Wednesday, March 11, 2026

ਪੰਜਾਬ ਸਟੂਡੈਂਟਸ ਯੂਨੀਅਨ ਨੇ ਡੀ.ਸੀ ਦਫ਼ਤਰ ਸਾਹਮਣੇ ਦਿੱਤਾ ਧਰਨਾ

ppn0811201608ਫਾਜ਼ਿਲਕਾ, 8 ਨਵੰਬਰ (ਵਿਨੀਤ ਅਰੋੜਾ)- ਪੰਜਾਬ ਸਟੂਡੈਂਟਸ ਯੂਨੀਅਨ ਦੀ ਅਗਵਾਈ ਵਿਚ ਸਥਾਨਕ ਸਰਕਾਰੀ ਐਮ.ਆਰ. ਕਾਲਜ਼ ਅਤੇ ਆਈਟੀਆਈ ਦੇ ਵਿਦਿਆਰਥੀਆਂ ਵੱਲੋਂ ਪੀਣ ਵਾਲੇ ਪਾਣੀ ਦੀ ਸਮਸਿਆ ਅਤੇ ਬੱਸ ਅਪ੍ਰੈਟਰਾਂ ਵੱਲੋਂ ਵਿਦਿਆਰਥੀਆਂ ਨੂੰ ਬੱਸਾਂ ਵਿਚ ਨਾ ਚੜ੍ਹਾਏ ਜਾਣ ਦੇ ਵਿਰੋਧ ਵਿਚ ਅੱਜ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।  ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਵਿਦਿਆਰਥੀ ਆਗੂ ਗਗਨ ਸੰਗਰਾਮੀ ਅਤੇ ਜ਼ਿਲ੍ਹਾ ਪ੍ਰਧਾਨ ਸਤਨਾਮ ਘੱਲੂ ਨੇ ਕਿਹਾ ਕਿ ਬੀਤੇ ਲੰਬੇ ਸਮੇਂ ਤੋਂ ਵਿਦਿਆਰਥੀਆਂ ਦੇ ਲਈ ਪੀਣ ਵਾਲੇ ਪਾਣੀ ਦਾ ਨਾ ਤਾਂ ਸਰਕਾਰੀ ਐਮ.ਆਰ. ਕਾਲਜ ਅਤੇ ਨਾ ਹੀ ਸਰਕਾਰੀ ਆਈਟੀਆਈ ਵਿਚ ਕੋਈ ਪ੍ਰਬੰਧ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਬੱਸਾਂ ਦੇ ਪਾਸ ਹੋਣ ਦੇ ਬਾਵਜੂਦ ਬੱਸ ਅਪ੍ਰੇਟਰਾਂ ਵੱਲੋਂ ਵਿਦਿਆਰਥੀਆਂ ਨੂੰ ਬੱਸਾਂ ਵਿਚ ਨਹੀਂ ਚੜ੍ਹਾਇਆ ਜਾਂਦਾ । ਜਿਸ ਕਾਰਨ ਉਨ੍ਹਾਂ ਨੂੰ ਪ੍ਰਾਈਵੇਟ ਬੱਸਾਂ ਵਿਚ ਸਫ਼ਰ ਕਰਨ ਲਈ ਮਜ਼ਬੂਰ ਹੋਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਕਾਲਜ ਬੱਸ ਸਟੈਂਡ ਤੋਂ ਕਾਫ਼ੀ ਦੂਰੀ ਤੇ ਹੋਣ ਕਾਰਨ ਵਿਦਿਆਰਥੀਆਂ ਨੂੰ ਪੈਦਲ ਕਾਲਜ ਜਾਣਾ ਪੈਂਦਾ ਹੈ ਅਤੇ ਉਕਤ ਮਾਮਲਿਆਂ ਸਬੰਧੀ ਕਈ ਵਾਰ ਡਿਪਟੀ ਕਮਿਸ਼ਨਰ ਨਾਲ ਗੱਲ ਹੋ ਚੁੱਕੀ ਹੈ ਪਰ ਹਰ ਵਾਰ ਭਰੋਸਾ ਦਿੱਤਾ ਜਾਂਦਾ ਹੈ ਕਿ ਮਾਮਲੇ ਦਾ ਹੱਲ ਕੀਤਾ ਜਾਵੇਗਾ ਪਰ ਵਿਦਿਆਰਥੀਆਂ ਦੀਆਂ ਮੁਸ਼ਕਲਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ।  ਵਿਦਿਆਰਥੀਆਂ ਨੇ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਉਨ੍ਹਾਂ ਦੀਆ ਮੰਗਾਂ ਵੱਲ ਜਲਦੀ ਧਿਆਨ ਨਾ ਦਿੱਤਾ ਗਿਆ ਤਾਂ ਉਹ ਆਪਣੇ ਸੰਘਰਸ਼ ਨੂੰ ਤੇਜ਼ ਕਰਨ ਲਈ ਮਜ਼ਬੂਰ ਹੋਣਗੇ। ਧਰਨੇ ਦੌਰਾਨ ਵਿਦਿਆਰਥੀਆਂ ਨੇ ਜ਼ੋਰਦਾਰ ਨਾਅਰੇਬਾਜੀ ਕਰਦੇ ਹੋਏ ਰੋਸ ਪ੍ਰਦਰਸ਼ਨ ਕੀਤਾ ਅਤੇ ਮੰਗਾਂ ਨੂੰ ਪੂਰਾ ਕਰਨ ਦੀ ਮੰਗ ਕੀਤੀ। ਇਸ ਮੌਕੇ ਆਈਟੀਆਈ ਦੇ ਵਿਦਿਆਰਥੀ ਆਗੂ ਨਿਤਿਨ ਕੁਮਾਰ, ਸੰਦੀਪ ਕੁਮਾਰ, ਐਮ.ਆਰ. ਸਰਕਾਰੀ ਕਾਲਜ ਵੱਲੋਂ ਰਾਜ ਕੁਮਾਰ, ਸ਼੍ਰੀਰਾਮ, ਜਗਮੀਤ ਸਿੰਘ, ਸਿਮਰਨਜੀਤ ਕੌਰ, ਵੀਨਾ ਰਾਣੀ, ਅੰਜ਼ਲੀ ਅਤੇ ਹੋਰ ਹਾਜ਼ਰ ਸਨ।

Check Also

ਖ਼ਾਲਸਾ ਯੂਨੀਵਰਸਿਟੀ ਵੱਲੋਂ ਇਸਤਰੀ ਦਿਵਸ ’ਤੇ ਸੈਮੀਨਾਰ

ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ‘ਇਸਤਰੀਆਂ …

Leave a Reply