Saturday, October 10, 2026

ਆਈ.ਟੀ.ਆਈ ਇਸਤਰੀਆਂ ਬੇਰੀ ਗੇਟ ਨੂੰ ਮਿਲਿਆ ਨਵਾਂ ਪ੍ਰਿੰਸੀਪਲ

ppn0811201620ਅੰਮ੍ਰਿਤਸਰ, 8 ਨਵੰਬਰ (ਪੰਜਾਬ ਪੋਸਟ ਬਿਊਰੋ)- ਸਰਕਾਰੀ ਤਕਨੀਕੀ ਸਿਖਲਾਈ ਸੰਸਥਾ (ਇਸਤਰੀਆਂ) ਬੇਰੀਗੇਟ ਤੋਂ ਲਗਭਗ ਤਿੰਨ ਦਹਾਕਿਆਂ ਦੀ ਬੇਮਿਸਾਲ ਸੇਵਾਵਾਂ ਤੋਂ ਬਾਅਦ ਸੇਵਾ ਮੁਕਤ ਹੋਵੇ ਪ੍ਰਿੰਸੀਪਲ ਸੁਰਿੰਦਰ ਕੁਮਾਰ ਸ਼ਰਮਾ ਦੀ ਜਗ੍ਹਾ ‘ਤੇ ਪੰਜਾਬ ਸਰਕਾਰ ਦੇ ਵੱਲੋਂ ਬਰਿੰਦਰਜੀਤ ਸਿੰਘ ਨੂੰ ਪ੍ਰਿੰਸੀਪਲ ਨਿਯੁਕਤ ਕੀਤਾ ਗਿਆ ਹੈ।ਪੰਜਾਬ ਸਰਕਾਰ ਦੇ ਮਿਲੇ ਆਦੇਸ਼ਾਂ ਤੋਂ ਬਾਅਦ ਬਰਿੰਦਰਜੀਤ ਸਿੰਘ ਨੇ ਆਈ.ਟੀ.ਆਈ. (ਇ) ਬੇਰੀਗੇਟ ਦਾ ਬਤੌਰ ਪ੍ਰਿੰਸੀਪਲ ਅਹੁੱਦਾ ਸੰਭਾਲ ਲਿਆ ਹੈ।ਇਸ ਮੌਕੇ ਸਮੂਹਿਕ ਸਟਾਫ ਮੈਂਬਰਾਂ, ਅਧਿਆਪਕਾਂ ਤੇੇ ਵਿਦਿਆਰਥੀਆਂ ਵੱਲੋਂ ਜਿੱਥੇ ਸੇਵਾ ਮੁਕਤ ਪ੍ਰਿੰਸੀਪਲ ਸੁਰਿੰਦਰ ਕੁਮਾਰ ਸ਼ਰਮਾ ਨੂੰ ਨਿੱਘੀ ਵਿਧਾਇਗੀ ਦਿੰਦੇ ਹੋਏ ਉਨ੍ਹਾਂ ਦੀ ਕਾਰਜਸ਼ੈਲੀ ਤੇ ਰੋਸ਼ਨੀ ਪਾਈ ਤੇ ਦੱਸਿਆ ਕਿ ਉਨ੍ਹਾਂ ਦੋ ਕੋਲੋਂ ਉਨ੍ਹਾਂ ਨੂੰ ਬਹੁਤ ਕੁੱਝ ਸਿੱਖਣ ਨੂੰ ਮਿਲਿਆ ਹੈ।ਇਸ ਮੌਕੇ ਸੇਵਾ ਮੁਕਤ ਪ੍ਰਿੰਸੀਪਲ ਸੁਰਿੰਦਰ ਕੁਮਾਰ ਸ਼ਰਮਾ ਤੇ ਹੋਰ ਸਟਾਫ ਮੈਂਬਰਾਂ ਨੇ ਨਵ-ਨਿਯੁਕਤ ਪ੍ਰਿੰਸੀਪਲ ਬਰਿੰਦਰਜੀਤ ਸਿੰਘ ਨੂੰ ਅਹੁੱਦਾ ਗ੍ਰਹਿਣ ਕਰਵਾਇਆ।
ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਇਸ ਆਈ.ਟੀ.ਆਈ. ਦੀਆਂ ਰਹੁ-ਰੀਤਾਂ, ਰਵਾਇਤਾਂ ਤੇ ਪਰੰਪਰਾਵਾਂ ਨੂੰ ਹਮੇਸ਼ਾ ਕਾਇਮ ਰੱਖਣਗੇ ਤੇ ਵਿੱਦਿਆ ਦੇ ਇਸ ਮੰਦਰ ਦੀ ਪਵਿੱਤਰਤਾ ਤੇ ਤਰੱਕੀ ਨੂੰ ਦੁਗਣਾ-ਚੌਗੁਣਾ ਕਰਨ ਵਿੱਚ ਆਪਣਾ ਯੋਗਦਾਨ ਪਾਉਂਦੇ ਰਹਿਣਗੇ। ਉਨ੍ਹਾਂ ਕਿਹਾ ਕਿ ਇਸ ਸੰਸਥਾ ਦੇ ਦਰਵਾਜੇ ਉਸ ਹਰ ਧੀ ਦੇ ਲਈ ਖੁੱਲੇ ਹਨ। ਜੋ ਜ਼ਿੰਦਗੀ ਦੇ ਵਿੱਚ ਕੁੱਝ ਕਰ ਗੁਜਰਨ ਦੀ ਚਾਹਵਾਨ ਹੈ।ਜਿਕਰਯੋਗ ਹੈ ਕਿ ਪ੍ਰਿੰਸੀਪਲ ਸੁਰਿੰਦਰ ਕੁਮਾਰ ਸ਼ਰਮਾ ਦੇ ਕੋਲੋਂ ਤਕਨੀਕੀ ਸਿੱਖਿਆ ਹਾਸਲ ਕਰਨ ਵਾਲੇ ਵਿਦਿਆਰਥੀ ਵੱਖ-ਵੱਖ ਸਰਕਾਰੀ ਤੇ ਗੈਰ ਸਰਕਾਰੀ ਵਿਭਾਗਾਂ ਦੇ ਵਿੱਚ ਉੱਚ ਅਹੁਦਿਆਂ ਤੇ ਤੈਨਾਤ ਹਨ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply