Thursday, April 16, 2026

ਖ਼ਾਲਸਾ ਕਾਲਜ ਗਰਲਜ਼ ਸੀ: ਸੈ: ਸਕੂਲ ਦੀਆਂ ਵਿਦਿਆਰਥਣਾਂ ਗਤਕਾ ਮੁਕਾਬਲੇ ਵਿੱਚ ਜੇਤੂ

ppn1011201615

ਅੰਮ੍ਰਿਤਸਰ, 9 ਨਵੰਬਰ (ਸੁਖਬੀਰ ਸਿੰਘ ਖੁਰਮਣੀਆ)- ਖ਼ਾਲਸਾ ਕਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਚਲ ਰਹੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀ ਟੀਮ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 2016-17 ਵਿੱਚ ਆਯੋਜਿਤ ਸਹਿ ਅਕਾਦਮਿਕ ਵਿੱਦਿਅਕ ਮੁਕਾਬਲਿਆਂ ਦੀ ਲੜੀ ਤਹਿਤ ਖੇਤਰੀ ਪੱਧਰ ‘ਤੇ 5 ਜ਼ਿਲ੍ਹਿਆਂ ਵਿੱਚੋਂ ਪਹਿਲਾ ਸਥਾਨ ਹਾਸਲ ਕਰਕੇ ਸੋਨੇ ਦੇ ਤਗਮੇ ਪ੍ਰਾਪਤ ਕੀਤੇ।
ਸਕੂਲ ਪ੍ਰਿੰਸੀਪਲ ਸ੍ਰੀਮਤੀ ਤੇਜਿੰਦਰ ਕੌਰ ਬਿੰਦਰਾ ਨੇ ਉਕਤ ਜਿੱਤ ‘ਤੇ ਖੁਸ਼ੀ ਜਾਹਿਰ ਕਰਦਿਆਂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਗੱਤਕਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ ਉਕਤ ਟੀਮ ਦੀਆਂ ਾਰੀਆਂ ਜੇਤੂ ਵਿਦਿਆਰਥਣਾਂ ਨੂੰ ਸੋਨ ਤਗਮੇ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਵਿਦਿਆਰਥਣਾਂ ਦੀ ਇਸ ਜਿੱਤ ਦਾ ਸਿਹਰਾ ਕੋਚ ਦੁਆਰਾ ਕਰਵਾਏ ਸਖ਼ਤ ਅਭਿਆਸ ਨੂੰ ਦਿੱਤਾ ਤੇ ਕਿਹਾ ਕਿ ਉਨ੍ਹਾਂ ਬਦੌਲਤ ਅੱਜ ਵਿਦਿਆਰਥਣਾਂ ਉਕਤ ਤਗਮੇ ਹਾਸਲ ਕਰ ਸਕੀਆਂ ਹਨ। ਉਨ੍ਹਾਂ ਵਿਦਿਆਰਥਣਾਂ ਦੇ ਸੁਨਿਹਰੇ ਭਵਿੱਖ ਦੀ ਕਾਮਨਾ ਕਰਦਿਆਂ ਅਗਾਂਹ ਵੀ ਉੱਚ ਸਥਾਨ ਹਾਸਲ ਕਰਨ ਲਈ ਪ੍ਰੇਰਿਤ ਕੀਤਾ।ਉਨ੍ਹਾਂ ਗਵਰਨਿੰਗ ਕੌਂਸਲ ਦੇ ਸਹਿਯੋਗ ਦੀ ਵੀ ਸ਼ਲਾਘਾ ਕੀਤੀ।

Check Also

ਕਮਿਸ਼ਨਰ ਸ਼ੇਰਗਿੱਲ ਨੇ ਭਗਤਾਂਵਾਲਾ ਡੰਪ ਸਾਈਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਗਤਾਵਾਲਾ …

Leave a Reply