Wednesday, March 11, 2026

ਵੱਲਭ ਭਾਈ ਪਟੇਲ ਦਾ ਜਨਮ ਦਿਨ ਮਨਾਇਆ

ppn0811201609ਫਾਜ਼ਿਲਕਾ, 8 ਨਵੰਬਰ (ਵਿਨੀਤ ਅਰੋੜਾ)- ਸਰਕਾਰੀ ਹਾਈ ਸਕੂਲ ਪਿੰਡ ਆਸਫ਼ ਵਾਲਾ ਵਿਚ ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਨ ਮੌਕੇ ਭਾਰਤ ਸਰਕਾਰ ਵੱਲੋਂ ਪ੍ਰਾਪਤ ਨਿਰਦੇਸ਼ਾਂ ਮੁਤਾਬਕ 31 ਅਕਤੂਬਰ ਤੋਂ 6 ਨਵੰਬਰ ਤੱਕ ਜਨਮ ਦਿਨ ਹਫ਼ਤਾ ਮਨਾਇਆ ਗਿਆ।ਜਿਸ ਦੇ ਤਹਿਤ ਵੱਖ ਵੱਖ ਤਰ੍ਹਾਂ ਦੇ ਖੇਡ ਮੁਕਾਬਲੇ ਕਰਵਾਏ ਗਏ।  ਇਸ ਮੌਕੇ ਗੀਤ ਮੁਕਾਬਲੇ, ਪੇਂਟਿੰਗ ਮੁਕਾਬਲੇ ਅਤੇ ਸਲੋਗਨ ਰਾਈਟਿੰਗ ਮੁਕਾਬਲੇ ਕਰਵਾਏ ਗਏ।ਜਿਸ ਦਾ ਅਯੋਜਨ ਅਧਿਆਪਕਾ ਪੂਨਮ ਬਾਲਾ ਵੱਲੋਂ ਕੀਤਾ ਗਿਆ।ਮੁਕਾਬਲੇ ਵਿਚ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਮੁੱਖ ਮਹਿਮਾਨ ਰਕੇਸ਼ ਕੁਮਾਰ ਵੱਲੌਂ ਸਨਮਾਨਿਤ ਕੀਤਾ ਗਿਆ।ਪ੍ਰੋਗਰਾਮ ਵਿਚ ਸੰਦੀਪ ਕਾਲੜਾ, ਸੁਮਿਤ ਠਕਰਾਲ, ਤਿਰਲੋਚਨ ਕੌਰ, ਆਰਤੀ, ਗੀਤੂ ਬਾਲਾ, ਸ਼ਿਵਾਨੀ ਅਤੇ ਪ੍ਰਿਆ ਨੇ ਸਹਿਯੋਗ ਕੀਤਾ।

Check Also

ਖ਼ਾਲਸਾ ਯੂਨੀਵਰਸਿਟੀ ਵੱਲੋਂ ਇਸਤਰੀ ਦਿਵਸ ’ਤੇ ਸੈਮੀਨਾਰ

ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ‘ਇਸਤਰੀਆਂ …

Leave a Reply