ਅੰਮ੍ਰਿਤਸਰ, 7 ਨਵੰਬਰ (ਗੁਰਪ੍ਰੀਤ ਸਿੰਘ) – ਸਿੱਖਾਂ ਦੀ ਸਿਰਮੌਰ ਸੰਸਥਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਰਬੁਸੰਮਤੀ ਨਾਲ ਬਣੇ ਪ੍ਰਧਾਨ ਪੋz: ਕਿਰਪਾਲ ਸਿੰਘ ਬਡੂੰਗਰ ਦੇ ਨਿਜੀ ਸਹਾਇਕ ਵਜੋਂ ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ ਨੇ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨੂੰ ਡਾ: ਰੂਪ ਸਿੰਘ ਸਕੱਤਰ ਸ਼ੋ੍ਰਮਣੀ ਕਮੇਟੀ ਨੇ ਸਿਰੋਪਾਓ ਤੇ ਲੋਈ ਨਾਲ ਸਨਮਾਨਿਤ ਕਰਕੇ ਅਹੁਦੇ ਤੇ ਬਿਠਾਇਆ।
ਇਸ ਮੌਕੇ ਡਾ: ਰੂਪ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਦੀ ਅਪਾਰ ਕਿਰਪਾ ਸਦਕਾ ਮਾਣਯੋਗ ਪ੍ਰਧਾਨ ਸਾਹਿਬ ਵੱਲੋਂ ਭੂਰਾਕੋਹਨਾ ਨੂੰ ਬਹੁਤ ਹੀ ਜਿੰਮੇਵਾਰੀ ਵਾਲਾ ਅਹੁ’ਦਾ ਸੌਂਪਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜਿਵੇਂ ਸਾਰੇ ਕਰਮਚਾਰੀ ਇਨ੍ਹਾਂ ਤੋਂ ਪਹਿਲਾਂ ਰਹਿ ਚੁੱਕੇ ਅਧਿਕਾਰੀਆਂ ਦਾ ਸਹਿਯੋਗ ਕਰਦੇ ਰਹੇ ਹਨ ਮੈਂ ਉਮੀਦ ਕਰਦਾ ਹਾਂ ਕਿ ਉਹ ਦਫ਼ਤਰੀ ਕੰਮ ਕਾਜ ਨੂੰ ਪਹਿਲਾਂ ਦੀ ਤਰ੍ਹਾਂ ਠੀਕ ਢੰਗ ਨਾਲ ਚਲਾਉਣ ਲਈ ਭੂਰਾਕੋਹਨਾ ਦਾ ਸਹਿਯੋਗ ਵੀ ਦੇਣਗੇ। ਉਨ੍ਹਾਂ ਪਹਿਲਾ ਸੇਵਾਵਾਂ ਨਿਭਾਅ ਚੁ’ਕੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਦੇ ਨਿਜੀ ਸਹਾਇਕ ਪਰਮਜੀਤ ਸਿੰਘ ਮੁੰਡਾਪਿੰਡ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਵੱਲੋਂ ਨਿਭਾਈਆਂ ਸੇਵਾਵਾਂ ਦੀ ਵੀ ਪ੍ਰਸੰਸਾ ਕੀਤੀ।
ਸੁਖਦੇਵ ਸਿੰਘ ਭੂਰਾਕੋਹਨਾ ਨੇ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਪੋ: ਕਿਰਪਾਲ ਸਿੰਘ ਬਡੂੰਗਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਮੇਰੇ ਤੇ ਵਿਸ਼ਵਾਸ ਕਰਦਿਆਂ ਜੋ ਜਿੰਮੇਵਾਰੀ ਸੌਂਪੀ ਗਈ ਹੈ ਮੈਂ ਉਸ ਨੂੰ ਪੂਰਨ ਤਨਦੇਹੀ, ਲਗਨ ਤੇ ਮਿਹਨਤ ਨਾਲ ਨਿਭਾਵਾਂਗਾ। ਇਸ ਮੌਕੇ ਦਿਲਜੀਤ ਸਿੰਘ ਬੇਦੀ, ਹਰਭਜਨ ਸਿੰਘ ਮਨਾਵਾਂ, ਬਲਵਿੰਦਰ ਸਿੰਘ ਜੌੜਾਸਿੰਘਾ, ਬਿਜੈ ਸਿੰਘ, ਮਹਿੰਦਰ ਸਿੰਘ ਆਹਲੀ, ਰਣਜੀਤ ਸਿੰਘ ਤੇ ਸz:ਪ੍ਰਤਾਪ ਸਿੰਘ ਵਧੀਕ ਸਕੱਤਰ, ਜਗਜੀਤ ਸਿੰਘ, ਕੁਲਵਿੰਦਰ ਸਿੰਘ ‘ਰਮਦਾਸ’, ਸਕੱਤਰ ਸਿੰਘ, ਪਰਮਜੀਤ ਸਿੰਘ ਮੁੰਡਾਪਿੰਡ, ਹਰਿੰਦਰਪਾਲ ਸਿੰਘ, ਤਰਵਿੰਦਰ ਸਿੰਘ, ਹਰਜੀਤ ਸਿੰਘ, ਜਸਵਿੰਦਰ ਸਿੰਘ ਦੀਨਪੁਰ, ਮਹਿੰਦਰ ਸਿੰਘ, ਬਲਵਿੰਦਰ ਸਿੰਘ ਤੇ ਹਰਜਿੰਦਰ ਸਿੰਘ ਮੀਤ ਸਕੱਤਰ, ਸੁਲੱਖਣ ਸਿੰਘ ਮੈਨੇਜਰ ਸ੍ਰੀ ਦਰਬਾਰ ਸਾਹਿਬ, ਰਘਬੀਰ ਸਿੰਘ ਮੰਡ ਮੈਨੇਜਰ, ਹਰਜਿੰਦਰ ਸਿੰਘ, ਸਤਨਾਮ ਸਿੰਘ ਮਾਂਗਾਸਰਾਏਂ, ਲਖਬੀਰ ਸਿੰਘ, ਹਰਪ੍ਰੀਤ ਸਿੰਘ ਵਧੀਕ ਮੈਨੇਜਰ, ਗੁਰਨਾਮ ਸਿੰਘ ਸੁਪ੍ਰਿੰਟੈਂਡੈਂਟ, ਮਲਕੀਤ ਸਿੰਘ ਸ/ਸੁਪ੍ਰਿੰਟੈਂਡੈਂਟ, ਕਰਮਬੀਰ ਸਿੰਘ, ਬਲਵਿੰਦਰ ਸਿੰਘ, ਗੁਰਬਚਨ ਸਿੰਘ, ਗੁਰਚਰਨ ਸਿੰਘ, ਬਲਕਾਰ ਸਿੰਘ, ਗੁਰਦਿਆਲ ਸਿੰਘ, ਤੇਜਿੰਦਰ ਸਿੰਘ ਪੱਡਾ ਤੇ ਸ਼ਾਹਬਾਜ ਸਿੰਘ ਇੰਚਾਰਜ, ਪ੍ਰਿੰਸੀਪਲ ਬਲਵਿੰਦਰ ਸਿੰਘ ਅਤੇ ਮੁਖਤਾਰ ਸਿੰਘ ਖਜ਼ਾਨਚੀ ਆਦਿ ਹਾਜ਼ਰ ਸਨ।
Check Also
ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ
ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …
Punjab Post Daily Online Newspaper & Print Media