Sunday, February 22, 2026

21 ਤੇ 22 ਨਵੰਬਰ ਨੂੰ ਹੋਣਗੇ ਜ਼ਿਲ੍ਹਾ ਪੱਧਰੀ ਪਸ਼ੂ ਧਨ ਮੁਕਾਬਲੇ ਏ.ਡੀ.ਸੀ

ppn1011201607

ਫਾਜ਼ਿਲਕਾ, 9 ਨਵੰਬਰ (ਵਿਨੀਤ ਅਰੋੜਾ)- ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਪਸ਼ੂ ਪਾਲਣ ਦੇ ਕਿੱਤੇ ਨੂੰ ਉਤਸ਼ਾਹਿਤ ਕਰਨ ਲਈ ਸ਼ੁਰੂ ਕੀਤੇ ਜ਼ਿਲ੍ਹਾ ਪੱਧਰੀ ਪਸ਼ੂਧਨ ਮੁਕਾਬਲਿਆਂ ਦੀ ਲੜੀ ਤਹਿਤ ਫਾਜ਼ਿਲਕਾ ਜ਼ਿਲ੍ਹੇ ਦਾ 5ਵਾਂ ਪਸ਼ੂਧਨ ਮੇਲਾ 21 ਅਤੇ 22 ਨਵੰਬਰ 2016 ਨੂੰ ਕਰਵਾਇਆ ਜਾ ਰਿਹਾ ਹੈ।
ਇਹ ਜਾਣਕਾਰੀ ਅਡੀਸ਼ਨਲ ਡਿਪਟੀ ਕਮਿਸ਼ਨਰ (ਜਨਰਲ) ਜਰਨੈਲ ਸਿੰਘ ਨੇ ਅੱਜ ਇੱਥੇ ਇਸ ਮੇਲੇ ਦੀਆਂ ਤਿਆਰੀਆਂ ਸਬੰਧੀ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਮੇਲੇ ਦੌਰਾਨ ਸਰਕਾਰ ਵੱਲੋਂ ਜੇਤੂ ਪਸ਼ੂ ਪਾਲਕਾਂ ਨੂੰ 9 ਲੱਖ ਰੁਪਏ ਦੇ ਨਗਦ ਇਨਾਮ ਦਿੱਤੇ ਜਾਣਗੇ। ਉਨ੍ਹਾਂ ਨੇ ਵੱਖ ਵੱਖ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਪਸ਼ੂ ਮੇਲੇ ਸਬੰਧੀ ਲੋੜੀਦੀਆਂ ਤਿਆਰੀਆਂ ਕਰ ਲੈਣ। ਉਨ੍ਹਾਂ ਨੇ ਕਿਹਾ ਕਿ ਇਸ ਜ਼ਿਲ੍ਹੇ ਪੱਧਰੀ ਪਸ਼ੂ ਧਨ ਮੇਲੇ ਦਾ ਆਯੋਜਨ ਐਮ ਆਰ ਕਾਲਜ ਦੀ ਗਰਾਂਊਡ ਵਿਚ ਹੋਵੇਗਾ। ਇਸ ਮੇਲੇ ਦੌਰਾਨ ਵੱਖ ਵੱਖ ਜਾਨਵਰਾਂ ਦੇ 56 ਸ਼੍ਰੇਣੀਆਂ ਵਿਚ ਮੁਕਾਬਲੇ ਹੋਣਗੇ। ਉਨ੍ਹਾਂ ਨੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਮੇਲੇ ਵਾਲੀ ਥਾਂ ਤੇ ਸਾਫ਼ ਸਫ਼ਾਈ ਦੀ ਹਦਾਇਤ ਦਿੰਦਿਆਂ ਮੇਲੇ ਵਾਲੀ ਥਾਂ ਤੇ ਜਾਨਵਰਾਂ ਲਈ ਪਾਣੀ ਦਾ ਪ੍ਰਬੰਧ ਕਰਨ ਦੇ ਵੀ ਨਿਰਦੇਸ਼ ਵੀ ਦਿੱਤੇ।
ਇਸ ਮੌਕੇ ਐਸਡੀਐਮ ਫਾਜ਼ਿਲਕਾ ਵਿਨੋਦ ਬਾਂਸਲ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਨਰੇਸ਼ ਸਚਦੇਵਾ, ਡਿਪਟੀ ਡਾਇਰੈਕਟਰ ਡੇਅਰੀ ਬੀ.ਐਸ. ਗਿੱਲ, ਡਾ. ਰੰਜਨ ਟੱਕਰ ਤੋਂ ਇਲਾਵਾ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

Check Also

ਖਾਲਸਾ ਕਾਲਜ ਵੱਲੋਂ ‘ਨਵੀਨਤਾ ਅਤੇ ਉਦਯਮਿਤਾ ਆਊਟਰੀਚ’ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 22 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵੱਲੋਂ ਇੰਸਟੀਚਿਊਸ਼ਨਜ਼ …

Leave a Reply