਼੍ਰੀ ਵਿਜੈ ਗੋਇਲ ਨੇ ਕਿਹਾ ਮਲੇਸ਼ੀਆ ਵਿੱਚ ਭਾਰਤੀ ਪੁਰਸ਼ ਹਾਕੀ ਟੀਮ ਨੇ ਪਾਕਿਸਤਾਨ ਨੂੰ ਹਰਾ ਕੇ ਏਸ਼ੀਅਨ ਚੈਂਪੀਅਨ ਟਰਾਫ਼ੀ ਜਿੱਤਣ ਦੇ ਛੇਤੀ ਬਾਅਦ ਆਇਆ ਮਾਣ ਦਾ ਇਹ ਖੁਸ਼ੀ ਭਰਿਆ ਪਲ ਹੋਰ ਵੀ ਵੱਧ ਸੁਖਦ ਹੈ।ਗੋਇਲ ਨੇ ਕਿਹਾ ਕਿ ਹਾਲ ਹੀ ਵਿੱਚ ਮਹਿਲਾ ਅਤੇ ਪੁਰਸ਼ ਹਾਕੀ ਖਿਡਾਰੀਆਂ ਦੇ ਸਰਵਸ਼੍ਰੇਠ ਪ੍ਰਦਰਸ਼ਨ ਨੇ ਸਾਡੇ ਖਿਡਾਰੀਆਂ ਨੇ ਅੰਤਰਰਾਸ਼ਟਰੀ ਖੇਡ ਜਗਤ ਵਿੱਚ ਸਫ਼ਲ ਹੋਣ ਲਈ ਸਖਤ ਮਿਹਨਤ, ਲਗਨ, ਅਨੁਸ਼ਾਸਨ ਅਤੇ ਦ੍ਰਿੜ ਸੰਕਲਪ ਨੂੰ ਪ੍ਰਦਰਸ਼ਿਤ ਕੀਤਾ ਹੈ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply