ਫਾਜ਼ਿਲਕਾ, 8 ਨਵੰਬਰ (ਵਿਨੀਤ ਅਰੋੜਾ)- ਪੰਜਾਬ ਰੋਡਵੇਜ਼ ਪਨਬਸ ਕੰਟਰੈਕਟ ਵਰਕਰ ਯੂਨੀਅਨ ਸਬ ਡਿੱਪੂ ਫਾਜ਼ਿਲਕਾ ਵੱਲੋਂ ਸੈਂਟਰ ਬਾਡੀ ਦੇ ਸੱਦੇ ਤੇ ਸਥਾਨਕ ਬੱਸ ਸਟੈਂਡ ਤੇ ਅਣਮਿੱਥੇ ਸਮੇਂ ਲਈ ਹੜ੍ਹਤਾਲ ਸ਼ੁਰੂ ਕੀਤੀ ਗਈ ਹੈ।ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਡਿਪੂ ਦੇ ਪ੍ਰਧਾਨ ਪ੍ਰਿਤਪਾਲ ਸਿੰਘ ਗਿੱਲ ਨੇ ਕਿਹਾ ਕਿ ਸਰਕਾਰ ਕੱਚੇ ਕਰਮਚਾਰੀਆਂ ਨੂੰ ਲਾਰੇ ਲਗਾ ਕੇ ਟਾਇਮ ਪਾਸ ਕਰ ਰਹੀ ਹੈ।ਉਨ੍ਹਾਂ ਜ਼ੋਰ ਦੇਕੇ ਕਿਹਾ ਕਿ ਕੱਚੇ ਕਰਮਚਾਰੀਆਂ ਨੂੰ ਬਿਨਾ ਸ਼ਰਤ ਪੱਕਾ ਕੀਤਾ ਜਾਵੇ, ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਮਨੀਆਂ ਹੋਈਆਂ ਮੰਗਾਂ ਨੂੰ ਪੂਰਾ ਕਰੇ ਅਤੇ ਸੁਪਰੀਮਕੋਰਟ ਵੱਲੋਂ ਦਿੱਤੇ ਫੈਸਲੇ ਬਰਾਬਰ ਕੰਮ ਬਰਾਬਰ ਤਨਖਾਹ ਨੂੰ ਲਾਗੂ ਕੀਤਾ ਜਾਵੇ।
ਉਨ੍ਹਾਂ ਦੱਸਿਆ ਕਿ ਯੂਨੀਅਨ ਵੱਲੋਂ 9 ਨਵੰਬਰ 2016 ਨੂੰ ਜਲੰਧਰ ਦੇ ਪੀਏਪੀ ਚੌਕ ਵਿਚ ਵਿਸ਼ਾਲ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਇਸ ਤੋਂ ਬਾਅਦ ਵੀ ਉਨ੍ਹਾਂ ਦੀਆਂ ਮੰਗਾਂ ਦਾ ਕੋਈ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕਰਦੇ ਹੋਏ ਬਠਿੰਡਾ ਵਿਚ ਧਰਨਾ ਲਗਾਇਆ ਜਾਵੇਗਾ।ਜਿਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਅਤੇ ਵੱਖ ਵੱਖ ਵਿਭਾਗਾਂ ਦੇ ਡਾਇਰੈਕਟਰ ਸਟੇਟ ਟਰਾਂਸਪੋਰਟ ਅਤੇ ਬਾਕੀ ਵਿਭਾਗਾਂ ਦੇ ਡਾਇਰੈਕਟਰਾਂ ਦੀ ਹੋਵੇਗੀ। ਇਸ ਮੌਕੇ ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਜ਼ੋਰਦਾਰ ਨਾਅਰੇਬਾਜੀ ਕਰਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਚੇਅਰਮੈਨ ਓਂਕਾਰ ਸਿੰਘ ਸੰਧੂ, ਮੀਤ ਪ੍ਰਧਾਨ ਰਕੇਸ਼ ਕੁਮਾਰ, ਅਨਿਲ ਕੰੰਬੋਜ, ਸਤੀਸ਼ ਕੁਮਾਰ, ਬਾਜ ਸਿੰਘ, ਗੁਰਬਖ਼ਸ ਲਾਲ, ਛਿੰਦਾ ਸਿੰਘ, ਪਰਮਜੀਤ ਸਿੰਘ, ਦੇਸ ਰਾਜ, ਸ਼ਾਮ ਲਾਲ, ਵਰਿੰਦਰ ਕੁਮਾਰ, ਦਲਜੀਤ ਸਿੰਘ, ਕਸ਼ਮੀਰ ਸਿੰਘ, ਕੁਲਦੀਪ ਸਿੰਘ, ਅਮਰੀਕ ਸਿੰਘ, ਉਡੀਕ ਚੰਦ, ਹਰੀ ਕ੍ਰਿਸ਼ਨ, ਪ੍ਰੇਮ ਕੁਮਾਰ, ਲਾਲ ਚੰਦ, ਗੁਰਪ੍ਰੀਤ ਸਿੰਘ, ਸੁਖਬੀਰ ਸਿੰਘ, ਸਤਨਾਮ ਸਿੰਘ ਅਤੇ ਹੋਰ ਹਾਜ਼ਰ ਸਨ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media