Friday, October 9, 2026

ਕਾਨੂੰਨੀ ਸੇਵਾਵਾਂ ਦਿਵਸ ਮੌਕੇ ਸਬਜੇਲ ਵਿਚ ਕਾਨੂੰਨੀ ਜਾਗਰਤਾ ਸੈਮੀਨਾਰ ਲਗਾਇਆ

ppn1011201609
ਫਾਜ਼ਿਲਕਾ, 9 ਨਵੰਬਰ (ਵਿਨੀਤ ਅਰੋੜਾ)- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਵੱਲੋਂ ਕਾਨੂੰਨੀ ਸੇਵਾਵਾਂ ਦਿਵਸ ਦੇ ਮੌਕੇ ਤੇ ਸੀਜੇਐਮ ਕੇ.ਕੇ.ਬਾਂਸਲ ਵੱਲੋਂ ਸਬ ਜੇਲ੍ਹ ਫਾਜ਼ਿਲਕਾ ਵਿਚ ਕਾਨੂੰਨੀ ਸਾਖਰਤਾ ਸੈਮੀਨਾਰ ਲਗਾਇਆ ਗਿਆ।ਸੀਜੇ ਐਮ ਕਮ ਸਕੱਤਰ ਕੇ.ਕੇ. ਬਾਂਸਲ ਨੇ ਕਾਨੂੰਨੀ ਸੇਵਾਵਾਂ ਅਥਾਰਟੀ ਐਕਟ ਤਹਿਤ ਪ੍ਰਾਪਤ ਕਾਨੁੰਨੀ ਸੇਵਾਵਾਂ ਵੱਲੋਂ ਚੱਲ ਰਹੀਆਂ ਹੋਰ ਸਕੀਮਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾ ਕਿਹਾ ਕਿ ਕੋਈ ਵੀ ਵਿਅਕਤੀ ਜੋ ਅਨੁਸੂਚਿਤ ਜਾਤੀ ਨਾਲ ਸਬੰਧ ਰੱਖਦਾ ਹੋਵੇ, ਔਰਤ, ਹਿਰਾਸਤ ਵਿਚ ਵਿਅਕਤੀ, ਬੇਗਾਰ ਦਾ ਮਾਰਿਆ ਹੋਇਆ ਵਿਅਕਤੀ ਅਤੇ ਜਿਸ ਵਿਅਕਤੀ ਦੀ ਸਲਾਨਾ ਆਮਦਨ 1,50,000/ ਰੁਪਏ ਤੋਂ ਘੱਟ ਹੋਵੇ ਉਸ ਨੂੰ ਮੁਫ਼ਤ ਕਾਨੂੰਨੀ ਸੇਵਾ ਪ੍ਰਦਾਨ ਕੀਤੀ ਜਾਂਦੀ ਹੈ। ਮੁਫ਼ਤ ਕਾਨੂੰਨੀ ਸੇਵਾ ਵਿਚ ਵਕੀਲਾਂ ਦੀਆਂ ਸੇਵਾਵਾਂ, ਕੋਰਟ ਫੀਸ, ਗਵਾਹਾਂ ਦੇ ਖਰਚੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅਦਾ ਕੀਤੇ ਜਾਂਦੇ ਹਨ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply