Thursday, November 14, 2024

ਜੀ. ਕੇ ਨੂੰ ਟਿਕਟ ਦੇਣ ਦੀ ਮੰਗ ਨੂੰ ਲੈ ਕੇ ਰਾਜਨਾਥ ਸਿੰਘ ਨਾਲ ਮਿਲਿਆ ਅਕਾਲੀ ਵਫ਼ਦ

080206
ਨਵੀਂ ਦਿੱਲੀ, ੮ ਫਰਵਰੀ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੂੰ ਪੱਛਮੀ ਦਿੱਲੀ ਲੋਕ ਸਭਾ ਸੀਟ ਤੋਂ ਭਾਰਤੀ ਜਨਤਾ ਪਾਰਟੀ-ਸ਼੍ਰੋਮਣੀ ਅਕਾਲੀ ਦਲ ਦਾ ਸਾਂਝਾ ਉਮੀਦਵਾਰ ਬਨਾਉਣ ਦੀ ਮੰਗ ਨੂੰ ਲੈ ਕੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਇਕ ਉੱਚ ਪੱਧਰੀ ਵਫ਼ਦ ਨੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਰਾਜਨਾਥ ਸਿੰਘ ਦੇ ਨਾਲ ਮੁਲਾਕਾਤ ਕੀਤੀ।ਇਸ ਵਫ਼ਦ ਵਿੱਚ ਅਕਾਲੀ ਦਲ ਦੇ ਸੀਨੀਅਰ ਆਗੂ ਅਵਤਾਰ ਸਿੰਘ ਹਿੱਤ, ਓਂਕਾਰ ਸਿੰਘ ਥਾਪਰ, ਕੁਲਦੀਪ ਸਿੰਘ ਭੋਗਲ ਤੇ ਤਿੰਨੋਂ ਵਿਧਾਇਕ ਮਨਜਿੰਦਰ ਸਿੰਘ ਸਿਰਸਾ, ਹਰਮੀਤ ਸਿੰਘ ਕਾਲਕਾ, ਜਤਿੰਦਰ ਸਿੰਘ ਸ਼ੰਟੀ ਤੇ ਆਗੂ ਵਿਕਰਮ ਸਿੰਘ, ਅਮਰਜੀਤ ਸਿੰਘ ਤਿਹਾੜ ਸ਼ਾਮਲ ਸਨ।ਵਫ਼ਦ ਨੇ ਤੱਥਾਂ ਦੇ ਆਧਾਰ ‘ਤੇ ਰਾਜਨਾਥ ਸਿੰਘ ਨੂੰ ਸਿੱਖ ਬਹੁ-ਵੱਸੋਂ ਇਲਾਕਾ ਹੋਣ ਦੀ ਗੱਲ ਕਰਦੇ ਹੋਏ ਇਸ ਸੀਟ ਤੋਂ ਮਨਜੀਤ ਸਿੰਘ ਜੀ.ਕੇ ਦੀ ੧੦੦ ਫ਼ੀਸਦੀ ਜਿੱਤ ਦਾ ਵੀ ਦਾਅਵਾ ਕੀਤਾ। ਮਨਜੀਤ ਸਿੰਘ ਜੀ.ਕੇ ਦੀ ਬੇਦਾਗ ਸ਼ਖਸ਼ੀਅਤ ਅਤੇ ਸੰਗਤ ਵਿੱਚ ਉਨ੍ਹਾਂ ਦੇ ਲੱਖਾਂ ਸਮਰਥਕਾਂ ਦਾ ਹਵਾਲਾ ਦਿੰਦੇ ਹੋਏ ਵਫ਼ਦ ਵੱਲੋਂ ਉਨ੍ਹਾਂ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੀ ਭਲਾਈ ਵਾਸਤੇ ਕੀਤੇ ਜਾ ਰਹੇ ਸਮਾਜਿਕ, ਧਾਰਮਿਕ ਅਤੇ ਵਿਦਿਅਕ ਖੇਤਰ ਦੇ ਕਾਰਜਾਂ ਦੀ ਵਿਸਤਾਰ ਨਾਲ ਜਾਣਕਾਰੀ ਦਿੱਤੀ।ਵਫ਼ਦ ਦੀਆਂ ਗੱਲਾਂ ਨੂੰ ਗੰਭੀਰਤਾ ਨਾਲ ਸੁਨਣ ਤੋਂ ਬਾਅਦ ਰਾਜਨਾਥ ਸਿੰਘ ਵੱਲੋਂ ਟਿਕਟਾਂ ਦੇ ਫ਼ੈਸਲੇ ਦੌਰਾਨ ਇਸ ਸੀਟ ‘ਤੇ ਵਫ਼ਦ ਦੀ ਸਿਫ਼ਾਰਸ਼ਾਂ ਨੂੰ ਵਿਚਾਰਨ ਦਾ ਭਰੋਸਾ ਦਿੱਤਾ ਗਿਆ।

Check Also

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 14 ਨਵੰਬਰ (ਜਗਦੀਪ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ …

Leave a Reply